CBSE ਦੀਆਂ 10ਵੀਂ ਅਤੇ 12ਵੀਂ ਜਮਾਤਾਂ ਬਾਰੇ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਦੇ ਜੋ CBSE ਸਕੂਲਾਂ ਵਿੱਚ ਪੜ੍ਹਦੇ ਹਨ। ਜਾਣਕਾਰੀ ਅਨੁਸਾਰ ਨਵੀਂ ਦਿੱਲੀ CBSE ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਆਇਆ ਹੈ। 10ਵੀਂ ਜਮਾਤ ਦੀਆਂਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।ਦੱਸ ਦਈਏ ਕਿ ਦੇਸ਼ ਭਰ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਪੋਸਟਪੋਨ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸੀਬੀਐਸਈ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਜਾਂ ਅੱਗੇ ਵਧਾਉਣ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਬੈਠਕ ਦੇ ਫੈਸਲੇ ਤੋਂ ਬਾਅਦ ਹੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਪ੍ਰੀਖਿਆਵਾਂ ਨੂੰ ਰੱਦ ਤੇ ਪੋਸਟਪੋਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਨੇ ਕਰੋਨਾ ਦੇ ਵੱਧ ਰਹੇ ਰਿਸਕ ਦੇ ਮੱਦੇਨਜ਼ਰ ਸੀਬੀਐਸਈ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਸੀ।।।ਉੱਧਰ ਦੂਜੇ ਪਾਸੇ ਦੱਸ ਦਈਏ ਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਮਹਾਰਾਸ਼ਟਰ ਐਜੂਕੇਸ਼ਨ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਮੁਲ ਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਸੂਬੇ ਦੇ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦਿਆਂ ਕਿਹਾ, “ਮੌਜੂਦਾ ਕਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਅਸੀਂ 10ਵੀਂ ਅਤੇ 12ਵੀਂ ਜਮਾਤ ਦੀਆਂ ਰਾਜ ਬੋਰਡ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪ੍ਰੀਖਿਆ ਕਰਵਾਉਣ ਲਈ ਠੀਕ ਨਹੀਂ ਹਨ।

Leave a Reply

Your email address will not be published. Required fields are marked *

error: Content is protected !!