ਮੌਸਮ ਬਾਰੇ ਆਈ ਤਾਜਾ ਵੱਡੀ ਅਪਡੇਟ

ਦਿੱਲੀ-ਐਨਸੀਆਰ (Delhi-NCR) ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ ਪਰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ ਤੋਂ ਦਿੱਲੀ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਪ੍ਰਗਟਾਈ ਹੈ ਅਤੇ ਦੋ ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 18 ਅਪ੍ਰੈਲ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਲੂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੋਮਵਾਰ ਅਤੇ ਮੰਗਲਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਬਾਅਦ ਬੁੱਧਵਾਰ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਦਿੱਲੀ ਦੇ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਅਜਿਹੇ ‘ਚ ਬੁੱਧਵਾਰ ਅਤੇ ਵੀਰਵਾਰ ਨੂੰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਨਾਲ ਹੀ ਅਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿ ਸਕਦੀ ਹੈ।

ਐਤਵਾਰ ਨੂੰ ਦਿੱਲੀ-NCR ‘ਚ ਕਿਹੋ ਜਿਹਾ ਰਹੇਗਾ ਮੌਸਮ? – ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 22 ਡਿਗਰੀ ਵੱਧ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 40 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

ਹਵਾ ਵਿੱਚ ਨਮੀ ਦਾ ਪੱਧਰ 21 ਤੋਂ 60 ਫੀਸਦੀ ਰਿਹਾ- ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.1 ਅਤੇ ਘੱਟੋ-ਘੱਟ ਤਾਪਮਾਨ 30.9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ।ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 43 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।

AQI ਦਿੱਲੀ ਵਿੱਚ ਮੱਧਮ ਅਤੇ NCR ਵਿੱਚ ਮਾੜਾ ਹੈ- ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਐਤਵਾਰ ਨੂੰ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਖਰਾਬ ਸ਼੍ਰੇਣੀ ਵਿੱਚ 188 ਹੈ। ਜਿੱਥੇ ਨੋਇਡਾ ਵਿੱਚ AQI ਖ਼ਰਾਬ ਸ਼੍ਰੇਣੀ ਵਿੱਚ 247 ਦਰਜ ਕੀਤਾ ਗਿਆ ਹੈ, ਉਥੇ ਹੀ ਗੁਰੂਗ੍ਰਾਮ ਵਿੱਚ ਵੀ, AQI ਖ਼ਰਾਬ ਸ਼੍ਰੇਣੀ ਵਿੱਚ 272 ਦਰਜ ਕੀਤਾ ਗਿਆ ਹੈ। AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ ‘ਚੰਗਾ’, 51 ਅਤੇ 100 ਦੇ ਵਿਚਕਾਰ ‘ਤਸੱਲੀਬਖਸ਼’, 101 ਅਤੇ 200 ਦੇ ਵਿਚਕਾਰ ‘ਦਰਮਿਆਨ’, 201 ਅਤੇ 300 ਦੇ ਵਿਚਕਾਰ ਖਰਾਬ ‘, 301 ਅਤੇ 400 ਵਿਚਕਾਰ ‘ਬਹੁਤ ਖ਼ਰਾਬ ਅਤੇ 401 ਅਤੇ 500 ਦੇ ਵਿਚਕਾਰ ‘ਗੰਭੀਰ’ ਸੀਮਾ ਵਿੱਚ ਮੰਨਿਆ ਜਾਂਦਾ ਹੈ।

ਭਗਵੰਤ ਮਾਨ ਬਾਰੇ ਵੱਡੀ ਅਪਡੇਟ

ਸੋਸ਼ਲ ਮੀਡੀਆ ਦੇ ਉੱਤੇ ਕਿਹਾ ਜਾ ਰਿਹਾ ਹੈ ਕਿ ਅਤੇ ਖ਼ਬਰ ਬਹੁਤ ਜਿਆਦਾ ਵਾਇਰਲ ਵੀ ਹੋ ਰਹੀ ਹੈ ਕਿ ਭਗਵੰਤ ਮਾਨ ਦੇ ਵੱਲੋਂ ਜੋ ਕਿ ਸਾਡੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਦਾਰੂ ਪੀਤੀ ਹੋਈ ਸੀ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਦੇਖਣ ਨੂੰ ਮਿਲ ਰਹੀਆਂ ਹਨ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਸਾਡੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਸ਼ਰਾਬ ਪੀਤੀ ਹੋਈ ਸੀ ਉਹ ਗੁਰਦੁਆਰਾ ਸਾਹਿਬ ਗਏ ਹਨ ਅਤੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਉਹ ਬਾਬਾ ਬੁੱਢਾ ਦਲ ਜਿਹੜਾ ਹੈੱਡਕੁਆਰਟਰ ਹੈ ਬਲਵੀਰ ਸਿੰਘ ਜਿਥੇ ਦੀ ਜ਼ਿੰਮੇਵਾਰ ਹਨ ਉੱਥੇ ਵੀ ਗਏ ਸੀ ਇਸ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਮੈਂ ਵੀ ਉੱਥੇ ਉਸ ਵੇਲੇ ਮੌਜੂਦ ਸੀ ਅਤੇ ਅਸੀਂ ਹਰ ਵਾਰ ਉੱਥੇ ਜਾਂਦੇ ਹਨ ਅਤੇ ਜਿਹੜਾ ਦਮਦਮਾ ਸਾਹਿਬ ਹੈ ਉਹ ਸਿੱਖਾਂ ਦਾ ਚੌਥਾ ਤਖ਼ਤ ਹੈ ਜੋ ਕਿ ਮਾਲਵੇ ਦੀ ਧਰਤੀ ਦੇ ਉੱਤੇ ਹੈ ਸਾਨੂੰ ਸਾਰੇ ਹੀ ਤਖ਼ਤ ਬੜੇ ਪਿਆਰੇ ਹਨ ਪਰ ਸੀ ਮਲਵਈ ਹੋਣ ਦੀ ਵਜ੍ਹਾ ਕਰਕੇ ਸਾਨੂੰ ਇਹ ਤਖ਼ਤ ਬਹੁਤ ਜ਼ਿਆਦਾ ਪਿਆਰਾ ਹੈ।

ਦੱਸ ਦਈਏ ਕਿ ਮੈਂ ਵੀ ਹਰ ਵਾਰ ਦੀ ਤਰ੍ਹਾਂ ਉੱਥੇ ਗਿਆ ਹੋਇਆ ਸੀ ਉਸ ਦਿਨ ਚੌਦਾਂ ਤਰੀਕ ਦੀ ਸਵੇਰੇ ਅਸੀਂ ਇਸ਼ਨਾਨ ਕਰਕੇ ਸਰੋਵਰ ਬਾਅਦ ਵਿੱਚ ਤਿਆਰ ਹੋ ਕੇ ਤਖ਼ਤ ਸਾਹਿਬ ਚਲੇ ਜਾਂਦੇ ਹਨ ਉੱਥੇ ਸਿੰਘ ਸਾਹਿਬ ਨੇ ਸਾਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਕਥਾ ਕੀਤੀ ਜਾਂਦੀ ਹੈ ਕਥਾ ਸਰਵਣ ਕਰ ਕੇ ਉਨ੍ਹਾਂ ਨੇ ਅਨਾਊਂਸ ਕਰ ਦਿੱਤਾ ਇਸ ਤੋਂ ਬਾਅਦ ਗੁਰਦੁਆਰਾ ਦਮਦਮਾ ਸਾਹਿਬ ਨਾਲ ਹੀ ਖੱਬੇ ਪਾਸੇ ਬਣਿਆ ਹੋਇਆ ਹੈ ਉੱਥੇ ਭੋਗ ਪਾਏ ਜਾਣਗੇ ਖ਼ਾਲਸਾ ਮੁਤਾਬਕ ਜੋ ਵੀ ਉਥੇ ਮਰਿਆਦਾ ਸਹਿਤ ਖੰਡ ਪਾਠ ਰੱਖੇ ਗਏ ਸੀ ਉਸਦਾ ਭੋਗ ਉੱਥੇ ਪਾਇਆ ਜਾਣਾ ਸੀ ਅਸੀਂ ਉੱਥੇ ਭੋਗ ਤੇ ਚਲੇ ਜਾਂਦੇ ਹਨ ਉੱਥੇ ਭੋਗ ਪੈਂਦੇ ਹਨ ਅਤੇ ਭੋਗ ਪੈਣ ਤੇ ਉਪਰੰਤ ਅਰਦਾਸ ਹੁੰਦੀ ਹੈ ਅਤੇ ਸਿੰਘ ਸਾਹਿਬ ਅਤੇ ਦੋ ਦਿਨ ਅਸੀਂ ਮੈਂਬਰ ਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਤਿੰਨ ਸੰਪਰਦਾਵਾਂ ਦੇ ਉੱਥੇ ਮੁਖੀ ਵੀ ਸਨ ਅਤੇ ਅਸੀਂ ਉਨ੍ਹਾਂ ਸਾਰਿਆਂ ਨੂੰ ਸਿਰੋਪੇ ਦਿੰਦੇ ਹਨ ਅਤੇ ਦੇਗ ਵੀ ਵਰਤਾਈ ਜਾਂਦੀ ਹੈ।।

ਦੱਸ ਦਈਏ ਕਿ ਮੈਂ ਉੱਥੇ ਹੀ ਰੁਕਿਆ ਹੋਇਆ ਸੀ ਅਤੇ ਦੋ ਮਿੰਟ ਬਾਅਦ ਹੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀ ਉੱਥੇ ਪਹੁੰਚ ਜਾਂਦੇ ਹਨ ਉਨ੍ਹਾਂ ਨੇ ਅੰਦਰ ਆ ਕੇ ਸਿੱਖ ਮਰਿਆਦਾ ਦੇ ਅਨੁਸਾਰ ਮੱਥਾ ਟੇਕਿਆ ਅਤੇ ਜਿੱਧਰ ਅਸੀਂ ਖੜ੍ਹੇ ਸੀ ਬਾਅਦ ਵਿੱਚ ਉਹ ਸਾਡੇ ਕੋਲ ਆ ਗਏ ਉੱਥੇ ਆਉਣ ਤੋਂ ਬਾਅਦ ਉੱਥੇ ਮੈਨੇਜਰ ਵੀ ਖੜ੍ਹੇ ਸਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਨ ਅਤੇ ਹੋਰ ਮੁਲਾਜ਼ਮ ਵੀ ਉੱਥੇ ਖੜ੍ਹੇ ਸਨ ਅਤੇ ਨਾਲ ਹੀ ਅਸੀਂ ਵੀ ਉੱਥੇ ਸਾਰੇ ਹੀ ਖੜ੍ਹੀ ਸੀ ਜਿਸ ਤੋਂ ਬਾਅਦ ਜਿਹੜੇ ਸਾਡੇ ਮੈਨੇਜਰ ਹਨ ਉਨ੍ਹਾਂ ਦੇ ਵੱਲੋਂ ਜਿਹੜੀ ਤਖ਼ਤ ਸਾਹਿਬ ਦੀ ਜੋ ਤਸਵੀਰ ਐ ਉਹ ਮੈਨੇਜਰ ਦੇ ਵੱਲੋਂ ਭਗਵੰਤ ਮਾਨ ਦੇ ਹੱਥ ਵਿੱਚ ਰੱਖ ਦਿੱਤੀ ਜਾਂਦੀ ਹੈ ਜੋ ਕਿ ਸੀਐਮ ਸਾਹਿਬ ਨੂੰ ਭੇਟ ਕੀਤੀ ਜਾਂਦੀ ਹੈ ਅਤੇ ਹੈੱਡ ਗ੍ਰੰਥੀ ਸਾਹਿਬ ਦੇ ਵੱਲੋਂ ਉਨ੍ਹਾਂ ਨੂੰ ਸਿਰੋਪਾ ਪਾਇਆ ਜਾਂਦਾ ਹੈ ਅਤੇ ਨਾਲ ਜੁੜੇ ਉਨ੍ਹਾਂ ਦੇ ਸੱਜਣ ਸੀ ਭੈਣ ਬਲਜਿੰਦਰ ਕੌਰ ਜੋ ਕਿ ਕਮਿਊਨਿਸਟ ਹਨ ਤੇ ਕਈ ਹੋਰ ਵੀ ਬੜੇ ਐਮਐਲਏ ਉੱਥੇ ਮੌਜੂਦ ਸੀ।

ਜਾਣਕਾਰੀ ਅਨੁਸਾਰ ਉਨ੍ਹਾਂ ਸਾਰਿਆਂ ਨੂੰ ਸਰੋਪੇ ਮੈਂ ਦਿੱਤੀ ਸੀ ਜਦੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਉਦੋਂ ਮੈਂ ਤਸਵੀਰ ਨੂੰ ਹੱਥ ਵੀ ਲਾਇਆ ਹੋਇਆ ਸੀ ਉਸ ਵਿੱਚ ਮੇਰੀ ਤਸਵੀਰ ਵੀ ਆ ਰਹੀ ਹੋਵੇਗੀ ਪਰ ਜਦੋਂ ਮੈਂ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਇਹ ਸੁਣ ਰਿਹਾ ਹਾਂ ਕਿ ਉਨ੍ਹਾਂ ਦੇ ਵੱਲੋਂ ਡਰਿੰਕ ਕੀਤੀ ਹੋਈ ਸੀ ਜਾ ਫਿਰ ਤਖ਼ਤ ਸਾਹਿਬ ਵਿੱਚ ਜਾ ਕੇ ਉਨ੍ਹਾਂ ਦੇ ਵੱਲੋਂ ਅਵੱਗਿਆ ਕੀਤੀ ਗਈ ਹੈ ਅਤੇ ਮੈਨੂੰ ਵੀ ਪ੍ਰੈੱਸ ਵਾਰ ਬਾਰੇ ਇਹ ਗੱਲ ਪੁੱਛ ਰਹੀ ਹੈ ਅਤੇ ਕਦੇ ਮੇਰੇ ਵਾਈਸ ਮੈਸੇਜ ਵਾਸਤੇ ਅਤੇ ਕਈ ਤਰ੍ਹਾਂ ਦੇ ਨਾਲ ਮੈਨੂੰ ਪੁੱਛਿਆ ਜਾ ਰਿਹਾ ਹੈ ਤਾਂ ਮੈਂ ਉਹਦੇ ਬਾਰੇ ਦੱਸਣਾ ਚਾਹੁੰਦਾ ਹਾਂ ਕੀ ਮੈਂ ਉਨ੍ਹਾਂ ਦੀ ਬਹੁਤ ਹੀ ਜ਼ਿਆਦਾ ਨਜ਼ਦੀਕ ਖੜ੍ਹਾ ਸੀ ਮੇਰੇ ਨਾਲ ਉਨ੍ਹਾਂ ਦੀ ਗੱਲ ਵੀ ਹੋਈ ਹੈ ਮੈਨੂੰ ਨੂੰ ਕਿਹਾ ਕਿ ਮੈਂ ਸੀਐਮ ਸਾਬ ਭਦੌੜ ਤੋਂ ਸ਼੍ਰੋਮਣੀ ਕਮੇਟੀ ਦਾ ਮੈਂਬਰ ਹਾ ਅਤੇ ਮੇਰਾ ਹਲਕਾ ਭਦੌਡ਼ ਹੈ ਅਤੇ ਮੈਂ ਤੁਹਾਡੀ ਡਿਸਟਿਕ ਦੇ ਵੱਲੋਂ ਆਇਆ ਉਸ ਤੋਂ ਬਾਅਦ ਉਨ੍ਹਾਂ ਨੇ ਮੁਸਕਰਾ ਕੇ ਮੈਨੂੰ ਉਸ ਚੀਜ਼ ਦਾ ਜਵਾਬ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਦੇਗ ਦਿੱਤੀ ਅਤੇ ਅਸੀਂ ਆਪਣੇ ਕੰਮਾਂ ਕਾਰਾਂ ਦੇ ਵਿੱਚ ਚਲੇ ਗਏ ਜਿਸ ਤੋਂ ਬਾਅਦ ਰੌਲਾ ਪੈ ਗਿਆ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ ਤਾਂ ਮੈਂ ਇੱਕ ਗੱਲ ਜ਼ਰੂਰ ਗੁਰੂ ਮਹਾਰਾਜ ਨੂੰ ਜਾਣ ਕੇ ਕਹਿੰਦਾ ਹਾਂ ਕੀ ਮੈਂ ਕੋਲੇ ਖੜੋਤਾ ਸੀ ਅਤੇ ਮੈਨੂੰ ਕਿਸੇ ਵੀ ਤਰ੍ਹਾਂ ਦੀ ਸ਼ਰਾਬ ਦੀ ਜੁਡ਼ਿਆ ਸਮੈੱਲ ਨਹੀਂ ਆਏ ਅਤੇ ਸ਼ਰਾਬ ਪੀਤੇ ਬੰਦੇ ਦੀ ਤਾਂ ਸਮੈੱਲ ਦੂਰੋਂ ਹੀ ਪਤਾ ਲੱਗ ਜਾਂਦੀ ਹੈ।

ਮਾਨ ਦੀ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਪੰਜਾਬ ਵਿੱਚ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਕ ਮਹੀਨੇ ਦੇ ਅੰਦਰ ਹੀ ਜਿਥੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ ਉਥੇ ਹੀ ਪੰਜਾਬ ਵਿੱਚ ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣ ਵਾਸਤੇ ਐਂਟੀ ਕੁੱਰਪਸ਼ਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਜਿਸ ਦੇ ਅਧਾਰ ਤੇ ਬਹੁਤ ਸਾਰੇ ਦੋਸ਼ੀਆਂ ਨੂੰ ਬਣਦੀ ਹੋਈ ਸਜ਼ਾ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋ ਅਠਾਰਾਂ ਅਪ੍ਰੈਲ ਨੂੰ ਲੈ ਕੇ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਇਨ੍ਹਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਵਿਜੈ ਸਿੰਗਲਾ ਵੱਲੋਂ ਪੰਜਾਬ ਵਿੱਚ 18 ਅਪ੍ਰੈਲ ਨੂੰ ਸੂਬੇ ਭਰ ਵਿੱਚ ਸਿਹਤ ਮੇਲੇ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਪੰਜਾਬ ਵਿੱਚ ਇਹ ਮੇਲੇ ਲਗਾਏ ਜਾਣਗੇ ਉੱਥੇ ਹੀ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ ਅਤੇ ਉਨ੍ਹਾਂ ਬਾਰੇ ਜਾਣਕਾਰੀ ਵੀ ਲੋਕਾਂ ਨੂੰ ਮੁਹਈਆ ਕਰਵਾਈ ਜਾਵੇਗੀ।

ਇਹਨਾਂ ਸਿਹਤ ਮੇਲੇ ਦੇ ਵਿੱਚ ਜਿੱਥੇ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਉੱਥੇ ਹੀ ਵੱਖ-ਵੱਖ ਬਿਮਾਰੀਆਂ ਅਤੇ ਬਚਾਅ ਬਾਰੇ ਵੀ ਦੱਸਿਆ ਜਾਵੇਗਾ। ਇਹ ਕਿਵੇਂ ਲੋਕਾਂ ਵੱਲੋਂ ਇਸ ਜਾਣਕਾਰੀ ਦੇ ਜ਼ਰੀਏ ਬਿਮਾਰੀਆਂ ਦੇ ਮੁੱਖ ਕਾਰਨਾਂ ਬਾਰੇ ਪਤਾ ਕੀਤਾ ਜਾ ਸਕਦਾ ਹੈ, ਅਤੇ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ ਅਤੇ ਮੌਤ ਦਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

ਪੰਜਾਬ ਅੰਦਰ ਲਗਾਏ ਜਾਣ ਵਾਲੇ ਇਹ ਸਿਹਤ ਮੇਲੇ ਬਲਾਕ ਪੱਧਰ ਤੇ ਆਯੋਜਿਤ ਕੀਤੇ ਜਾਣਗੇ। ਪੰਜਾਬ ਅੰਦਰ ਲਗਾਏ ਜਾਣ ਵਾਲੇ 18 ਅਪ੍ਰੈਲ ਤੋਂ ਸਿਹਤ ਮੇਲਿਆ ਦੇ ਵਿਚ ਖੇਡ ਵਿਭਾਗ, ਸਿੱਖਿਆ ਵਿਭਾਗ ਤੇ ਲੋਕ ਸੰਪਰਕ ਵਿਭਾਗ ਅਤੇ ਬਾਲ ਵਿਕਾਸ ਵਿਭਾਗ, ਆਯੂਸ਼ ਵਿਭਾਗ ਸ਼ਹਿਰੀ, ਵਿਕਾਸ ਵਿਭਾਗ ਅਤੇ ਪੰਚਾਇਤੀ ਰਾਜ ਸੰਸਥਾਵਾਂ ਹਿੱਸਾ ਲੈਣਗੀਆਂ। ਇਸ ਮੌਕੇ ਸਿਹਤ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਨ੍ਹਾਂ ਮੇਲਿਆਂ ਦਾ ਮਕਸਦ ਲੋਕਾਂ ਨੂੰ ਸਿਹਤ ਸਬੰਧੀ ਜਾਣਕਾਰੀ ਦੇਣਾ ਹੈ।

ਭਗਵੰਤ ਮਾਨ ਦੀ ਸਰਕਾਰ ਲਈ ਵੱਡੀ ਜਾਣਕਾਰੀ

ਇਕ ਪਾਸੇ ਪੰਜਾਬ ਦੇ ਵਿੱਚ ਬਣੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਐਲਾਨ ਤੇ ਐਲਾਨ ਕਰਦੀ ਹੋਈ ਨਜ਼ਰ ਆ ਰਹੀ ਹੈ । ਦੂਜੇ ਪਾਸੇ ਗਰਮੀਆਂ ਦੇ ਮੌਸਮ ਵਿੱਚ ਪੰਜਾਬ ਚ ਬਿਜਲੀ ਸੰਕਟ ਵੀ ਲਗਾਤਾਰ ਵਧ ਰਿਹਾ ਹੈ । ਜਿਸ ਤੋਂ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਪਰ ਲੰਬੇ ਲੰਬੇ ਲੱਗ ਰਹੇ ਬਿਜਲੀ ਦੇ ਕੱਟ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਜ਼ਿਆਦਾ ਵਧਾ ਰਹੇ ਹਨ । ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕਈ ਪਾਵਰ ਪਲਾਂਟਾਂ ਦੇ ਕੋਲੋਂ ਬਹੁਤ ਜਿਅਾਦਾ ਬਿਜਲੀ ਦੀ ਕਮੀ ਹੈ ਅਤੇ ਕਈ ਯੂਨਿਟ ਕੋਲੇ ਦੀ ਘਾਟ ਕਾਰਨ ਬੰਦ ਹੋ ਚੁੱਕੇ ਹਨ ।

ਦੱਸ ਦੇਈਏ ਕਿ ਗੋਇੰਦਵਾਲ ਸਾਹਿਬ ਦੇ 540-ਮੈਗਾਵਾਟ ਦੇ ਜੀ. ਵੀ. ਕੇ. ਪਾਵਰ ਪਲਾਂਟ ਦੇ ਦੋਵੇਂ ਯੂਨਿਟ ਕੋਲੇ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਗੱਲ ਕੀਤੀ ਜਾਵੇ ਤਲਵੰਡੀ ਸਾਬੋ ਪਾਵਰ ਪਲਾਂਟ ਦੀ ਤਾਂ ਤਲਵੰਡੀ ਸਾਬੋ ਪਾਵਰ ਪਲਾਂਟ ਦਾ 660 ਮੈਗਾਵਾਟ ਯੂਨਿਟ ਵੀ ਕੰਮ ਨਹੀਂ ਕਰ ਰਿਹਾ, ਜਿਸ ਨਾਲ ਬਿਜਲੀ ਉਤਪਾਦਨ ‘ਚ 1200 ਮੈਗਾਵਾਟ ਦੀ ਕਮੀ ਦਰਜ ਕੀਤੀ ਗਈ।

ਇਸ ਦੇ ਨਾਲ ਹੀ ਦੱਸ ਦਈਏ ਕਿ ਤਲਵੰਡੀ ਸਾਬੋ ਪਾਵਰ ਪਲਾਂਟ ਦੁਆਰਾ 5680 ਮੈਗਾਵਾਟ ਦੀ ਸਥਾਪਿਤ ਸਮਰੱਥਾ ਦੇ ਮੁਕਾਬਲੇ ਸਿਰਫ਼ 3150 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਤਲਵੰਡੀ ਸਾਬੋ ਪਾਵਰ ਪਲਾਂਟ ਕੋਲ ਵੀ ਕੋਲੇ ਦਾ ਸੀਮਤ ਭੰਡਾਰ ਹੈ, ਜਦੋਂ ਕਿ 1980 ਮੈਗਾਵਾਟ ਦੇ ਤਲਵੰਡੀ ਸਾਬੋ ਪਾਵਰ ਪਲਾਂਟ ਦਾ ਇਕ ਯੂਨਿਟ ਵੀ ਕੰਮ ਨਹੀਂ ਕਰ ਰਿਹਾ।

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਲਗਾਤਾਰ ਬਿਜਲੀ ਦੀ ਘਾਟ ਪਾਈ ਜਾ ਰਹੀ ਹੈ ਕਿ ਪਾਵਰ ਪਲਾਂਟ ਵੀ ਬੰਦ ਹੋ ਚੁੱਕੇ ਹਨ । ਦੂਜੇ ਪਾਸੇ ਪਾਵਰਕੌਮ ਵੀ ਲਗਾਤਾਰ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਲਈ ਬਾਹਰੋਂ ਬਿਜਲੀ ਮੰਗਵਾ ਰਿਹਾ ਹੈ, ਪਰ ਲੋੜੀਂਦੀ ਮਾਤਰਾ ਵਿੱਚ ਬਿਜਲੀ ਦੀ ਸਪਲਾਈ ਪੂਰੀ ਨਾ ਹੋਣ ਕਰਕੇ ਕਈ ਪੇਂਡੂ ਖੇਤਰਾਂ ਦੇ ਵਿੱਚ ਕਈ ਕਈ ਘੰਟਿਆਂ ਦੀ ਬਿਜਲੀ ਦੇ ਕੱਟ ਲੱਗ ਰਹੇ ਹਨ । ਜਿਸ ਕਾਰਨ ਹੁਣ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨੀ ਜਲਦੀ ਹੋ ਸਕੇ ਬਿਜਲੀ ਦੀ ਘਾਟ ਨੂੰ ਪੂਰਾ ਕੀਤਾ ਜਾਵੇ ।

ਬੀਬੀਆਂ ਇਹ ਕਥਾ ਜਰੂਰ ਸੁਣੋ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ।ਇਹ ਕਥਾ ਜਰੂਰ ਸੁਣੋ ਜੀ ਸਾਰੇ ਜੀ । ਅੰਗ (ANG) – ੬੯੪ (694)”*🌹🌺​ ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨।

ਅਰਥ: ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਲੋਕਾਂ ਲਈ ਮੁਫਤ ਬਿਜਲੀ ਬਾਰੇ ਵੱਡੀ ਜਾਣਕਾਰੀ

ਪੰਜਾਬ ਵਿੱਚ ਸਮੇਂ ਦੀ ਵੱਡੀ ਖ਼ਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਅੱਜ ਇਕ ਵੱਡਾ ਐਲਾਨ ਪੰਜਾਬੀਆਂ ਵਾਸਤੇ ਕੀਤਾ ਗਿਆ ਹੈ ਪੰਜਾਬ ਦੇ ਲੋਕਾਂ ਨੂੰ ਅੱਜ ਇਕ ਮਹੀਨਾ ਪੂਰਾ ਹੋਣ ਤੇ ਭਗਵੰਤ ਸਿੰਘ ਮਾਨ ਦੇ ਵੱਲੋਂ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ ਅੱਜ ਪੰਜਾਬ ਦੇ ਲੋਕਾਂ ਦੇ ਵਾਸਤੇ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਪ੍ਰਤੀ ਮਹੀਨਾ ਮੁਆਫ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਇੱਕ ਜੁਲਾਈ ਦੋ ਹਜਾਰ ਬਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਪਹਿਲੀ ਗਾਰੰਟੀ ਇੱਕ ਮਹੀਨੇ ਦੇ

ਅੰਦਰ ਹੀ ਪੂਰੀ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਲੋਕਾਂ ਨੂੰ ਇਸ ਦਾ ਹੁਣ ਲਾਭ ਮਿਲੇਗਾ ਨਾਲ ਹੀ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਦੇ ਪੁਰਾਣੇ ਬਿੱਲ ਜਿਨ੍ਹਾਂ ਦਾ ਲੋਡ ਦੋ ਕਿਲੋਵਾਟ ਤੋਂ ਘੱਟ ਹੈ ਅਤੇ ਇਕੱਤੀ ਦਸੰਬਰ ਤਕ ਜੋ ਵੀ ਪੈਂਡਿੰਗ ਬਿੱਲ ਪਏ ਸਨ ਉਨ੍ਹਾਂ ਨੂੰ ਮੁਆਫ਼ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਦੋ ਸੌ ਯੂਨਿਟ

ਮੁਫ਼ਤ ਬਿਜਲੀ ਮਿਲਦੀ ਸੀ ਉਨ੍ਹਾਂ ਨੂੰ ਵੀ ਹੁਣ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਹਰ ਮਹੀਨੇ ਮਿਲੇਗੀ ਨਾਲ ਹੀ ਉਨ੍ਹਾਂ ਨੇ ਦੱਸਿਆ ਹੈ ਕਿ ਦੋ ਮਹੀਨੇ ਬਾਅਦ ਬਿੱਲ ਆਉਣ ਕਰਕੇ ਛੇ ਸੌ ਯੂਨਿਟ ਮੁਫ਼ਤ ਬਿਜਲੀ ਮਿਲੇਗੀ ਅਤੇ ਜਿਨ੍ਹਾਂ ਪਰਿਵਾਰਾਂ ਨੂੰ ਦੋ ਸੌ ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵੀ ਮਿਲਦੀ ਸੀ ਉਨ੍ਹਾਂ ਨੂੰ ਹੁਣ ਜੇਕਰ ਛੇ ਸੌ ਤੋਂ ਉੱਪਰ ਜਿੰਨੀਆਂ ਵੀ ਯੂਨਿਟਾਂ ਬਲਦੀਆਂ ਹਨ ਮੰਨ ਲਓ ਕਿ ਛੇ ਸੌ ਚਾਲੀ ਯੂਨਿਟਾਂ ਬਣ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਚਾਲੀ ਯੂਨਿਟਾਂ ਦਾ ਹੀ ਬਿੱਲ ਦੇਣਾ ਪਵੇਗਾ ਅਤੇ

ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਬਿੱਲ ਪੁਰਾਣੇ ਮਾਫ਼ ਨਹੀਂ ਸਨ ਜਾਂ ਕਿਸੇ ਵੀ ਤਰ੍ਹਾਂ ਦੀ ਸਕੀਮ ਨਹੀਂ ਮਿਲਦੀ ਜੇਕਰ ਉਨ੍ਹਾਂ ਦੀ ਖਪਤ ਛੇ ਸੌ ਇੱਕ ਯੂਨਿਟ ਵੀ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਛੇ ਸੌ ਇੱਕ ਯੂਨਿਟ ਦਾ ਹੀ ਬਿੱਲ ਭਰਨਾ ਪਵੇਗਾ ਬਾਕੀ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕ ਇਸ ਫ਼ੈਸਲੇ ਦਾ ਸਵਾਗਤ ਕਿਸ ਤਰ੍ਹਾਂ ਕਰਦੇ ਹਨ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

ਮਾਨ ਸਰਕਾਰ ਬਾਰੇ ਆਈ ਵੱਡੀ ਅਪਡੇਟ

ਦੱਸ ਦੇਈਏ ਕੀ ਆਪਾਂ ਸਾਰਿਆਂ ਨੂੰ ਪਤਾ ਹੈ ਪੰਜਾਬ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।ਦੋਸਤੋ ਇੱਕ ਵੱਡੀ ਤੇ ਇਤਿਹਾਸਕ ਜਿੱਤ ਹੈ ਜੋ ਵੀ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਵਿੱਚ ਆਈ ਹੈ ਉਦੋ ਤੋ ਹੀ ਕੋਈ ਨਾ ਕੋਈ ਵੱਡੇ ਐਲਾਨ ਕਰ ਦਿੱਤਾ ਕਰ ਰਹੀ ਹੈ।

ਦੋਸਤੋ ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਬਾਰੇ ਪੂਰੇ ਪੰਜਾਬ ਨੂੰ ਇੰਤਜ਼ਾਰ ਸੀ ਉਹ ਫੈਸਲਾ ਚੁੱਕਾ ਹੈ ਦੋਸਤੋ ਭਗਵੰਤ ਮਾਨ ਨੇ ਕੀਤਾ ਆਪਣਾ ਵਾਅਦਾ ਪੂਰਾ ਇੱਕ ਜੁਲਾਈ ਤੋਂ ਮਿਲੇਗੀ ਪੂਰੇ ਪੰਜਾਬ ਨੂੰ ਤਿੰਨ ਸੌ ਬਿਜਲੀ ਯੂਨਿਟ ਮੁਫ਼ਤ।

ਦੋਸਤੋ ਹੁਣੇ ਹੁਣੇ ਤਿੱਨ ਯੂਨਿਟ ਬਿਜਲੀ ਮੁਫ਼ਤ ਦੇਣ ਬਾਰੇ ਇਕ ਵੱਡੀ ਅਪਡੇਟ ਆਈ ਰਹੀ ਹੈ।ਦੋਸਤੋ ਇੱਕ ਜੁਲਾਈ ਤੋਂ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਮਿਲਣ ਜਾ ਰਹੀ ਹੈ ਜੋ ਕਿ ਪੰਜਾਬ ਲਈ ਇਕ ਵੱਡੀ ਖੁਸ਼ਖਬਰੀ ਹੈ।ਦੋਸਤੋ ਪੰਜਾਬ ਚ ਆਪ ਸਰਕਾਰ ਨੇ ਕੀਤਾ ਵੱਡਾ ਐਲਾਨ ਇੱਕ ਜੁਲਾਈ ਤੋਂ

ਹਰ ਘਰ ਚ ਤਿੱਨ ਸੌ ਯੂਨਿਟ ਬਿਜਲੀ ਦਿੱਤੀ ਜਾਵੇਗੀ ਮੁਫ਼ਤ।ਦੋਸਤੋ ਪੰਜਾਬ ਚ ਆਪ ਸਰਕਾਰ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ ਦੋਸਤੋ ਇਸ ਮੌਕੇ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦੇ ਇਕ ਵੱਡਾ ਐਲਾਨ ਕੀਤਾ ਹੈ।

ਦੋਸਤੋ ਮਿਸਾਲ ਵਜੋਂ ਇੱਕ ਜੁਲਾਈ ਤੋਂ ਸੂਬੇ ਦੇ ਹਰ ਘਰ ਨੂੰ ਤਿੱਨ ਸੌ ਯੂਨਿਟ ਤੱਕ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ।ਸੂਬਾ ਸਰਕਾਰ ਨੇ ਆਪਣੀ ਤੀਹ ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ ਉਸ ਕਾਰਡ ਵਿੱਚ ਦੱਸਿਆ ਹੈ ਮਹੀਨੇ ਵਿੱਚ ਕੀ ਕੀ ਕੰਮ ਕੀਤੇ ਹਨ।

ਇਨ੍ਹਾਂ ਲੋਕਾਂ ਲਈ ਆਈ ਵੱਡੀ ਜਾਣਕਾਰੀ

ਦੱਸ ਦੇਈਏ ਕੀ ਮਹਿੰਗਾਈ ਨੇ ਘਰਾਂ ਦੇ ਬਜਟ ਨੂੰ ਬੁਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਸੀਐਨਜੀ, ਪੀਐਨਜੀ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਲਗਭਗ ਰੋਜ਼ਾਨਾ ਵੱਧ ਰਹੀਆਂ ਹਨ।

ਇਸ ਸਭ ਦਾ ਅਸਰ ਆਮ ਆਦਮੀ ਦੀਆਂ ਜੇਬਾਂ ‘ਤੇ ਪੈ ਰਿਹਾ ਹੈ। ਸਕੂਲ, ਦਫਤਰ ਜਾਂ ਖਰੀਦਦਾਰੀ ਲਈ ਜਾਣਾ ਹੋਵੇ, ਹਰ ਕੋਈ ਹੁਣ ਫਰਵਰੀ ਦੇ ਮੁਕਾਬਲੇ 20 ਤੋਂ 30 ਫੀਸਦੀ ਜ਼ਿਆਦਾ ਪੈਸੇ ਦੇ ਰਿਹਾ ਹੈ। ਮਾਲ ਭਾੜਾ ਵਧਣ ਨਾਲ ਰੋਜ਼ਾਨਾ ਜ਼ਿੰਦਗੀ ਨਾਲ ਸਬੰਧਤ ਵਸਤਾਂ ਜਿਵੇਂ ਕੱਪੜੇ, ਦੁੱਧ ਅਤੇ ਸਬਜ਼ੀਆਂ ਦੀਆਂ ਕੀਮਤਾਂ ਵੀ ਬੇਕਾਬੂ ਹੋ ਰਹੀਆਂ ਹਨ।

ਕਦੋਂ ਰੁਕਣਗੀਆਂ ਸਿਲੰਡਰਾਂ ਦੀਆਂ ਕੀਮਤਾਂ – ਇੱਕ LPG ਸਿਲੰਡਰ ਲਈ, ਤੁਹਾਨੂੰ ਲਗਭਗ 1000 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਸ਼ਕਰਪੁਰ ਦੀ ਵਸਨੀਕ ਅਲਪਨਾ ਨੇ ਦੱਸਿਆ ਕਿ ਸਬਜ਼ੀਆਂ ਅਤੇ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨ ਨੂੰ ਛੂਹ ਰਹੀਆਂ ਹਨ।

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਿਲੰਡਰ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਘਰ ਦਾ ਬਜਟ ਵਿਗੜ ਗਿਆ ਹੈ। ਅਜਿਹੇ ‘ਚ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਸਰਕਾਰ ਨੂੰ ਤੁਰੰਤ ਵਧਦੀਆਂ ਕੀਮਤਾਂ ‘ਤੇ ਲਗਾਮ ਕੱਸਣੀ ਚਾਹੀਦੀ ਹੈ।

ਪੀਐਨਜੀ ਵੀ ਰੋ ਰਹੀ ਹੈ ਮਹਿੰਗੀ -ਇਹ ਪਹਿਲੀ ਵਾਰ ਹੈ ਜਦੋਂ ਲਗਭਗ ਇੱਕ ਮਹੀਨੇ ਵਿੱਚ ਪੀਐਨਜੀ ਦੀ ਕੀਮਤ ਵਿੱਚ ਦਸ ਰੁਪਏ ਦਾ ਵਾਧਾ ਹੋਇਆ ਹੈ। ਦੱਖਣੀ ਦਿੱਲੀ ਦੇ ਰਾਜਪੁਰ ਐਕਸਟੈਂਸ਼ਨ ਦੇ ਵਸਨੀਕ ਰਾਮ ਨਿਵਾਸ ਭਾਰਦਵਾਜ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਪੀਐਨਜੀ ਕੁਨੈਕਸ਼ਨ ਇਹ ਸੋਚ ਕੇ ਲਿਆ ਸੀ ਕਿ ਇਹ ਗੈਸ ਸਿਲੰਡਰ ਨਾਲੋਂ ਸਸਤਾ ਹੋਵੇਗਾ, ਪਰ ਹੁਣ ਪੀਐਨਜੀ ਦਾ ਬਿੱਲ ਵੀ ਲਗਭਗ ਗੈਸ ਸਿਲੰਡਰ ਦੇ ਬਰਾਬਰ ਹੀ ਹੈ। ਪਹਿਲਾਂ 25 ਜਾਂ 50 ਪੈਸੇ ਦਾ ਵਾਧਾ ਹੁੰਦਾ ਸੀ, ਪਰ ਸਿੱਧੇ ਪੰਜ ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ।

ਹਰਭਜਨ ਸਿੰਘ ਨੇ ਕੀਤਾ ਵੱਡਾ ਐਲਾਨ ਜਾਰੀ

ਦੱਸ ਦੇਈਏ ਕੀ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਜਿਥੇ ਕ੍ਰਿਕਟ ਜਗਤ ਤੋਂ ਛੁੱਟੀ ਲੈ ਕੇ ਰਾਜਨੀਤੀ ਵਿਚ ਆਪਣੀ ਕਿਸਮਤ ਅਜਮਾਈ ਗਈ ਹੈ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਆਪਣਾ ਰਾਜ ਸਭਾ ਮੈਂਬਰ ਨਿਯੁਕਤ ਕਰ ਕੇ ਰਾਜ ਸਭਾ ਵਿੱਚ ਭੇਜਿਆ ਗਿਆ ਹੈ।

ਜਿੱਥੇ ਉਨ੍ਹਾਂ ਨੂੰ ਇੱਕ ਬਹੁਤ ਵੱਡੀ ਪੰਜਾਬ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆਂ ਪੰਜਾਬ ਪ੍ਰਤੀ ਕਈ ਫੈਸਲੇ ਲਏ ਜਾ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਰਾਜ ਸਭਾ ਮੈਂਬਰ ਵਜੋਂ ਆਪਣੀ ਮਿਲਣ ਵਾਲੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਵਾਸਤੇ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਦੇ ਇਸ ਸ਼ਲਾਘਾਯੋਗ ਕਦਮ ਦੀ ਚਰਚਾ ਤਾਂ ਸਭ ਪਾਸੇ ਹੋ ਰਹੀ ਹੈ। ਜਿੱਥੇ ਹਰਭਜਨ ਸਿੰਘ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਪ੍ਰਤੀਨਿਧ ਚੁਣ ਕੇ ਭੇਜਿਆ ਗਿਆ ਹੈ ਅਤੇ ਉਹ ਇਸ ਸਮੇਂ ਰਾਜ ਸਭਾ ਮੈਂਬਰ ਹਨ। ਉੱਥੇ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਵਾਸਤੇ ਆਪਣੀ ਤਨਖਾਹ ਦੇਣ ਦੇ ਚੁੱਕੇ ਇਸ ਕਦਮ ਦੀ ਸ਼ਲਾਘਾ ਸਾਰੇ ਪਾਸੇ ਹੋ ਰਹੀ ਹੈ। ਹਰਭਜਨ ਸਿੰਘ ਭਜੀ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਬਿਹਤਰ ਭਵਿੱਖ ਵਾਸਤੇ ਬਣਦਾ ਹੋਇਆ ਯੋਗਦਾਨ ਦਿੱਤਾ ਜਾਵੇਗਾ।

ਦੁਨੀਆ ਬਾਰੇ ਭਵਿੱਖਬਾਣੀ ਜਰੂਰ ਸੁਣੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ।ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨। ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ। ਜਾਇ = ਥਾਂ।੩।

ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ। ਜਿਤੁ ਲਗਿ = ਜਿਸ ਵਿਚ ਲੱਗ ਕੇ। ਕੋ = ਕੋਈ ਜੀਵ। ਸਾਰ = ਸੰਭਾਲ।੪। ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

error: Content is protected !!