ਇਨ੍ਹਾਂ ਸਕੂਲਾਂ ਬਾਰੇ ਆਈ ਵੱਡੀ ਅਪਡੇਟ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਆਪਣੀ ਮਰਜ਼ੀ ਨਾਲ ਕੀਤੇ ਜਾਣ ਵਾਲੇ ਵਾਧੇ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਸਨ ਕਿ ਹੁਣ ਪ੍ਰਾਈਵੇਟ ਸਕੂਲ ਇਸ ਸੈਸ਼ਨ ਵਿਚ ਫੀਸਾਂ ਨਹੀਂ ਵਧਾ ਸਕਦੇ। ਇਨ੍ਹਾਂ ਹੁਕਮਾਂ ਅਨੁਸਾਰ ਫੀਸਾਂ ਸਬੰਧੀ ਕਾਰਵਾਈ ਸੋਮਵਾਰ ਯਾਨੀ 11 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।ਮਿਲੀ ਜਾਣਕਾਰੀ ਅਨੁਸਾਰ ਮੁਹਾਲੀ, ਡੇਰਾਬੱਸੀ ਅਤੇ ਖਰੜ ਅਧੀਨ ਆਉਂਦੇ 419 ਸਕੂਲਾਂ ਦੀ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦੇ ਹੁਕਮਾਂ ’ਤੇ ਜਾਂਚ ਕੀਤੀ ਜਾਵੇਗੀ। ਇਸ ਵਿੱਚ ਸਾਰੇ ਸਕੂਲਾਂ ਦੀਆਂ ਫੀਸਾਂ ਦੀ ਜਾਣਕਾਰੀ ਸਬੂਤਾਂ ਸਮੇਤ ਇਕੱਠੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਰੇ ਸਕੂਲਾਂ ਦੀ 2022-23 ਦੀ ਸਾਲਾਨਾ ਫੀਸ, ਟਿਊਸ਼ਨ ਫੀਸ ਅਤੇ ਹਰ ਤਰ੍ਹਾਂ ਦੇ ਖਰਚਿਆਂ ਸਮੇਤ 15 ਤਰ੍ਹਾਂ ਦੇ ਮਾਪਦੰਡਾਂ ‘ਤੇ ਜਾਂਚ ਕੀਤੀ ਜਾਵੇਗੀ।’

ਦੱਸ ਦੇਈਏ ਕਿ ਇਸ ਦੀ ਰਿਪੋਰਟ ਇਕ ਹਫਤੇ ‘ਚ ਜਾਂਚ ਟੀਮ ਨੂੰ ਦੇਣੀ ਹੋਵੇਗੀ। ਜੇਕਰ ਇਸ ਜਾਂਚ ਦੌਰਾਨ ਕੋਈ ਵੀ ਸਕੂਲ ਫੀਸ ਵਿਚ ਵਾਧਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਜਾਂਚ ਟੀਮ ਵਿਚ 17 ਪ੍ਰਿੰਸੀਪਲ ਅਤੇ ਹੈਡ ਮਾਸਟਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਵਲੋਂ ਪੁਖਤਾ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਹ ਪੂਰੀ ਜਾਂਚ ਰਿਪੋਰਟ ਇੱਕ ਹਫਤੇ ਵਿਚ ਦੇਣ ਦੇ ਹੁਕਮ ਦਿਤੇ ਗਏ ਹਨ।

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਦਿਆਂ ਇਹ ਵੀ ਕਿਹਾ ਸੀ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਸਿਰਫ ਸਕੂਲ ਵਿੱਚੋਂ ਕਿਤਾਬਾਂ, ਕੱਪੜੇ ਅਤੇ ਹੋਰ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰਨਗੇ, ਸਗੋਂ ਮਾਪੇ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਦੁਕਾਨ ਤੋਂ ਪਾਠ ਪੁਸਤਕਾਂ ਅਤੇ ਕਿਤਾਬਾਂ ਅਤੇ ਵਰਦੀਆਂ ਆਦਿ ਖਰੀਦ ਸਕਦੇ ਹਨ।

ਸਿਰਫ 17 ਰੁਪਏ ਚ ਇੰਟਰਨੈੱਟ

4G ਇੰਟਰਨੈੱਟ ਦੀ ਸ਼ੁਰੁਆਤ ਤੋਂ ਹੀ Jio ਵੱਲੋਂ ਕਾਫੀ ਸਸਤੇ ਪੈਕ ਦਿੱਤੇ ਜਾ ਰਹੇ ਸੀ ਪਰ ਹੁਣ ਜੀਓ ਦੀ ਪਲਾਨ ਵੀ ਕਾਫੀ ਜਿਆਦਾ ਮਹਿੰਗਾ ਹੋ ਰਹੇ ਹਨ। ਪਰ ਹੁਣ ਇੱਕ ਨਵੀਂ ਮੋਬਾਈਲ ਕੰਪਨੀ ਨੇ ਜੀਓ ਤੋਂ ਵੀ ਸਸਤਾ ਇੰਟਰਨੈੱਟ ਦੇਣ ਦਾ ਐਲਾਨ ਕਰ ਦਿੱਤਾ ਹੈ। ਤੁਸੀਂ ਜਾਣਕੇ ਹੈਰਾਨ ਰਹਿ ਜਾਓਗੇ ਕਿ ਇਸ ਕੰਪਨੀ ਨੇ 17 ਰੁਪਏ ਵਿੱਚ ਹਰ ਮਹੀਨੇ ਡੇਟਾ ਦੇਣ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਇਹ ਕੈਨੇਡਾ ਦੀ ਕੰਪਨੀ ਹੈ ਅਤੇ ਇਸ ਦਾ ਮਾਲਕ ਇੱਕ ਸਿੱਖ ਹੈ। ਕੈਨੇਡਾ ਦੀ ਮੋਬਾਈਲ ਹੈਂਡਸੈਟ ਬਣਾਉਣ ਵਾਲੀ ਕੰਪਨੀ ਡਾਟਾਵਿੰਡ ਹੁਣ 200 ਰੁਪਏ ਵਿੱਚ ਪੂਰੇ ਸਾਲ ਦਾ ਇੰਟਰਨੈੱਟ ਡਾਟਾ ਦੇਣ ਦੀ ਯੋਜਨਾ ਬਣਾ ਰਹੀ ਹੈ। ਇਸ ਲਈ ਕੰਪਨੀ ਆਪਣੇ ਮੋਬਾਈਲ ਸੇਵਾ ਕਾਰੋਬਾਰ ਵਿੱਚ 100 ਕਰੋੜ ਰੁਪਏ ਦੇ ਨਿਵੇਸ਼ ਦੀ ਤਿਆਰੀ ਵਿੱਚ ਹੈ।

ਜਾਣਕਾਰੀ ਦੇ ਅਨੁਸਾਰ ਇਹ ਕੰਪਨੀ ਪਹਿਲਾਂ ਤੋਂ ਹੀ ਸਸਤੇ ਸਮਰਾਟਫ਼ੋਨ ਤੇ ਟੇਬਲੇਟ ਲਈ ਕਾਫੀ ਮਸ਼ਹੂਰ ਹੈ ਅਤੇ ਹੁਣ ਡਾਟਾਵਿੰਡ ਨੇ ਦੇਸ਼ ਵਿੱਚ ਨੈੱਟਵਰਕ ਸਰਵਿਸ ਪ੍ਰੋਵਾਈਡਰ ਬਣਾਉਣ ਲਈ ਲਾਇਸੰਸ ਅਪਲਾਈ ਕੀਤਾ ਹੈ। ਕੰਪਨੀ ਇਹ ਲਾਇਸੰਸ ਮਿਲਣ ਤੋਂ ਬਾਅਦ ਡਾਟਾ ਸਰਵਿਸਿਜ਼ ਤੇ ਟੈਲੀ ਨੈੱਟਵਰਕ ਸਰਵਿਸ ਦੀ ਪੇਸ਼ਕਸ਼ ਕਰ ਸਕੇਗੀ।

ਇਹ ਕੰਪਨੀ ਭਾਰਤ ਵਿੱਚ ਹੀ ਜਲਦੀ ਹੀ ਆਪਣੀ ਸੇਵਾ ਸ਼ੁਰੂ ਕਰ ਸਕਦੀ ਹੈ। ਕੰਪਨੀ ਦੇ ਮੁਖੀ ਸੁਨੀਤ ਤੁਲੀ ਦਾ ਕਹਿਣਾ ਹੈ ਕਿ ਇੱਕ ਮਹੀਨੇ ਅੰਦਰ ਉਨ੍ਹਾਂ ਦੀ ਕੰਪਨੀ ਨੂੰ ਲਾਇਸੰਸ ਮਿਲਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾਟਾਵਿੰਡ ਕਾਰੋਬਾਰ ਸ਼ੁਰੂ ਕਰਨ ਲਈ ਪਹਿਲਾਂ ਛੇ ਮਹੀਨੇ ਵਿੱਚ 100 ਕਰੋੜ ਰੁਪਏ ਦਾ ਨਿਵੇਸ਼ ਕਰੇਗੀ।

ਉਨ੍ਹਾਂ ਨੇ ਦੱਸਿਆ ਕਿ ਅਸੀਂ ਹਰ ਇੱਕ ਮਹੀਨੇ ਦਾ ਪੈਕ 20 ਰੁਪਏ ਜਾਂ ਇਸ ਤੋਂ ਵੀ ਘੱਟ ਕੀਮਤ ਉੱਤੇ ਦੇਵਾਂਗੇ। ਜੀਓ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ‘ਜੀਓ ਦਾ 300 ਰੁਪਏ ਦਾ ਪਲਾਨ ਸਿਰਫ ਉਨ੍ਹਾਂ ਲਈ ਠੀਕ ਹੋਵੇਗਾ ਜੋ ਹਰ ਮਹੀਨੇ 1,000-1,500 ਰੁਪਏ ਖ਼ਰਚ ਕਰ ਸਕਦੇ ਹਨ। ਪਰ ਬਾਕੀ ਦੀ ਜਨਤਾ ਹਰ ਮਹੀਨੇ ਸਿਰਫ਼ 90 ਰੁਪਏ ਮੋਬਾਈਲ ਉੱਤੇ ਖ਼ਰਚ ਕਰਦੀ ਹੈ। ਤੁਲੀ ਦੇ ਅਨੁਸਾਰ ਇੱਕ ਸਾਲ ਦਾ ਇੰਟਰਨੈੱਟ 200 ਰੁਪਏ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ।

ਇਸ ਨਾਮੀ ਐਕਟਰ ਦਾ ਹੋਣ ਜਾ ਰਿਹਾ ਵਿਆਹ ਜਾਣੋ

ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੇ ਵੱਖਰੇ ਵੱਖਰੇ ਅੰਦਾਜ਼ ਨਾਲ ਪੂਰੀ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੀਆ ਹਨ । ਪਰ ਸਮੇਂ ਸਮੇਂ ਤੇ ਜਦੋਂ ਇਨ੍ਹਾਂ ਹਸਤੀਆਂ ਦੇ ਨਾਲ ਸਬੰਧਤ ਖ਼ਬਰਾਂ ਸਾਹਮਣੇ ਆਉਂਦੀਆਂ ਨੇ ਤਾਂ ੳੁਨ੍ਹਾਂ ਦੇ ਫੈਂਸ ਵਿੱਚ ਉਨ੍ਹਾਂ ਦੇ ਨਾਲ ਸਬੰਧਤ ਜਾਣਕਾਰੀ ਲੋਕ ਚਾਵਾਂ ਨਾਲ ਵੇਖਣਾ ਪਸੰਦ ਕਰਦੇ ਹਨ । ਇਸੇ ਵਿਚਕਾਰ ਹੁਣ ਆਲੀਆ ਭੱਟ ਤੇ ਰਣਬੀਰ ਕਪੂਰ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਮਸ਼ਹੂਰ ਕਪਲ ਰਣਬੀਰ ਕਪੂਰ ਤੇ ਆਲੀਆ ਭੱਟ ਜਲਦ ਹੀ ਹੁਣ ਪੰਜਾਬੀ ਰੀਤੀ ਰਿਵਾਜਾਂ ਅਨੁਸਾਰ ਵਿਆਹ ਕਰਵਾਉਣ ਜਾ ਰਹੇ ਹਨ।

ਜਿਸ ਤੋਂ ਬਾਅਦ ਉਹ ਰਿਵਾਜ ਮੁਤਾਬਕ ਦੋਵੇਂ ਮੁੰਬਈ ਦੇ ਗੁਰਦੁਆਰਾ ਸਾਹਿਬ ਵਿੱਚ ਲੰਗਰ ਵੀ ਛਕਣਗੇ । ਆਲੀਆ ਭੱਟ ਤੇ ਰਣਬੀਰ ਕਪੂਰ ਥੋੜ੍ਹੇ ਦਿਨਾਂ ਵਿਚ ਪਤੀ ਪਤਨੀ ਬਣਨ ਜਾ ਰਹੇ ਨੇ ਤੇ ਦੋਵਾਂ ਦੇ ਵਿਆਹ ਦੇ ਚਰਚੇ ਹੁਣ ਬੌਲੀਵੁੱਡ ਵਿੱਚ ਕਾਫ਼ੀ ਤੇਜ਼ੀ ਦੇ ਨਾਲ ਹੋ ਰਹੇ ਹਨ । ਦੱਸਿਆ ਜਾ ਰਿਹਾ ਹੈ ਕਿ ਰਣਬੀਰ ਕਪੂਰ ਤੇ ਆਲੀਆ ਭੱਟ 13 ਤੋਂ 15 ਅਪ੍ਰੈਲ ਵਿਚਾਲੇ ਵਿਆਹ ਕਰਵਾਉਣਗੇ। 13 ਨੂੰ ਦੋਵਾਂ ਦਾ ਮਹਿੰਦੀ ਸਮਾਰੋਹ ਹੈ, ਫਿਰ 14 ਅਪ੍ਰੈਲ ਨੂੰ ਹਲਦੀ ਹੈ ਤੇ 15 ਅਪ੍ਰੈਲ ਨੂੰ ਦੋਵੇਂ ਵਿਆਹ ਦੇ ਬੰਧਨ ’ਚ ਬੱਝ ਜਾਣਗੇ।

ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਭੇਜੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰਣਬੀਰ ਤੇ ਆਲੀਆ ਰਵਾਇਤੀ ਪੰਜਾਬੀ ਵਿਆਹ ਕਰਵਾਉਣ ਜਾ ਰਹੇ ਹਨ । ਵਿਆਹ ਤੋਂ ਬਾਅਦ ਰਿਵਾਜ ਮੁਤਾਬਕ ਦੋਵੇਂ ਲੰਗਰ ਛਕਣ ਗਏ । ਰਣਬੀਰ ਕਪੂਰ ਦੇ ਮਾਤਾ ਪਿਤਾ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਨੇ ਆਪਣੇ ਵਿਆਹ ਤੋਂ ਬਾਅਦ ਵੀ ਇਸੇ ਤਰ੍ਹਾਂ ਹੀ ਲੰਗਰ ਛਕਿਆ ਸੀ ।

ਰਣਬੀਰ ਕਪੂਰ ਤੇ ਆਲੀਆ ਦੋਵੇਂ ਵਿਆਹ ਦੀਆਂ ਰਸਮਾਂ ਚ ਵੀ ਲਾੜਾ ਲਾੜੀ ਦੇ ਗੁਰਦੁਆਰਾ ਲੰਗਰ ਛਕਾਉਣ ਦਾ ਰਿਵਾਜ਼ ਨਿਭਾਉਣਗੇ । ਜ਼ਿਕਰਯੋਗ ਹੈ ਕਿ ਹੁਣ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਫੈਨਸ ਦੇ ਵੱਲੋਂ ਬੇਸਬਰੀ ਨਾਲ ਇੰਤਜ਼ਾਰ

ਪੰਜਾਬੀਆਂ ਲਈ ਕਨੇਡਾ ਤੋਂ ਵੱਡੀ ਜਾਣਕਾਰੀ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ ਇਹ ਰਾਹ ਚੁਣਦਾ ਹੈ ਅਤੇ ਕੈਨੇਡਾ ਜਾਕੇ ਕੰਮ ਕਰਨਾ ਚਾਹੁੰਦਾ ਹੈ।

ਪੰਜਾਬੀ ਚਾਹੁੰਦੇ ਹਨ ਕਿ ਉਹ ਕੈਨੇਡਾ ਜਾਕੇ ਕਿਸੇ ਤਰਾਂ ਉੱਥੇ ਪੱਕੇ ਹੋ ਸਕਣ ਅਤੇ ਆਪਣਾ ਘਰ ਖਰੀਦ ਸਕਣ। ਪਰ ਹੁਣ ਕੈਨੇਡਾ ਜਾਕੇ ਘਰ ਲੈਣ ਦੀ ਇੱਛਾ ਪੂਰੀ ਨਹੀਂ ਹੋ ਸਕੇਗੀ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਾਲਲੂਨ ਵੀਰਵਾਰ ਨੂੰ ਇੱਕ ਅਵੱਡਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਕੈਨੇਡਾ ਸਰਕਾਰ ਕੈਨੇਡਾ ‘ਚ ਵਿਦੇਸ਼ੀਆਂ ਦੇ ਘਰ ਖਰੀਦਣ ‘ਤੇ ਪਾਬੰਦੀ ਲਗਾਏਗੀ।

ਜਾਣਕਾਰੀ ਦੇ ਅਨੁਸਾਰ ਘਰਾਂ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਦੀਆਂ ਅਟਕਲਾਂ ਦੇ ਵਿਚਕਾਰ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਸਾਲ ਲਈ ਫੈਡਰਲ ਬਜਟ ਦੀ ਘੋਸ਼ਣਾ ਕਰਦੇ ਹੋਏ ਮੰਗ ਨੂੰ ਘੱਟ ਕਰਨ ਲਈ ਕਈ ਉਪਾਅ ਕੀਤੇ। ਇਸੇ ਵਿਚਕਾਰ ਸਰਕਾਰ ਵੱਲੋਂ ਇਕ ਸਾਲ ਦੇ ਅੰਦਰ ਆਪਣੇ ਘਰ ਵੇਚਣ ਵਾਲੇ ਵਿਦੇਸ਼ੀਆਂ ‘ਤੇ ਘਰ ਖਰੀਦਣ ‘ਤੇ 2 ਸਾਲ ਦੀ ਪਾਬੰਦੀ ਲਗਾਉਣ ਅਤੇ ਜ਼ਿਆਦਾ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ।

ਕੈਨੇਡਾ ਸਰਕਾਰ ਦੇ ਬਜਟ ਵਿੱਚ ਨਵੀਂ ਹਾਊਸਿੰਗ ਲਈ ਅਤੇ ਬਜ਼ਾਰ ਵਿੱਚ ਆਉਣ ਦੀ ਕੋਸ਼ਿਸ਼ ਕਰ ਰਹੇ ਕੈਨੇਡੀਅਨਾਂ ਦੀ ਮਦਦ ਕਰਨ ਲਈ ਕਈ ਉਪਾਅ ਵੀ ਕੀਤੇ ਗਏ ਹਨ। ਇਨ੍ਹਾਂ ਬਦਲਾਵਾਂ ਵਿੱਚ ਨਵਾਂ ਬੱਚਤ ਖਾਤਾ ਅਤੇ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ‘ਟੈਕਸ ਕ੍ਰੈਡਿਟ’ ਵਿੱਚ ਬਦਲਾਅ ਸ਼ਾਮਲ ਹਨ। ਇਸਦੇ ਨਾਲ ਹੀ ਸਰਕਾਰ ‘ਤੇ ਪਿਛਲੇ ਸਾਲ ਕੀਮਤਾਂ ‘ਚ 20 ਫ਼ੀਸਦੀ ਤੋਂ ਜ਼ਿਆਦਾ ਵਾਧੇ ਅਤੇ ਕਿਰਾਏ ਦੀਆਂ ਦਰਾਂ ਵੀ ਵਧਣ ਨਾਲ ਦਬਾਅ ਹੈ।

ਸੋਨੇ ਬਾਰੇ ਆਈ ਵੱਡੀ ਖਬਰ ਜਾਣਕਾਰੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਮਹਿੰਗਾਈ ਨਾਲ ਜੁੜੀ ਹੋਈ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿਨਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵੀ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਤੇਗੀ ਦੱਸਿਆ ਜਾ ਰਿਹਾ ਹੈ ਕੌਣ ਸੋਨਾ ਚਾਂਦੀ ਖਰੀਦਣ ਵਾਲਿਆਂ ਦੇ ਲਈ ਵੱਡੀ ਖੁਸ਼ਖਬਰੀ ਆਈ ਹੈ ਕਿਉਂਕਿ ਸੋਨਾ ਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ

ਸੋਨਾ ਜਾਂ ਸੋਨੇ ਦੇ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖਬਰ ਹੈ ਇਨ੍ਹੀਂ ਦਿਨੀਂ ਸਰਾਫ਼ਾ ਬਾਜ਼ਾਰ ਵਿੱਚ ਸੋਨੇ ਚਾਂਦੀ ਦੀਆਂ ਕੀਮਤਾਂ ਚ ਲਗਾਤਾਰ ਉਤਰਾਅ ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ ਇਸ ਦੇ ਬਾਵਜੂਦ ਸੋਨਾ ਪਨਤਾਲੀ ਸੌ ਬਾਹਠ ਰੁਪਏ ਪ੍ਰਤੀ ਦੱਸ ਗ੍ਰਾਮ ਅਤੇ ਚਾਂਦੀ ਤੇਰਾਂ ਹਜਾਰ ਇਕੱਨਵੇ ਰੁਪਏ ਪ੍ਰਤੀ ਕਿਲੋਗ੍ਰਾਮ ਸਸਤੀ ਮਿਲ ਰਹੀ ਹੈ ਚੌਦਾਂ ਤੋਂ ਚੌਵੀ ਕੈਰੇਟ ਸੋਨੇ ਦੀ ਤਾਜ਼ਾ ਕੀਮਤ ਦੀ ਗੱਲ ਕੀਤੀ ਜਾਵੇ ਤਾਂ ਸ਼ੁੱਕਰਵਾਰ ਨੂੰ ਚੌਵੀ ਕੈਰੇਟ ਸੋਨਾ ਇੱਕ ਸੌ ਚਰਵੰਜਾ ਰੁਪਏ ਮਹਿੰਗਾ ਹੋ ਕੇ ਇਕਵੰਜਾ ਹਜਾਰ ਛੇ ਸੌ ਅਠੱਤੀ ਰੁਪਏ, ਤੇਈ ਕੈਰੇਟ ਸੋਨਾ ਇੱਕ ਸੌ ਤਰਵੰਜਾ ਰੁਪਏਵਧ ਕੇ ਇਕਵੰਜਾ ਹਜਾਰ ਚਾਰ ਸੌ ਇਕੱਤੀ ਰੁਪਏ ਅਤੇ ਬਾਈ ਕੈਰੇਟ ਸੋਨਾ ਇੱਕ ਸੌ ਇਕਤਾਲੀ ਰੁਪਏ ਮਹਿੰਗਾ ਹੋ ਕੇ

ਸਨਤਾਲੀ ਹਜਾਰ ਤਿੱਨ ਸੌ ਰੁਪਏ ਅਠਾਰਾਂ ਕੈਰੇਟ ਸੋਨਾ ਇੱਕ ਸੌ ਸੋਲ਼ਾਂ ਰੁਪਏ ਮਹਿੰਗਾ ਹੋ ਕੇ ਅਠੱਤੀ ਹਜਾਰ ਸੱਤ ਸੌ ਉਣੱਤੀ ਰੁਪਏ ਅਤੇ ਚੌਦਾਂ ਕੈਰਟ ਵੱਧ ਵਾਲਾ ਸੋਨਾ ਨੱਬੇ ਰੁਪਏ ਮਹਿੰਗਾ ਹੋ ਕੇ ਅਠੱਤੀ ਹਜ਼ਾਰ ਸੱਤ ਸੌ ਉਣੱਤੀ ਰੁਪਏ ਪ੍ਰਤੀ ਦਸ ਗ੍ਰਾਮ ਦੇ ਪੱਧਰ ਤੇ ਬੰਦ ਹੋਇਆ ਆਲ ਟਾਈਮ ਹਾਈ ਤੋਂ ਸੋਨਾ ਪਨਤਾਲੀ ਸੌ ਬਾਹਠ ਅਤੇ ਚਾਂਦੀ ਤੇਰਾਂ ਹਜਾਰ ਇਕੱਨਵੇ ਰੁਪਏ ਸਸਤੀ ਮਿਲ ਰਹੀ ਹੈ

ਮੌਸਮ ਬਾਰੇ ਆਈ ਵੱਡੀ ਜਾਣਕਾਰੀ

ਗਰਮੀ ਨੇ ਆਪਣਾ ਪ੍ਰਭਾਵ ਮਾਰਚ ਮਹੀਨੇ ਤੋਂ ਹੀ ਸ਼ੁਰੂ ਕਰ ਦਿੱਤਾ ਸੀ। ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਗਰਮੀ ਹੈ । ਹੁਣ ਅਪ੍ਰੈਲ ‘ਚ ਕੜਕਦੀ ਧੁੱਪ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਹਿੱਸੇ ਅਤੇ ਮੱਧ ਭਾਰਤ ‘ਚ ਅਗਲੇ ਪੰਜ ਦਿਨਾਂ ਤਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ‘ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਦੌਰਾਨ ਪੰਜਾਬ ਰਾਜਸਥਾਨ, ਦੱਖਣੀ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ‘ਚ ਗਰਮੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਵਿਦਰਭ, ਬਿਹਾਰ ਦੇ ਕੁਝ ਹਿੱਸਿਆਂ ਅਤੇ ਜੰਮੂ ਖੇਤਰ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ‘ਚ ਹੀਟਵੇਵ ਦੇ ਹਾਲਾਤ ਸੰਭਵ ਹਨ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਾਰਾ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਵੱਧ ਚੱਲ ਰਿਹਾ ਹੈ। ਗਰਮੀ ਕਾਰਨ ਲੋਕ ਬੇਚੈਨ ਹਨ। ਇੰਡੀਆ ਮੈਟਰੋਲੋਜੀਕਲ ਸੈਂਟਰ ਚੰਡੀਗੜ੍ਹ ਅਨੁਸਾਰ ਬਠਿੰਡਾ ਤੇ ਬਰਨਾਲਾ ਤੋਂ ਬਾਅਦ ਪੰਜਾਬ ਦੇ ਛੇ ਹੋਰ ਸ਼ਹਿਰਾਂ ‘ਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।

ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਰਾਜਸਥਾਨ, ਉੱਤਰ ਪ੍ਰਦੇਸ਼, ਦੱਖਣੀ ਪੰਜਾਬ, ਦੱਖਣੀ ਹਰਿਆਣਾ-ਦਿੱਲੀ, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਗਰਮੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤਕ ਗੁਜਰਾਤ ਦੇ ਉੱਤਰੀ ਹਿੱਸਿਆਂ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ।

ਜਾਣੋ- ਦਿੱਲੀ ਦਾ ਮੌਸਮ ਕਿਹੋ ਜਿਹਾ ਰਹੇਗਾ
ਮੌਸਮ ਵਿਭਾਗ ਅਨੁਸਾਰ ਦਿੱਲੀ ਐਨਸੀਆਰ ਵਿੱਚ ਅੱਜ ਆਸਮਾਨ ਸਾਫ਼ ਰਹੇਗਾ। ਕਈ ਥਾਵਾਂ ‘ਤੇ ਤੇਜ਼ ਗਰਮੀ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 41 ਅਤੇ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਇਨ੍ਹੀਂ ਦਿਨੀਂ ਲੋਕਾਂ ਨੂੰ ਦਿਨ ਵੇਲੇ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂਕਿ ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।।।

ਰਾਵਣ ਬਾਰੇ ਜਰੂਰ ਸੁਣੋ ਇਹ ਕਥਾ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ;

ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ

॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥*

ਪੰਜਾਬ ਚ ਬਿਜਲੀ ਬਾਰੇ ਵੱਡੀ ਜਾਣਕਾਰੀ

ਪੰਜਾਬ ਵਿੱਚ ਬਿਜਲੀ ਸੰਕਟ ਮੰਡਰਾਉਣ ਲੱਗਾ ਹੈ। ਹੁਣ ਤੋਂ ਪੇਂਡੂ ਖੇਤਰਾਂ ਵਿੱਚ 7 ​​ਘੰਟੇ ਤੱਕ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਸ਼ਹਿਰਾਂ ਵਿੱਚ ਵੀ 2 ਤੋਂ 3 ਘੰਟੇ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਮੰਤਰੀ ਦਿੱਲੀ ਪੁੱਜੇ। ਉਹ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਅਤੇ ਕੋਲਾ ਮੰਗਿਆ। ਜੇਕਰ ਜਲਦ ਹੀ ਕੋਲੇ ਦੀ ਸਪਲਾਈ ਨਾ ਹੋਈ ਤਾਂ ਪੰਜਾਬ ਵਿੱਚ ਪਿਛਲੇ ਸਾਲ ਵਾਂਗ ਬਲੈਕਆਊਟ ਵਰਗੀ ਸਥਿਤੀ ਬਣ ਸਕਦੀ ਹੈ। ਦੂਜੇ ਪਾਸੇ ਜੇਕਰ ਝੋਨੇ ਦੇ ਸੀਜ਼ਨ ‘ਚ ਲੋੜੀਂਦੀ ਬਿਜਲੀ ਨਾ ਮਿਲੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।

ਪੰਜਾਬ ਵਿੱਚ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਪਿਛਲੀ ਵਾਰ ਨਾਲੋਂ 5 ਡਿਗਰੀ ਵੱਧ ਹੈ। ਇਸ ਕਾਰਨ ਏਸੀ-ਕੂਲਰ ਤੋਂ ਬਿਜਲੀ ਦੀ ਮੰਗ ਵਧ ਗਈ ਹੈ। ਅਪ੍ਰੈਲ ਵਿੱਚ ਹੀ ਪੰਜਾਬ ਵਿੱਚ ਬਿਜਲੀ ਦੀ ਮੰਗ 7 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ। ਜਿਸ ਕਾਰਨ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਕਰੀਬ 450 ਮੈਗਾਵਾਟ ਦਾ ਅੰਤਰ ਹੋ ਗਿਆ ਹੈ। ਇਹ ਸਥਿਤੀ ਉਦੋਂ ਹੈ ਜਦੋਂ ਕਣਕ ਦੀ ਵਾਢੀ ਹੋਣੀ ਬਾਕੀ ਹੈ ਅਤੇ ਝੋਨੇ ਦਾ ਸੀਜ਼ਨ ਆਉਣਾ ਬਾਕੀ ਹੈ। ਉਸ ਸਮੇਂ ਤੱਕ ਬਿਜਲੀ ਦੀ ਮੰਗ 15,000 ਮੈਗਾਵਾਟ ਤੱਕ ਪਹੁੰਚਣ ਦੀ ਉਮੀਦ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਿੱਲੀ ਵਿਖੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ 10 ਜੂਨ ਤੱਕ ਰੋਜ਼ਾਨਾ 20 ਰੈਕ ਕੋਲਾ ਦਿੱਤਾ ਜਾਵੇ। ਉਨ੍ਹਾਂ ਨੇ ਪੰਜਾਬ ਲਈ ਵਾਧੂ 50 ਲੱਖ ਮੀਟ੍ਰਿਕ ਟਨ ਕੋਲੇ ਦੀ ਮੰਗ ਵੀ ਕੀਤੀ ਤਾਂ ਜੋ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਕੋਲ ਕੋਲੇ ਦਾ ਕਾਫੀ ਭੰਡਾਰ ਹੋਵੇ। ਹਾਲਾਂਕਿ ਕੇਂਦਰ ਨੇ ਪਹਿਲਾਂ ਹੀ ਰਾਜਾਂ ਨੂੰ ਆਪਣੇ ਪੱਧਰ ‘ਤੇ ਕੋਲੇ ਦਾ ਪ੍ਰਬੰਧ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਉਹ ਬਿਜਲੀ ਮੰਤਰੀ ਆਰ.ਕੇ.ਸਿੰਘ ਨੂੰ ਵੀ ਮਿਲੇ। ਜਿੱਥੇ ਉਨ੍ਹਾਂ ਨੇ ਜੂਨ ਤੋਂ ਅਕਤੂਬਰ ਤੱਕ ਪੰਜਾਬ ਲਈ ਨੈਸ਼ਨਲ ਗਰਿੱਡ ਤੋਂ ਰੋਜ਼ਾਨਾ 1500 ਮੈਗਾਵਾਟ ਬਿਜਲੀ ਮੰਗੀ।

ਅੰਮ੍ਰਿਤਸਰ ਸਾਹਿਬ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ

ਸੜਕੀ ਰਸਤੇ ਅੰਮ੍ਰਿਤਸਰ ਅਤੇ ਪਠਾਨਕੋਟ ਜਾਣ ਵਾਲੇ ਲੋਕਾਂ ਦੇ ਸਫਰ ਦੇ ਖਰਚੇ ਵਿੱਚ ਕੁਝ ਕਮੀ ਹੋਣ ਜਾ ਰਹੀ ਹੈ| ਕਿਉਂਕਿ ਦੋਵੇਂ ਹਾਈਵੇਅ ‘ਤੇ ਸਥਿਤ ਦੋ ਟੋਲ ਪਲਾਜ਼ਿਆਂ ਚੋਂ ਇੱਕ ਨੂੰ ਹਟਾਇਆ ਜਾ ਸਕਦਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਇਸ ਦੀ ਸੂਚੀ ਹੈੱਡ ਕੁਆਟਰ ਨੂੰ ਭੇਜ ਦਿੱਤੀ ਗਈ ਹੈ। ਦੱਸ ਦੇਈਏ ਕਿ ਕੇਦਰੀ ਮੰਤਰੀ ਨਿਤਿਨ ਗਡਕਰੀ ਨੇ ਟੋਲ ਪਲਾਜ਼ਿਆਂ ਬਾਰੇ ਹੁਕਮ ਜਾਰੀ ਕੀਤੇ ਹਨ ਕਿ ਜੇਕਰ 60 ਕਿਲੋਮੀਟਰ ਦੇ ਦਾਇਰੇ ਵਿੱਚ ਹਾਈਵੇਅ ’ਤੇ ਦੋ ਟੋਲ ਹਨ ਤਾਂ ਉਨ੍ਹਾਂ ਵਿੱਚੋਂ ਇੱਕ ਨੂੰ ਹਰ ਹਾਲਤ ਵਿੱਚ ਬੰਦ ਕੀਤਾ ਜਾਵੇ।

ਇਸ ਦੇ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।60 ਕਿ.ਮੀ. ਦੇ ਦਾਇਰੇ ‘ਚ ਆਉਂਦੇ ਦੋ ਟੋਲ ‘ਚੋਂ ਇਕ ਨੂੰ ਹਟਾਉਣ ਦਾ ਹੁਕਮ ਹੈ। ਜੇਕਰ ਢਿਲਵਾਂ ਅਤੇ ਨਿੱਝਰਾਂ ਟੋਲ ਪਲਾਜ਼ਿਆਂ ਤੋਂ ਇੱਕ ਟੋਲ ਹਟਾ ਦਿੱਤਾ ਜਾਵੇ ਤਾਂ 90 ਰੁਪਏ ਅਤੇ ਟਾਂਡਾ ਅਤੇ ਮੁਕੇਰੀਆਂ ਤੋਂ ਇੱਕ ਟੋਲ ਗੇਟ ਹਟਾ ਦਿੱਤਾ ਜਾਵੇ ਤਾਂ ਘੱਟੋ-ਘੱਟ 100 ਰੁਪਏ ਦੀ ਬਚਤ ਹੋਵੇਗੀ। 1 ਅਪ੍ਰੈਲ ਨੂੰ ਟੋਲ ਪਲਾਜ਼ਿਆਂ ‘ਤੇ 5 ਫੀਸਦੀ ਦੇ ਕਰੀਬ ਵਾਧਾ ਹੋਇਆ ਸੀ। ਇਸ ਕਾਰਨ ਵਾਹਨ ਚਾਲਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਵਾਹਨ ਚਾਲਕਾਂ ਨੂੰ ਪਹਿਲਾਂ ਢਿਲਵਾਂ ਨੇੜੇ ਟੋਲ ਪਲਾਜ਼ਾ ਅਤੇ ਫਿਰ ਉਸ ਤੋਂ 16 ਕਿਲੋਮੀਟਰ ਦੂਰ ਨਿੱਝਰ ਟੋਲ ਪਲਾਜ਼ਾ ‘ਤੇ ਭੁਗਤਾਨ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਪਠਾਨਕੋਟ ਨੂੰ ਜਾਂਦੇ ਸਮੇਂ ਪਹਿਲਾ ਟੋਲ ਚੌਲਾਂਗ ਨੇੜੇ ਅਤੇ ਦੂਜਾ ਮੁਕੇਰੀਆਂ ਨੇੜੇ ਪੈਂਦਾ ਹੈ। ਇਨ੍ਹਾਂ ਚਾਰਾਂ ਵਿੱਚੋਂ ਦੋ ਪਲਾਜ਼ਿਆਂ ਨੂੰ ਘਟਾਉਣ ਦੀ ਸੂਚੀ ਐਨਐਚਏਆਈ ਵੱਲੋਂ ਮੁੱਖ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ।ਇਸ ਗੱਲ ਦੀ ਪੁਸ਼ਟੀ ਪ੍ਰੋਜੈਕਟ ਡਾਇਰੈਕਟਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਨੂੰ ਪਾਸ ਜਾਰੀ ਕੀਤਾ ਜਾਵੇਗਾ।

ਗਰਮ ਪਾਣੀ ਪੀਣ ਦੇ ਵੱਡੇ ਫਾਇਦੇ

ਸਾਡੇ ਸਰੀਰ ਲਈ ਸਭ ਤੋਂ ਜ਼ਿਆਦਾ ਪਾਣੀ ਹੈ ਪਰ ਕੀ ਤੁਹਾਨੂੰ ਇਹ ਪਤਾ ਹੈ ਕਿ ਪਾਣੀ ਪੀਣ ਦਾ ਵੀ ਇਕ ਤਰੀਕਾ ਅਤੇ ਸਮਾਂ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਦਸਾਂਗੇ ਸਮੇਂ ਮੁਤਾਬਕ ਪਾਣੀ ਪੀਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ। ਪਾਣੀ ਦੀ ਸਹੀ ਮਾਤਰਾ ਦਾ ਸੇਵਨ ਤੁਹਾਡੀ ਉਮਰ ਅਤੇ ਬੁੱਧੀ ਦੋਵਾਂ ਨੂੰ ਵਧਾ ਸਕਦਾ ਹੈ। ਸਵੇਰੇ ਉਠ ਕੇ ਪਾਣੀ ਪੀਣ ਦੇ ਫਾਇਦਿਆਂ ਦੀ ਲਿਸਟ ਬਹੁਤ ਲੰਬੀ ਹੈ।

ਇਨ੍ਹਾਂ ਵਿਚ ਕੁੱਝ ਰੋਗ ਸਵੇਰੇ ਉਠ ਕੇ ਪਾਣੀ ਪੀਣ ਨਾਲ ਠੀਕ ਹੋ ਜਾਂਦੇ ਹਨ। ਸਵੇਰੇ ਉਠਦਿਆਂ ਹੀ 3-4 ਗਿਲਾਸ ਪਾਣੀ ਪੀਓ। ਉਸ ਤੋਂ ਬਾਅਦ ਤੁਸੀਂ ਆਪਣੇ ਦੰਦਾਂ ਨੂੰ ਬਰੱਸ ਕਰ ਲਓ। ਬਰੱਸ਼ ਕਰਨ ਤੋਂ ਬਾਅਦ ਤੁਸੀਂ 45 ਮਿੰਟਾਂ ਤੱਕ ਕੁੱਝ ਵੀ ਖਾਣਾ-ਪੀਣਾ ਨਹੀਂ ਹੈ। 45 ਮਿੰਟਾਂ ਤੋਂ ਬਾਅਦ ਤੁਸੀਂ ਆਪਣਾ ਨਾਸ਼ਤਾ ਜਾਂ ਚਾਹ ਕੌਫੀ ਲੈ ਸਕਦੇ ਹੋ ਅਤੇ ਅਗਲੇ 2 ਘੰਟਿਆਂ ਦੇ ਲਈ ਕੁਝ ਵੀ ਸੇਵਨ ਨਾ ਕਰੋ ਅਤੇ ਇਹੀ ਤਰੀਕਾ ਆਪਣੇ ਦੁਪਹਿਰ ਅਤੇ ਰਾਤ ਦੇ ਖਾਣੇ ਸਮੇਂ ਅਪਣਾਓ। ਭਾਰ ਨੂੰ ਕੰਟਰੋਲ ਕਰੇ ਅੱਜਕਲ ਬਹੁਤ ਸਾਰੇ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਰਹਿੰਦੇ ਹਨ,ਉਨ੍ਹਾਂ ਨੂੰ ਡਾਈਟਿੰਗ ਅਤੇ ਕਸਰਤ ਨਾਲ ਵੀ ਕੋਈ ਫਰਕ ਨਹੀਂ ਪੈਂਦਾ। ਅਜਿਹੇ ਲੋਕਾਂ ਨੂੰ ਰੋਜ਼ਾਨਾ ਖਾਲੀ ਪੇਟ ਕੋਸਾ ਪਾਣੀ ਪੀਣਾ ਚਾਹੀਦਾ ਹੈ, ਜਿਸ ਨਾਲ ਮੋਟਾਪੇ ਤੋਂ ਛੁਟਕਾਰਾ ਮਿਲੇਗਾ ਅਤੇ ਭਾਰ ਵੀ ਕੰਟਰੋਲ ‘ਚੋ ਰਹੇਗਾ।

2. ਕਬਜ਼ ਤੋਂ ਰਾਹਤ ਕਬਜ਼ ਦੀ ਸਮੱਸਿਆ ਕਈ ਬੀਮਾਰੀਆਂ ਦਾ ਕਾਰਨ ਬਣਦੀ ਹੈ। ਕਬਜ਼ ਦੀ ਪ੍ਰੇਸ਼ਾਨੀ ਨੂੰ ਜੜ੍ਹ ਤੋਂ ਖਤਮ ਕਰਨ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਰੋਜ਼ਾਨਾ ਖਾਲੀ ਪੇਟ ਕੋਸਾ ਪਾਣੀ ਪੀਤਾ ਜਾਵੇ। 3. ਖੂਨ ਸਾਫ ਕਰੇ ਗਰਮ ਪਾਣੀ ਪੀਣ ਨਾਲ ਸਰੀਰ ‘ਚੋਂ ਸਾਰੇ ਗੰਦੇ ਪਦਾਰਥ ਯੂਰਿਨ ਅਤੇ ਪਸੀਨੇ ਰਾਹੀ ਬਾਹਰ ਨਿਕਲ ਜਾਂਦੇ ਹਨ। ਕੋਸਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ। 4. ਸਰਦੀ-ਜ਼ੁਕਾਮ ਤੋਂ ਰਾਹਤ ਕਾਫੀ ਲੋਕਾਂ ਨੂੰ ਮੌਸਮ ‘ਚ ਬਦਲਾਅ ਕਾਰਨ ਜ਼ੁਕਾਮ ਦੀ ਸ਼ਿਕਾਇਤ ਰਹਿੰਦੀ ਹੈ। ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਕੋਸਾ ਪਾਣੀ ਪੀਣਾ ਚਾਹੀਦਾ ਹੈ। ਕੋਸਾ ਪਾਣੀ ਪੀਣ ਨਾਲ ਗਲਾ ਵੀ ਠੀਕ ਰਹਿੰਦਾ ਹੈ।

error: Content is protected !!