ਸਵੇਰੇ ਉੱਠਦੇ ਇਹ ਪਾਠ ਜਰੂਰ ਕਰਿਆ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ।ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ।ਜੰਦਾਰੁ = {ਜੰਦਾਲ} ਅਵੈੜਾ।੪।ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।

ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ!

ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

ਦਰਸ਼ਨ ਕਰੋ ਜੀ ਗੁਰੂਦਵਾਰਾ ਕੋਤਵਾਲੀ ਸਾਹਿਬ ਦੇ

ਜ਼ਿਲ੍ਹਾ ਰੂਪਨਗਰ ਦੇ ਮੋਰਿੰਡਾ ਵਿਖੇ ਦਾ ਇਤਿਹਾਸਕ ਸਥਾਨ ਗੁਰਦੁਆਰਾ ਕੋਤਵਾਲੀ ਸਾਹਿਬ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਬਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਗੰਗੂ ਬ੍ਰਾਹਮਣ ਦੀ ਸ਼ਿਕਾਇਤ ’ਤੇ ਮੋਰਿੰਡੇ ਦੇ ਕੋਤਵਾਲ ਵੱਲੋਂ ਗਿ੍ਰਫ਼ਤਾਰ ਕਰਕੇ ਰੱਖਿਆ ਗਿਆ ਸੀ।

ਦੱਸ ਦਈਏ ਕਿ ਇਕ ਰਾਤ ਇਥੇ ਰੱਖਣ ਉਪਰੰਤ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਰਹੰਦ ਭੇਜਿਆ ਗਿਆ ਸੀ। ਇਹ ਸਥਾਨ ਜ਼ਿਲ੍ਹਾ ਰੂਪਨਗਰ ਦੇ ਬਲਾਕ ਮੋਰਿੰਡਾ ਸ਼ਹਿਰ ’ਚ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਸਥਾਨ ’ਤੇ ਉਹ ਪਰਾਤਨ ਜੇ ਲ੍ਹ ਦਾ ਕਮਰਾ ਵੀ ਮੌਜੂਦ ਹੈ , ਜਿਸ ’ਚ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਕੈਦ ਕਰਕੇ ਰੱਖਿਆ ਗਿਆ ਸੀ । ।

ਦੱਸ ਦਈਏ ਕਿ ਭਾਈ ਹਰਿੰਦਰ ਸਿੰਘ ਜੀ ਖਾਲਸਾ ਹੈੱਡ ਗ੍ਰੰਥੀ ਨੇ ਇਤਿਹਾਸ ਤੋਂ ਜਾਣੂੰ ਕਰਵਾਉਂਦੇ ਹੋਏ ਦੱਸਿਆ ਕਿ ਜਿਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਰਿਵਾਰ ਅਤੇ ਅਨੇਕਾਂ ਸਿੰਘਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਸੀ ਤਾਂ ਸਰਸਾ ਨੇੜੇ ਪਹਾੜੀ ਰਾਜਿਆਂ ਨੇ ਆਪਣੀਆਂ ਸੋਹਾਂ ਤੋੜਦੇ ਹੋਏ ਗੁਰੂ ਸਾਹਿਬ ’ਤੇ ਪਿੱਛੋਂ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਕਈ ਸਿੰਘ ਸ਼ਹੀਦ ਹੋ ਗਏ ਸਨ ਅਤੇ ਸਰਸਾ ਦਰਿਆ ਨੂੰ ਪਾਰ ਕਰਦੇ ਹੋਏ ਗੁਰੂ ਸਾਹਿਬ ਦਾ ਪਰਿਵਾਰ ਕਈ ਹਿੱਸਿਆ ’ਚ ਵਿੱਛੜ ਗਿਆ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਸਮੇਤ ਦਰਿਆ ਦੇ ਤੇਜ ਵਹਾਅ ਦੇ ਨਾਲ ਮਲਾਹ ਕੂੰਮਾ ਮਾਸ਼ਕੀ ਦੇ ਸੰਪਰਕ ’ਚ ਆਏ ਅਤੇ ਇਸ ਦੀ ਕੱਚੀ ਛੰਨ ਦੇ ’ਚ ਰਾਤ ਬਿਤਾਈ।।

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਜਦੋਂ ਇਸ ਦੀ ਖ਼ਬਰ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨੂੰ ਮਿਲੀ ਤਾਂ ਉਹ ਕੁੰਮਾ ਮਾਸਕੀ ਤੋਂ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਨਾਲ ਆਪਣੇ ਪਿੰਡ ਸਹੇੜੀ ਲੈ ਗਏ, ਜਿੱਥੇ ਉਸ ਨੇ ਰਾਤ ਨੂੰ ਮਾਤਾ ਜੀ ਦੀ ਮਾਈਆਂ ਦੀ ਭਰੀ ਥੈਲੀ ਚੋਰੀ ਕਰਨ ਦੀ ਕੋਸਿਸ਼ ਕੀਤੀ ਤਾਂ ਮਾਤਾ ਜੀ ਨੇ ਵੇਖ ਲਿਆ ਅਤੇ ਕਿਹਾ ਗੰਗੂ ਚੋਰੀ ਕਿਉਂ ਕਰ ਰਿਹਾ ਹੈ, ਮੰਗ ਕੇ ਲੈ ਲੈਂਦਾ ਤੈਨੂੰ ਕਿਹੜਾ ਮਨ੍ਹਾ ਕਰਨਾ ਸੀ। ਤਾਂ ਗੰਗੂ ਬ੍ਰਾਹਮਣ ਨੇ ਮਾਤਾ ਜੀ ਨੂੰ ਗੁਸੇ ’ਚ ਕਾਫ਼ੀ ਮਾੜਾ ਬੋਲਿਆ ਅਤੇ ਮਾਤਾ ਜੀ ਦੀ ਇਤਲਾਹ ਮੋਰਿੰਡਾ ਦੇ ਕੋਤਵਾਲ ਨੂੰ ਦੇ ਦਿੱਤੀ। ਜਿਸ ’ਤੇ ਮੋਰਿੰਡਾ ਦੇ ਕੋਤਵਾਲ ਜਾਨੀ ਖਾਂ ਅਤੇ ਮਾਨੀ ਖਾਂ ਦੇ ਕੋਲ ਗਿ੍ਰ ਫ਼ਤਾਰ ਕਰਵਾ ਦਿੱਤਾ।

ਇਸ ਦੇ ਬਾਅਦ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਮੋਰਿੰਡਾ ਦੀ ਕੋਤਵਾਲੀ ਵਿੱਚ ਕੈਦ ਕਰਕੇ ਰੱਖਿਆ ਗਿਆ ਸੀ ਅਤੇ ਦੂਜੇ ਦਿਨ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਰਹੰਦ ਨੂੰ ਲੈ ਜਾਇਆ ਗਿਆ। ਜਿੱਥੇ ਸੂਬਾ ਸਰਹੰਦ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਮੁਸਲਿਮ ਧਰਮ ਧਾਰਨ ਕਰਨ ਦਾ ਲਾਲਚ ਦਿੱਤਾ, ਡਰਾਇਆ ਜਦੋਂ ਸਾਹਿਬਜ਼ਾਦੇ ਆਪਣੇ ਇਮਾਨ ਤੋਂ ਨਾ ਡੋਲੇ ਤਾਂ ਸੂਬਾ ਸਰਹੰਦ ਵੱਲੋਂ ਸਾਹਿਬਜ਼ਾਦਿਆਂ ਨੂੰ ਕੰਧਾਂ ’ਚ ਚਿਣਵਾ ਕੇ ਸ਼ ਹੀਦ ਕਰਵਾ ਦਿੱਤਾ ਗਿਆ ਸੀ।।

ਸੱਚਖੰਡ ਹੇਮਕੁੰਟ ਸਾਹਿਬ ਤੋਂ ਵੱਡੀ ਅਪਡੇਟ

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਵਾਸਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਇੱਥੇ ਬੀਤੇ 2 ਸਾਲਾਂ ਦੌਰਾਨ ਕਰੋਨਾ ਦੇ ਚਲਦਿਆਂ ਹੋਇਆਂ ਯਾਤਰੀਆਂ ਨੂੰ ਬੰਦ ਕੀਤਾ ਗਿਆ ਸੀ।

ਦੁਨੀਆਂ ਦੇ ਵਿਚ ਸਭ ਤੋਂ ਉਚਾਈ ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਹੀ ਜ਼ਿਆਦਾ ਸ਼ਰਧਾ ਹੈ ਜਿਥੇ ਪੰਜਾਬ ਹਰਿਆਣਾ ਦਿੱਲੀ ਤੋਂ ਇਲਾਵਾ ਬਹੁਤ ਸਾਰੇ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਸੰਗਤ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਹੈ। ਉਥੇ ਹੀ ਹੁਣ ਰਿਸ਼ੀਕੇਸ਼ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪਹਿਲੇ ਜੱਥੇ ਨੂੰ ਹੀ 19 ਮਈ ਨੂੰਰਿਲੀਜ਼ ਕੀਤਾ ਜਾਵੇਗਾ। ਜਿੱਥੇ ਇਸ ਦੇ ਆਲੇ-ਦੁਆਲੇ ਅਤੇ ਪਵਿੱਤਰ ਝੀਲ ਵਿਚ ਵੀ ਸੱਤ ਤੋਂ ਅੱਠ ਫੁੱਟ ਤੱਕ ਦੀ ਬਰਫ ਜੰਮ ਜਾਂਦੀ ਹੈ ਉਥੇ ਹੀ ਬਰਫ ਪਿਘਲਣ ਦੀ ਸੰਭਾਵਨਾ ਮਈ ਤੱਕ ਦਰਸਾਈ ਗਈ ਹੈ।

ਫੌਜ ਵੱਲੋਂ ਜਿਥੇ ਲਗਾਤਾਰ 8 ਤੋਂ 9 ਫੁੱਟ ਵੱਡੇ ਗਲੇਸ਼ੀਅਰ ਨੂੰ ਕੱਟ ਕੇ ਯਾਤਰੀਆਂ ਦੇ ਦਰਸ਼ਨਾਂ ਵਾਸਤੇ ਜਾਣ ਵਾਸਤੇ ਰਸਤੇ ਬਣਾਏ ਜਾ ਰਹੇ ਹਨ। ਯਾਤਰੀਆਂ ਵੱਲੋਂ ਜਿਥੇ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਤੱਕ ਪਹੁੰਚਣ ਵਾਸਤੇ ਇਸ ਯਾਤਰਾ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਜਿੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤਕ ਪਹੁੰਚਣ ਲਈ 18 ਕਿਲੋਮੀਟਰ ਦੀ ਔਖੀ ਯਾਤਰਾ ਗੋਬਿੰਦਘਾਟ ਤੋਂ ਸ਼ੁਰੂ ਹੋਵੇਗੀ।

ਔਰਤਾਂ ਇਹ ਕਥਾ ਜਰੂਰ ਸੁਣਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।

ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ {ਪੰਨਾ 652} ਅਰਥ: ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ {ਪੰਨਾ 652} ਪਦਅਰਥ: ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।

ਅਰਥ: ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

ਗੁਰੂਘਰ ਜਾਣ ਸਮੇਂ ਇਹ ਯਾਦ ਰੱਖਣਾ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ {ਪੰਨਾ 680}

ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

300 ਸਾਲ ਪੁਰਾਣੇ ਖੂਹ ਤੇ ਮੰਦਰ ਦੇ ਦਰਸ਼ਨ

ਬਦਰੀਨਾਥ ਜਾਂ ਬਦਰੀਨਾਰਾਇਣ ਮੰਦਰ ਇੱਕ ਹਿੰਦੂ ਮੰਦਰ ਹੈ ਜੋ ਭਗਵਾਨ ਵਿਸ਼ਨੂੰ ਨੂੰ ਸਮਰਪਿਤ ਹੈ, ਜੋ ਭਾਰਤ ਦੇ ਉੱਤਰਾਖੰਡ ਵਿੱਚ ਬਦਰੀਨਾਥ ਕਸਬੇ ਵਿੱਚ ਸਥਿਤ ਹੈ। ਮੰਦਰ ਅਤੇ ਕਸਬਾ ਚਾਰ ਧਾਮਾਂ ਅਤੇ ਛੋਟੇ ਚਾਰ ਧਾਮਾਂ ਵਿਚੋਂ ਇੱਕ ਹਨ। ਮੰਦਰ ਵਿਸ਼ਨੂੰ ਨੂੰ ਸਮਰਪਿਤ 108 ਦਿਵਿਆ ਦੇਸਮਾਂ ਵਿਚੋਂ ਇੱਕ ਹੈ, ਜਿਸ ਨੂੰ ਬਦਰੀਨਾਥ — ਵੈਸ਼ਨਵ ਦੇ ਪਵਿੱਤਰ ਅਸਥਾਨ ਵਜੋਂ ਪੂਜਿਆ ਜਾਂਦਾ ਹੈ।

ਇਹ ਹਰ ਸਾਲ (ਅਪ੍ਰੈਲ ਦੇ ਅੰਤ ਅਤੇ ਨਵੰਬਰ ਦੀ ਸ਼ੁਰੂਆਤ ਦੇ ਵਿਚਕਾਰ) ਛੇ ਮਹੀਨਿਆਂ ਲਈ ਖੁੱਲਾ ਹੁੰਦਾ ਹੈ, ਕਿਉਂਕਿ ਹਿਮਾਲਿਆਈ ਖੇਤਰ ਵਿੱਚ ਮੌਸਮ ਦੀ ਬਹੁਤ ਜ਼ਿਆਦਾ ਸਥਿਤੀ ਹੈ। ਮੰਦਿਰ 3,133 ਮੀ (10,279 ਫ਼ੁੱਟ) ਉਚਾਈ ‘ਤੇ ਅਲਕਨੰਦ ਨਦੀ ਦੇ 3,133 ਮੀ (10,279 ਫ਼ੁੱਟ) ਦਾ ਮਤਲਬ ਸਮੁੰਦਰ ਦੇ ਪੱਧਰ ਤੋਂ ਉੱਪਰ ਤੇ ਚਮੋਲੀ ਜ਼ਿਲ੍ਹੇ ਦੇ ਗੜਵਾਲ ਪਹਾੜੀ ਪੱਟਿਆਂ’ ਤੇ ਸਥਿਤ ਹੈ। ਇਹ ਭਾਰਤ ਦੇ ਸਭ ਤੋਂ ਵੱਧ ਵੇਖੇ ਗਏ ਤੀਰਥ ਅਸਥਾਨਾਂ ਵਿਚੋਂ ਇੱਕ ਹੈ, ਜਿਸ ਵਿੱਚ 1,060,000 ਦਰਸ਼ਨ ਦਰਜ ਕੀਤੇ ਗਏ ਹਨ।

ਮੰਦਰ ਵਿੱਚ ਪੂਜਾ-ਰਹਿਤ ਦੇਵੀ ਦੇਵਤੇ ਦਾ ਚਿੱਤਰ 1 ਫ਼ੁੱਟ (0.30 ਮੀ), ਬਦਰੀਨਾਰਾਇਣ ਦੇ ਰੂਪ ਵਿੱਚ ਵਿਸ਼ਨੂੰ ਦੀ ਕਾਲੇ ਪੱਥਰ ਦੀ ਮੂਰਤੀ ਹੈ। ਬਹੁਤ ਸਾਰੇ ਹਿੰਦੂਆਂ ਦੁਆਰਾ ਬੁੱਤ ਨੂੰ ਅੱਠ ਸਵੱਛ ਵਿਅਕਤ ਖੇਤਰਾਂ ਜਾਂ ਵਿਸ਼ਨੂੰ ਦੀਆਂ ਖੁਦ ਪ੍ਰਗਟ ਹੋਈਆਂ ਮੂਰਤੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਮਾਤਾ ਮੂਰਤੀ ਕਾ ਮੇਲਾ, ਜੋ ਧਰਤੀ ਮਾਂ ਉੱਤੇ ਗੰਗਾ ਨਦੀ ਦੇ ਉੱਤਰਣ ਦੀ ਯਾਦ ਦਿਵਾਉਂਦਾ ਹੈ, ਬਦਰੀਨਾਥ ਮੰਦਰ ਵਿੱਚ ਮਨਾਇਆ ਜਾਂਦਾ ਸਭ ਤੋਂ ਮਸ਼ਹੂਰ ਤਿਉਹਾਰ ਹੈ। ਹਾਲਾਂਕਿ ਬਦਰੀਨਾਥ ਉੱਤਰੀ ਭਾਰਤ ਵਿੱਚ ਸਥਿਤ ਹੈ, ਮੁੱਖ ਪੁਜਾਰੀ ਜਾਂ ਰਾਵਲ, ਰਵਾਇਤੀ ਤੌਰ ਤੇ ਇੱਕ ਨੰਬਰਬਦੀਰੀ ਬ੍ਰਾਹਮਣ ਹੈ ਜੋ ਕੇਰਲਾ ਦੇ ਦੱਖਣੀ ਰਾਜ ਵਿੱਚੋਂ ਚੁਣਿਆ ਜਾਂਦਾ ਹੈ। ਮੰਦਰ ਨੂੰ ਉੱਤਰ ਪ੍ਰਦੇਸ਼ ਰਾਜ ਸਰਕਾਰ ਦੇ ਐਕਟ ਨੰਬਰ 30/1948 ਵਿੱਚ ਐਕਟ ਨੰ. 16,1939, ਜੋ ਬਾਅਦ ਵਿੱਚ ਸ਼੍ਰੀ ਬਦਰੀਨਾਥ ਅਤੇ ਸ਼੍ਰੀ ਕੇਦਾਰਨਾਥ ਮੰਦਰ ਐਕਟ ਦੇ ਤੌਰ ਤੇ ਜਾਣਿਆ ਜਾਣ ਲੱਗਾ। ਰਾਜ ਸਰਕਾਰ ਦੁਆਰਾ ਨਾਮਜ਼ਦ ਕੀਤੀ ਗਈ ਕਮੇਟੀ ਦੋਵੇਂ ਮੰਦਰਾਂ ਦਾ ਪ੍ਰਬੰਧਨ ਕਰਦੀ ਹੈ ਅਤੇ ਇਸ ਦੇ ਬੋਰਡ ਤੇ ਸਤਾਰਾਂ ਮੈਂਬਰ ਹਨ।।

ਮਾਪਿਆਂ ਲਈ ਇਹ ਕਥਾ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਅੰਗ (ANG) – ੬੮੦ (680)”*🌹🌺 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ। ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨।

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ- (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥

ਦਰਸ਼ਨ ਕਰੋ ਜੀ 400 ਸਾਲ ਪੁਰਾਤਨ ਘਰ ਦੇ

ਗੁਰਦੁਆਰਾ ਸ਼੍ਰੀ ਚੋਲ੍ਹਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਤਹਿਸੀਲ ਦੇ ਪਿੰਡ ਚੋਲ੍ਹਾ ਵਿਚ ਸਥਿਤ ਹੈ | ਇਸ ਪਿੰਡ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋ ਪ੍ਰਾਪਤ ਹੈ | ਜਦੋਂ ਗੁਰੂ ਸਾਹਿਬ ਇਥੇ ਆਏ ਤਾਂ ਇਸ ਪਿੰਡ ਦਾ ਨਾਮ ਭੈਣੀ ਸੀ | ਗੁਰੂ ਸਾਹਿਬ ਸੰਗਤ ਨੂੰ ਉਪਦੇਸ਼ ਦੇ ਰਹੇ ਸਨ ਕੇ ਪਿੰਡ ਦੀ ਇਕ ਬੀਬੀ ਨੇ ਗੁਰੂ ਸਾਹਿਬ ਲਈ ਚੂਰੀ ਲੈਕੇ ਆਈ | ਗੁਰੂ ਸਾਹਿਬ ਇਹ ਛਕਕੇ ਬਹੁਤ ਖੁਸ਼ ਹੋਏ ਅਤੇ ਉਸਦਾ ਧਨਵਾਦ ਕਰਦੇ ਹੋਏ ਤੇ ਕਿਹਾ ਭਾਈ ਤੂੰ ਤਾਂ ਸਾਦੇ ਲਈ ਚੋਲ੍ਹਾ ਤਿਆਰ ਕਰ ਲਿਆਈ ਹੈਂ ਗੁਰੂ ਸਹਿਬ ਨੇ ਇਹ ਸ਼ਬਦ ਉਚਾਰੇ

ਆਸਾ ਮ ੫ : ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹ ਹਰਿ ਕਾ ਚੋਲ੍ਹਾ|| ਧਨਾਸਰੀ ਮ ੫ : ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਉ ਉਲ੍ਹਾ|| ਹਰਿ ਧਨੁ ਸੰਚਨ ਭੋਜਨ ਇਹੁ ਨਾਨਕ ਕੀਨੋ ਚੋਲ੍ਹਾ|| ਉਸਤੋਂ ਬਾਅਦ ਇਸ ਨਗਰ ਦਾ ਨਾਮ ਚੋਲ੍ਹਾ ਪੈ ਗਿਆ ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਜੀ (ਸ਼੍ਰੀ ਕੋਠੜੀ ਸਾਹਿਬ) ਵਾਲੇ ਸਥਾਨ ਤੇ ਗੁਰੂ ਸਾਹਿਬ ਸਮੇਤ ਪਰਿਵਾਰ ੨ ਸਾਲ ੫ ਮਹੀਨੇ ਅਤੇ ੨੩ ਦਿਨ ਰਹੇ |

ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ[2] ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।

ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ,।।

ਮੂਲ ਮੰਤਰ ਸਾਹਿਬ ਦਾ ਫਲ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ

ਰਾਵਣ ਬਾਰੇ ਜਰੂਰ ਸੁਣੋ ਇਹ ਕਥਾ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ;

ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ

॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥*

error: Content is protected !!