ਕਮਾਈ ਚ ਬਰਕਤਾਂ ਲਈ ਇਹ ਜਾਪ ਕਰੋ

(ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ। ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨। ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ। (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।

ਜਾਪ ਸਾਹਿਬ ਦੀ ਤਾਕਤ ਜਰੂਰ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।। ਪਿਆਰੀ ਸਾਧ ਸੰਗਤ ਜੀ ਅੱਜ ਕਿਸੇ ਨੂੰ ਵੀ ਮਾਈਆਂ ਭਾਈਆਂ ਨੂੰ ਜਾਪ ਸਹਿਬ ਕੰਠੀ ਨਹੀਂ। ਜਾਪ ਸਾਹਿਬ ਤੋਂ ਬਹੁਤ ਦੂਰ ਭੱਜਦੇ ਨੇਸਭ ,ਪਿਆਰੀ ਸਾਧ ਸੰਗਤ ਜੀ ਹਰ ਰੋਜ਼ ਪੰਜ ਜਾਪ ਸਾਹਿਬ ਕਰ ਲਵੋ। ਸਾਰੇ ਦੁੱ ਖ ਤਕ ਲੀਫ਼ ਪਰੇ ਸ਼ਾਨੀਆਂ ਦੂਰ ਹੋ ਜਾਣਗੀਆਂ। ਜਿਵੇਂ ਕਣਕ ਵੱਢਣ ਲਈ ਕੰਬਾਇਨ ਹੁੰਦੀ ਹੈ ਜਾਪ ਸਾਹਿਬ ਵੀ ਬਸ ਸਾਡੇ ਦੁੱ ਖ ਤਕ ਲੀਫ਼ਾਂ ਲਈ ਕੰਬਾਇਨ ਹੈ। ਸਾਰੇ ਮਹਾਂਪੁਰਖ ਬ੍ਰਹਮ ਗਿਆਨੀਆਂ ਦੇ ਕਥਨ ਹਨ ਕਿ ਜਦੋਂ ਵੀ ਜਾਪ ਸਾਹਿਬ ਹੁੰਦਾ ਹੈ ਤਾਂ ਸਾਰੀਆਂ ਮਾੜੀਆਂ ਸ਼ਕਤੀਆਂ ਦੀਆਂ ਬਦਰੂਹਾਂ ਦੀਆ ਚੀਕਾ ਪੈ ਜਾਂਦੀਆਂ ਨੇ ਭੱਜਦੀਆਂ ਫਿਰਦੀਆਂ ਨੇ ਮਾੜੀਆਂ ਰੂਹਾਂ ਵੀ ਏਥੇ ਜਾਪ ਸਾਹਿਬ ਪਾਠ ਹੋ ਰਿਹਾ ਹੈ। ਜਿਹੜੇ ਕਹਿੰਦੇ ਨੇ ਬੰਦ ਕਰ ਦਿਓ ਪਾਠ ਨੂੰ ਸਾਨੂੰ ਚੰਗਾ ਨਹੀ ਲੱਗਦਾ ਸਾਡਾ ਸਿਰ ਦੁਖਦਾ ਅਵਾਜ਼ ਨਾਲ ਇਹ ਉਹ ਕਹਿੰਦੇ ਨੇ ਜਿੰਨਾ ਨੂੰ ਤਕ ਲੀਫ਼ ਹੁੰਦੀ ਹੈ।।। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ। ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ। ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।*

ਇਹ ਕਥਾ ਜਰੂਰ ਸੁਣੋ ਮਨ ਲਾ ਕੇ

ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ ਰਾ ਬ ਪੀ ਕੇ ਮਦ ਹੋ ਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ। (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ। ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।

ਕਾਰੋਬਾਰ ਵਿੱਚ ਬਰਕਤਾਂ ਆਉਣਗੀਆਂ ਇਹ ਸ਼ਬਦ ਜਰੂਰ ਸੁਣੋ

ਘਰ ਚ ਬਰਕਤਾਂ ਲਈ ਇਹ ਕਥਾ ਜਰੂਰ ਸੁਣੋ ਜੀ ਘਰ ਚ ਖੁਸ਼ੀਆਂ ਆਉਣੀਆਂ ਹਰ ਕੰਮ ਚੱਲ ਪਵੇਗਾ ਜੋ ਰੁਕਿਆ ਹੈ ਘਰ ਚ ਕਦੀ ਵੀ ਕਲੇਸ਼ ਨਹੀ ਹੋਵੇਗੇ ਤੇ ਪੈਸਿਆਂ ਦੀ ਕਮੀ ਰਹਿੰਦੀ ਹੈ। ਸੰਗਤ ਜੀ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਸਭ ਦੇ ਭਲੇ ਲਈ।। ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।*ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)।ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਸ਼ਬਦ ਦੀ ਤਾਕਤ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸੰਗਤ ਜੀ ਗੁਰਬਾਣੀ ਚ ਬਹੁਤ ਜਿਆਦਾ ਤਾਕਤ ਹੈ ਜੋ ਵੀ ਵੀਰ ਭੈਣ ਗੁਰਬਾਣੀ ਦੇ ਲੜ ਲੱਗ ਜਾਦਾ ਹੈ ਉਸ ਦੀ ਕਿਸਮਤ ਦਿਨਾਂ ਚ ਬਦਲ ਜਾਦੀ ਹੈ ਪਰ ਸ਼ਰਤ ਇਹ ਹੈ ਕਿ ਸੱਚੇ ਮਨ ਨਾਲ ਗੁਰੂ ਸਾਹਿਬ ਨਾਲ ਜੁੜਨਾ ਹੈ। ਅਜਿਹੀ ਹੀ ਕਹਾਣੀ ਅਸੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਜੀ ਆਉ ਜਾਣਦੇ ਹਾਂ ਸੰਗਤ ਜੀ ਕਿਸ ਤਰ੍ਹਾਂ ਇੱਕ ਬੇਬੇ ਤੇ ਵਾਹਿਗੁਰੂ ਦੀ ਕਿਰਪਾ ਹੋਈ। 72 ਸਾਲ ਦੀ ਮਾਤਾ ਨੂੰ ‘ਗੁਰਬਾਣੀ ਦੇ ਸ਼ਬਦ’ ਦੁਬਾਰਾ ਪੁੱਤ ਦੀ ਪ੍ਰਾਪਤੀ ਹੋਈ \ਸੱਚੀ ਕਹਾਣੀ ਉਹ ਕਿਹੜਾ ਸ਼ਬਦ ਸੀ?ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ।ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। ਵਾਹਿਗੁਰੂ ਜੀ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।।।

ਜੇ ਬਾਣੀ ਚ ਮਨ ਨਹੀ ਲੱਗਦਾ ਤਾਂ ਜਰੂਰ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅਸੀ ਅਕਸਰ ਦੇਖਿਆ ਹੈ ਜੀ ਸੰਗਤ ਦਾ ਸਵਾਲ ਹੁੰਦਾ ਹੈ ਜੀ ਕਿ ਉਨ੍ਹਾਂ ਨੂੰ ਮਾੜੇ ਤੇ ਗਲਤ ਖਿਆਲ ਆਉਦੇ ਹਨ ਜਿਨ੍ਹਾਂ ਕਰਕੇ ਉਨ੍ਹਾਂ ਨੂੰ ਚੈਨ ਨਹੀ ਮਿਲਦੀ। ਆਉ ਸੁਣਦੇ ਹਾਂ ਜੀ ਉਸਦਾ ਹੱਲ।।।ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ। ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ। ਗੁਰੂ ਅਰਜਨ ਦੇਵ ਜੀ ਨੇ ‘ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ। ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ। ਮੋਟੇ ਤੌਰ’ਤੇ ਉਨ੍ਹਾਂ ਨੇ ਦਸਿਆ ਹੈ ਕਿ —ਸਿਮਰਉ ਸਿਮਰਿ ਸਿਮਰਿ ਸੁਖ ਪਾਵਉ। ਕਲਿ ਕਲੇਸ ਤਨ ਮਾਹਿ ਮਿਟਾਵਉ। ਗੁਰੂ ਨਾਨਕ ਦੇਵ ਜੀ ਨੇ ‘ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ। ‘ਜਪੁਜੀ ’ ਦੇ ਅੰਤ’ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ, ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ। ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ। ਗੁਰੂ ਅਰਜਨ ਦੇਵ ਜੀ ਨੇ ‘ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ। (ਗੁ.ਗ੍ਰੰ.520)।ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ਤੇ ਵੀ ਭੁਲਾਉਣਾ ਨਹੀਂ ਚਾਹੀਦਾ। ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ। (ਗੁ.ਗ੍ਰੰ.14) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ।ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ। ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ। ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ। ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ। ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ। (ਗੁ.ਗ੍ਰੰ.1352)।

ਗੁਰੂ ਨਾਨਕ ਦੇਵ ਜੀ ਦੀ ਸਾਖੀ ਜਰੂਰ ਸੁਣੋ

ਗੁਰੂ ਨਾਨਕ ਦੇਵ ਜੀ ਨੇ ਆਪਣੇ ਪੁੱਤਰਾਂ ਦੀ ਵਜਾਏ ਭਾਈ ਲਹਿਣਾ ਜੀ ਨੂੰ ਗੁਰਗੱਦੀ ਕਿਉ ਦਿੱਤੀ।ਅਣਮੋਲ ਕਥਾ ਜਰੂਰ ਸੁਣੋ ਜੀ । ਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ। ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ: ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ॥ (ਵਾਰ 1;38)ਭਾਈ ਮਨੀ ਸਿੰਘ ਜੀ ‘ਗਯਾਨ ਰਤਨਾਵਲੀ’ ਵਿਚ ਲਿਖਿਆ ਹੈ-ਕਰਤਾਰਪੁਰ (ਗੁਰੂ ਨਾਨਕ ਦੇ ਦਰਬਾਰ ਵਿਚ) ਪਿਛਲੀ ਰਾਤਿ ਜਪੁ ਪੜ੍ਹੀਏ ਅਰ ਆਸਾ ਕੀ ਵਾਰ ਗਾਵੀਏ,ਸਵਾ ਪਹਿਰ ਦਿਨ ਚੜ੍ਹਿਆ ਤੀਕਰ ਬਾਣੀ ਦੀ ਚਰਚਾ ਹੋਵੇ (ਭਾਵ ਕਿ ਬਾਣੀ ਵੀਚਾਰ ਹੁੰਦੀ ਸੀ,ਅੱਜ ਗੁਰੂ ਘਰਾਂ ਵਿਚ ਬਾਣੀ ਦੀ ਵਿਚਾਰ ਕਯੋਂ ਨਹੀ? ਜਾ ਘੱਟ ਕਿਉਂ) ,ਤੀਸਰੇ ਪਹਿਰ ਕੀਰਤਨ ਕਰੀਏ,ਸੰਧਿਆ ਨੂੰ ਰਹਿਰਾਸ ਪੜ੍ਹੀਏ,ਫਿਰ ਪਹਿਰ ਰਾਤਿ ਗਈ ਸੋਹਿਲਾ ਪੜ੍ਹੀਏ। ਇਥੇ ਹੀ ਆਪ ਜੀ ਦਾ ਦੀਦਾਰ ਕਰਨ ਭਾਈ ਲਹਿਣਾ ਜੀ ਆਏ। ਦੀਦਾਰ ਐਸਾ ਹੋਇਆ ਕਿ ਜੋਤੀ ਜੋਤਿ ਰਲੀ। ਦੋਵੇਂ ਇਕ ਜੋਤ ਹੋ ਗਏ। ਭਾਈ ਲਹਿਣਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਗ ਬਣ ਕੇ 7 ਸਤੰਬਰ, ਸੰਨ 1539 ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਨਿਬੜੇ। ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਜੋਤਿ ਰੂਪੀ ਨੂਰ ਭਾਈ ਲਹਿਣਾ ਜੀ (ਸ੍ਰੀ ਗੁਰੂ ਅੰਗਦ ਦੇਵ ਜੀ) ਵਿਚ ਟਿਕਾ ਕੇ 22 ਸਤੰਬਰ 1539 ਨੂੰ ਕਰਤਾਰਪੁਰ ਵਿਖੇ ਜੋਤੀ-ਜੋਤ ਸਮਾ ਗਏ।ਗੁਰ ਨਾਨਕ ਸਾਹਿਬ ਨੇ ਭਾਈ ਲਹਿਣਾ ਨੂੰ ਗੁਰੂ ਵਾਰਸ ਐਲਾਨਿਆ ਅਤੇ ਉਹਨਾਂ ਦਾ ਨਾਮ ਗੁਰ ਅੰਗਦ ਵਿੱਚ ਤਬਦੀਲ ਕਰ ਦਿੱਤਾ, ਜਿਸ ਦਾ ਅਰਥ ਹੈ “ਇਕ ਬਹੁਤ ਹੀ ਆਪਣਾ” ਜਾਂ “ਤੁਹਾਡਾ ਆਪਣਾ ਹਿੱਸਾ”। ਭਾਈ ਲਹਿਣੇ ਨੂੰ ਵਾਰਸ ਐਲਾਨਣ ਤੋਂ ਕੁਝ ਅਰਸੇ ਬਾਅਦ, ਗੁਰ ਨਾਨਕ 22 ਸਤੰਬਰ 1539 ਨੂੰ ਕਰਤਾਰਪੁਰ ਵਿਖੇ 70 ਸਾਲ ਦੀ ਉਮਰੇ ਜੋਤੀ-ਜੋਤ ਸਮਾ ਗਏ

ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸਾਖੀ

ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਜੀ। ਆਉ ਗੁਰੂ ਸਾਹਿਬ ਜੀ ਦੀ ਜੀਵਨੀ ਸਾਖੀ ਸੁਣਦੇ ਹਾ ਜੀ ।
੧ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧ ਅਪ੍ਰੈਲ 1621(੧੬੨੧) ਈਸਵੀਂ ਨੂੰ ਅੰਮ੍ਰਿਤਸਰ ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਸੀ। ੨ ਮਾਤਾ ਪਿਤਾ = ਗੁਰੂ ਹਰਗੋਬਿੰਦ ਸਾਹਿਬ ਜੀ ਆਪ ਜੀ ਦੇ ਪਿਤਾ ਜੀ ਸਨ ਮਾਤਾ ਨਾਨਕੀ ਜੀ ਸਨ ੩ਵਿਆਹ ਅਤੇ ਸੰਤਾਨ = ਆਪ ਜੀ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634(੧੬੩੪) ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਪੁੱਤਰ ਹੋਣ ਮਗਰੋ ਆਪ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 (੫)ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ ੪ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।। ੫ ਗੁਰਿਆਈ ਪ੍ਪਤੀ = ਆਪ ਜੀ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ।। ਸੰਗਤ ਜੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਨਾਮ ਸਿਮਰਨ ਦੀ ਦਾਤ ਦੇ ਫਲ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸੰਗਤ ਜੀ ਕਈ ਵੀਰਾਂ ਦੇ ਮਨ ਚ ਸਵਾਲ ਹੁੰਦਾ ਹੈ ਕਿ ਵਾਰ ਵਾਰ ਵਾਹਿਗੁਰੂ ਦੇ ਜਾਪ ਨਾਲ ਸਾਨੂੰ ਫਲ ਕਿਸ ਤਰ੍ਹਾਂ ਮਿਲਦਾ ਹੈ ਜਾਂ ਸਾਡੀ ਵਾਹਿਗੁਰੂ ਸੁਣਦਾ ਹੈ ਜਾਂ ਨਹੀ। ਅੱਜ ਦੀ ਸਾਡੀ ਵੀਡੀਓ ਉਨ੍ਹਾਂ ਭੈਣਾਂ ਭਰਾਵਾਂ ਲਈ ਹੈ ਜੀ ਜਰੂਰ ਸੁਣੋ ਜੀ ।ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ।ਵਾਹਿਗੁਰੂ ਸਬਦ ਦੇ ਅਰਥ ਤੇ ਉਚਾਰਨ ਭਾਈ ਗੁਰਦਾਸ ਜੀ ਪਹਿਲੀ ਵਾਰ ਦੀ 49 ਵੀ ਪਉੜੀ ਤੇ ਤੇਰ੍ਹਵੀਂ ਵਾਰ ਦੀ ਦੂਜੀ ਪਉੜੀ ਵਿਚ ਲਿਖਦੇ ਹਨ ਕ “ਵਾਹਿਗੁਰੂ ਗੁਰਮੰਤ੍ਰ ਹੈ ਜਪ ਹਉਮੈ ਖੋਈ ” ਤੇ ਦੂਜੀ ਵਾਰ ਚ “ਸਤਿਨਾਮ ਪੜ੍ਹ ਮੰਤ੍ਰ ਸੁਣਾਇਆ ” ਲਿਖਿਆ ਹੈ ਇਹੋ ਉਪਦੇਸ਼ ਗੁਰੂ ਅਰਜੁਨ ਸਾਹਿਬ ਆਪਣੀ ਬਾਣੀ ਵਿਚ ਕਰਦੇ ਹਨ “ਕਿਰਤਮ ਨਾਮ ਕਥੇ ਤੇਰੇ ਜਿਹਬਾ ।। ਸਤਿਨਾਮ ਤੇਰਾ ਪਰਾ ਪੂਰਬਲਾ ।।” “ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸ ਮਨਿ ਰੰਗ ਲਗਾ “(1083) ਭਾਈ ਕਾਨ ਸਿੰਘ ਨਾਭਾ ਦੇ ਲਿਖੇ ਮਹਾਨ ਕੋਸ ਦੇ ਪੰਨਾ 1087 ਵਾਹਿਗੁਰੂ ਸਬਦ ਦੀ ਵਿਆਖਿਆ ਕੀਤੀ ਹੈ ਕ ਜੋ ਮਨ ਬੁਧ ਤੋਂ ਪਰੇ ਸਭ ਤੋ ਵੱਡਾ ਪਾਰਬ੍ਰਹਮ ਧਨਤਾਯੋਗ ਕਰਤਾਰ ਜਿਸ ਨੇ ਸੰਸਾਰਕ ਖੇਲ ਦੀ ਰਚਨਾ ਕੀਤੀ ਹੈ। ” ਕੀਆ ਖੇਲ ਬਡ ਮੇਲੁ ਤਮਾਸ਼ਾ ਵਾਹਗੁਰੂ ਤੇਰੀ ਸਭ ਰਚਨਾ ” (1403) ਵਾਹ ਦਾ ਅਰਥ ਅਸਚਰਜ ਰੂਪ , ਗੁ ਦਾ ਅਰਥ। ਅੰਧਕਾਰ ਵਿਚ , ਰੂ ਦਾ ਅਰਥ। ਪ੍ਰਕਾਸ਼ ਕਰਨ ਵਾਲਾ “ਵਾਹ ਨਾਮ ਅਚਰਜ ਕੋ ਕੋਈ । ਅਚਰਜ ਤੇ ਪਰ ਉਕਤਿ ਨ ਹੋਈ । ਗੋ ਤਮ ਤਨ ਅਗ੍ਯਾਨ ਅਨਿੱਤ । ਰੂ ਪ੍ਰਕਾਸ਼ ਕੀਯੋ ਜਿਨ ਚਿੱਤ ।” ਸਿੱਖਾਂ ਦਾ ਮੂਲ ਮੰਤ੍ਰ —- ਸਤਿਗੁਰੁ ਪੁਰਖੁ ਦਿਆਲ ਹੁਇ ਵਾਹਗੁਰੂ ਸੱਚ ਮੰਤ੍ਰ ਸੁਣਾਇਆ ਗੁਰੂ ਗ੍ਰੰਥ ਸੰਕੇਤ ਕੋਸ ਦੇ ਲੇਖਕ ਪਿਆਰਾ ਸਿੰਘ ਪਦਮ ਅਨੁਸਾਰ ਵਾਹਗੁਰੂ ਦੋ ਸ਼ਬਦਾਂ ਦਾ ਸਮਾਸ ਹੈ(ਵਾਹ ਤੇ ਗੁਰੂ ) ਵਾਹ ਦਾ ਅਰਥ ਅਸਚਰਜ ਗੁਰੂ ਦਾ ਅਰਥ ਪ੍ਰਕਾਸ਼ਕ ਗਿਆਨ ਸਤਾ ਹੈ । ਇਸ ਤਰਾਂ ਵਾਹਿਗੁਰੂ ਸਬਦ ਦਾ ਅਰਥ ਬਣਦਾ ਹੈ ਪਰਮ ਸ਼ਕਤੀ ਜੋ ਅਗੰਮ ਅਗੋਚਰ ਹੋਣ ਕਰਕੇ ਅਸਚਰਜ ਤੇ ਰਹਿਨੁਮਾਈ ਦੇਣ ਵਾਲੀ ਹੈ ।

ਜੇ ਅਰਦਾਸ ਪੂਰੀ ਨਹੀ ਹੋਈ ਤਾਂ ਇਹ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਸੰਗਤ ਜੀ ਇਸ ਤਰ੍ਹਾਂ ਅਰਦਾਸ ਕਰਿਆ ਕਰੋ ਜੀ ਫਿਰ ਦੇਖਣਾ ਫਲ । ਅਰਦਾਸ ਵਿੱਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿੱਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ, ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ। ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿੱਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ। ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ। ਅਰਦਾਸ ਨਾਲ ਸਿੱਖ ਦੇ ਮਨ ਵਿੱਚ ਨਿਮਰਤਾ ਆਉਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ। ਹਰ ਜੀਵ ਨੂੰ ਆਪਣੀਆਂ ਸਾਰੀਆਂ ਸਿਆਣਪਾਂ ਛੱਡ ਕੇ, ਤਨ-ਮਨ ਪ੍ਰਭੂ ਦਰ ’ਤੇ ਅਰਪਣ ਕਰ ਕੇ, ਨਾਮ ਦੀ ਦਾਤ ਮੰਗਣੀ ਚਾਹੀਦੀ ਹੈ।ਅਰਦਾਸ ਹੋਣ ਸਮੇਂ ਸੰਗਤ ‘ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ। ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰ ਕੇ ਅਰਦਾਸ ਕਰੋ, ਪ੍ਰਵਾਨ

error: Content is protected !!