ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਦੋ ਮੌਸਮੀ ਚੱਕਰਵਾਤੀ ਹਾਲਾਤ ਬਣ ਰਹੇ ਹਨ। ਇਸ ਕਾਰਨ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਪੂਰਬੀ ਰਾਜਸਥਾਨ ਅਤੇ ਗੁਜਰਾਤ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।

ਇਸ ਦੌਰਾਨ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਦੂਜੇ ਪਾਸੇ ਪੱਛਮੀ ਰਾਜਸਥਾਨ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਪੂਰਬੀ ਯੂਪੀ, ਮੱਧ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਦਿੱਲੀ ਵਿੱਚ ਦੋ ਦਿਨਾਂ ਦਾ ਬ੍ਰੇਕ ਲੈਣ ਤੋਂ ਬਾਅਦ ਅਗਲੇ ਹਫਤੇ ਮਾਨਸੂਨ ਫਿਰ ਤੋਂ ਸਰਗਰਮ ਹੋ ਜਾਵੇਗੀ। ਇਸ ਕਾਰਨ 24-25 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਇਨ੍ਹਾਂ ਸੂਬਿਆਂ ਵਿੱਚ ਹੋ ਸਕਦੀ ਭਾਰੀ ਬਾਰਸ਼ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਵਿਭਾਗ ਅਨੁਸਾਰ, 24-25 ਸਤੰਬਰ ਦੌਰਾਨ ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਉੱਤਰ -ਪੱਛਮੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਤੇ ਯੂਪੀ ਦੇ ਕੁਝ ਸਥਾਨਾਂ ਤੇ ਭਾਰੀ ਬਾਰਿਸ਼ ਦੇ ਸੰਕੇਤ ਹਨ। ਰਾਜਧਾਨੀ ਦਿੱਲੀ ਵਿੱਚ 24 ਤੋਂ ਦੁਬਾਰਾ ਮੀਂਹ ਪੈ ਸਕਦਾ, ‘ਯੈਲੋ ਅਲਰਟ’ ਜਾਰੀ ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਰਾਜਧਾਨੀ ਵਿੱਚ ਚੋਖੀ ਵਰਖਾ ਹੋ ਸਕਦੀ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਨੇ 24ਤੋਂ 26 ਸਤੰਬਰ ਤੱਕ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਵਿਭਾਗ ਅਨੁਸਾਰ, ਐਤਵਾਰ ਨੂੰ ਵੀ ਬੱਦਲਵਾਈ ਰਹੇਗੀ, ਪਰ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਸੋਮਵਾਰ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ ਘੱਟ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

28 ਰੁਪਏ ਜਮ੍ਹਾਂ ਕਰੋ, ਮਿਲੇਗਾ 4 ਲੱਖ ਰੁਪਏ

ਜੇਕਰ ਤੁਸੀਂ ਵੀ ਐੱਸਬੀਆਈ ਦੇ ਗਾਹਕ ਹੋ ਤਾਂ ਤੁਸੀਂ ਸਿਰਫ 28 ਰੁਪਏ ਪ੍ਰਤੀ ਮਹੀਨਾ ਜਮ੍ਹਾ ਕਰਕੇ 4 ਲੱਖ ਰੁਪਏ ਦਾ ਲਾਭ ਲੈ ਸਕਦੇ ਹੋ। ਇਸ ਲਈ ਆਓ ਜਾਣਦੇ ਹਾਂ ਬੈਂਕ ਦੀ ਇਸ ਸਕੀਮ ਬਾਰੇ।ਦੇਸ਼ ਦਾ ਸਭ ਤੋਂ ਵੱਡਾ ਬੈਂਕ ਐਸਬੀਆਈ ਆਪਣੇ ਗਾਹਕਾਂ ਨੂੰ ਕਈ ਤਰ੍ਹਾਂ ਦੇ ਲਾਭਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਬਹੁਤ ਸਾਰੇ ਗਾਹਕ ਹਨ ਜੋ ਉਨ੍ਹਾਂ ਬਾਰੇ ਜਾਣੂ ਨਹੀਂ ਹਨ। ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਸਿਰਫ 28.5 ਰੁਪਏ ਮਹੀਨਾ ਜਮ੍ਹਾਂ ਕਰ ਕੇ ਤੁਸੀਂ 4 ਲੱਖ ਰੁਪਏ ਦਾ ਪੂਰਾ ਲਾਭ ਲੈ ਸਕਦੇ ਹੋ। ਇਸ ਲਈ ਆਓ ਜਾਣਦੇ ਹਾਂ।

ਦੱਸ ਦਈਏ ਕਿ 4 ਲੱਖ ਰੁਪਏ ਲੈਣ ਲਈ ਤੁਹਾਨੂੰ ਸਰਕਾਰ ਦੀਆਂ ਦੋ ਸਕੀਮਾਂ ਵਿੱਚ ਨਿਵੇਸ਼ ਕਰਨਾ ਪਵੇਗਾ। ਇਹ ਯੋਜਨਾਵਾਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (ਪੀ ਐਮ ਜੇ ਜੇ ਬੀ ਵਾਈ) ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀ ਐਮ ਐਸ ਬੀ ਵਾਈ) ਹਨ। ਇਨ੍ਹਾਂ ਸਕੀਮਾਂ ਵਿੱਚ ਨਿਵੇਸ਼ ਕਰਨ ਦੀ ਰਕਮ ਬਹੁਤ ਘੱਟ ਹੈ। ਇਨ੍ਹਾਂ ਦੋਵਾਂ ਸਕੀਮਾਂ ਵਿੱਚ ਸਾਲਾਨਾ ਸਿਰਫ 342 ਰੁਪਏ ਜਮ੍ਹਾਂ ਕਰਵਾਉਣੇ ਹੁੰਦੇ ਹਨ। ਦੱਸ ਦਈਏ ਕਿ ਤੁਹਾਨੂੰ ਦੱਸ ਦੇਈਏ ਕਿ ਇਹ ਸਹੂਲਤ ਜਨ ਧਨ ਗਾਹਕਾਂ ਨੂੰ ਬੈਂਕ ਦੁਆਰਾ ਦਿੱਤੀ ਜਾਂਦੀ ਹੈ। ਬੈਂਕ ਗ੍ਰਾਹਕਾਂ ਨੂੰ 2 ਲੱਖ ਰੁਪਏ ਤੱਕ ਦੇ ਬੀਮਾ ਕਵਰ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (ਪੀਐਮਜੇਜੇਬੀਵਾਈ) ਦਾ ਸਾਲਾਨਾ ਪ੍ਰੀਮੀਅਮ 330 ਰੁਪਏ ਹੈ। ਇਸ ਸਕੀਮ ਤਹਿਤ ਵਿਅਕਤੀ ਨੂੰ ਜੀਵਨ ਬੀਮਾ ਮਿਲਦਾ ਹੈ। ਜੇ ਬੀਮਾਯੁਕਤ ਵਿਅਕਤੀ ਦੀ ਮੌ ਤ ਹੋ ਜਾਂਦੀ ਹੈ, ਤਾਂ ਉਸਦੇ ਪਰਿਵਾਰ ਨੂੰ 2 ਲੱਖ ਰੁਪਏ ਮਿਲਦੇ ਹਨ। ਇਹ ਰਕਮ ਤੁਹਾਡੇ ਬੈਂਕ ਖਾਤੇ ਤੋਂ ਈਸੀਐਸ ਦੁਆਰਾ ਲਈ ਜਾਂਦੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀਐੱਮਐੱਸਬੀਵਾਈ) ਸਕੀਮ ਬਹੁਤ ਘੱਟ ਪ੍ਰੀਮੀਅਮ ‘ਤੇ ਜੀਵਨ ਬੀਮਾ ਪ੍ਰਦਾਨ ਕਰਦੀ ਹੈ। ਤੁਹਾਨੂੰ ਦੱਸ ਦਈਏ ਕਿ ਪੀਐੱਮਐੱਸਬੀਵਾਈ ਕੇਂਦਰ ਸਰਕਾਰ ਦੀ ਯੋਜਨਾ ਹੈ, ਜਿਸ ਤਹਿਤ ਖਾਤਾ ਧਾਰਕ ਨੂੰ ਸਿਰਫ 12 ਰੁਪਏ ਵਿੱਚ 2 ਲੱਖ ਰੁਪਏ ਦਾ ਬੀਮਾ ਕਵਰ ਮਿਲਦਾ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਘੱਟ ਨਿਵੇਸ਼ ‘ਤੇ ਪੈਨਸ਼ਨ ਦੀ ਗਾਰੰਟੀ ਦੇਣ ਲਈ ਅਟਲ ਪੈਨਸ਼ਨ ਯੋਜਨਾ ਸ਼ੁਰੂ ਕੀਤੀ ਹੈ। ਅਟੱਲ ਪੈਨਸ਼ਨ ਯੋਜਨਾ ਤਹਿਤ ਸਰਕਾਰ 1000 ਤੋਂ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਗਾਰੰਟੀ ਦਿੰਦੀ ਹੈ। ਸਰਕਾਰ ਦੀ ਇਸ ਯੋਜਨਾ ਤਹਿਤ 40 ਸਾਲ ਤੱਕ ਦੀ ਉਮਰ ਦਾ ਕੋਈ ਵੀ ਵਿਅਕਤੀ ਅਰਜ਼ੀ ਦੇ ਸਕਦਾ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਸਿਮਰਜੀਤ ਸਿੰਘ ਬੈਂਸ ਲਈ ਆਈ ਇਹ ਵੱਡੀ ਖਬਰ

ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਸਾਰੀਆਂ ਪਾਰਟੀਆਂ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਵਿੱਚ ਬਣੀ ਹੋਈ ਸੀ। ਉੱਥੇ ਹੀ ਕਾਂਗਰਸ ਦਾ ਆਪਸੀ ਮਤਭੇਦ ਵੀ ਸਾਰੇ ਲੋਕਾਂ ਸਾਹਮਣੇ ਉਜਾਗਰ ਹੋ ਗਿਆ ਸੀ। ਜਿਸ ਦਾ ਨਤੀਜਾ ਇਹ ਨਿਕਲਿਆ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਬਦਲਾਵ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਉੱਥੇ ਹੀ ਹੋਰ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਤੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਮਸ਼ਹੂਰ ਲੀਡਰ ਸਿਮਰਜੀਤ ਸਿੰਘ ਬੈਂਸ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਗ੍ਰਰਫਤਾਰੀ ਦੇ ਵਾਰੰਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਦਾ ਕਾਰਨ ਸਿਮਰਜੀਤ ਸਿੰਘ ਬੈਂਸ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨਾ ਦੱਸਿਆ ਗਿਆ ਹੈ।

ਦੱਸ ਦਈਏ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ, ਉਥੇ ਹੀ ਸਿਮਰਜੀਤ ਸਿੰਘ ਬੈਂਸ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਨਾ ਤਾ ਸਮਾਜਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਨਾ ਹੀ ਉਨ੍ਹਾਂ ਵੱਲੋਂ ਮਾਸਕ ਲਗਾਇਆ ਗਿਆ ਸੀ । ਜਿਸ ਕਾਰਨ ਉਨ੍ਹਾਂ ਦੇ ਉਪਰ ਪੁਲਸ ਮੁਲਾਜ਼ਮਾਂ ਵੱਲੋਂ ਚਲਾਨ ਵੀ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਤੇ ਡਿਵੀਜ਼ਨ ਨੰਬਰ 5 ਵਿਚ ਕੇਸ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਜਦੋਂ ਥਾਣੇ ਦੇ ਬਾਹਰ 11 ਅਗਸਤ 2020 ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਧਰਨਾ ਪ੍ਰਦਰਸ਼ਨ ਰੋਸ ਜਾਹਿਰ ਕੀਤਾ ਗਿਆ ਸੀ। ਹੁਣ ਅਦਾਲਤ ਵੱਲੋਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਅਤੇ ਅਦਾਲਤ ਵਿੱਚ 5 ਅਕਤੂਬਰ ਨੂੰ ਪੇਸ਼ ਹੋਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਜਿਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਪਹਿਲਾਂ ਵੀ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸਨ।।

ਇਸ ਸ਼ਬਦ ਜਾਪ ਘਰ ਚ ਜਰੂਰ ਲਵੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਅੰਗ (ANG) – ੬੭੦ (670)”*🌹🌺 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧।

ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ।

ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

ਕੈਪਟਨ ਅਮਰਿੰਦਰ ਬਾਰੇ ਆਈ ਵੱਡੀ ਖਬਰ

ਕੈਪਟਨ ਸਰਕਾਰ ਨੇ ਪਿੱਛੇ ਜਿਹੇ ਔਰਤਾਂ ਲਈ ਮੁਫਤ ਸਫਰ ਦਿ ਐਲਾਨ ਕੀਤਾ ਸੀ ਪਰ ਹੁਣ ਕੈਪਟਨ ਦੀ ਕੈਬਨਿਟ ਚ ਫੇਰਬਦਲ ਹੋਈ ਕਿਉਂਕਿ ਚਰਨਜੀਤ ਚੰਨੀ ਨਵੇ ਮੁੱਖ ਮੰਤਰੀ ਜੋ ਬਣ ਗਏ ਹਨ। ਹੁਣ ਔਰਤਾਂ ਨੂੰ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਬਾਰੇ ਬੱਸਾਂ ਵਿੱਚੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਵਿੱਚ ਜਿੱਥੇ ਕੈਪਟਨ ਸਰਕਾਰ ਵੱਲੋਂ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਸੀ। ਜਿਸ ਸਦਕਾ ਉਹ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਕਰ ਸਕਦੀਆਂ ਹਨ। ਉਥੇ ਹੀ ਸਾਰੀਆਂ ਸਰਕਾਰੀ ਬੱਸਾਂ ਉਪਰ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦੀ ਸੂਚੀ ਜਾਰੀ ਕੀਤੀ ਗਈ ਸੀ।

ਦੱਸ ਦਈਏ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਜਗਾ ਤੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਹਰ ਇੱਕ ਜਗ੍ਹਾ ਤੇ ਲੱਗੇ ਹੋਏ ਹੋਰਡਿੰਗਜ਼ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤਰ੍ਹਾਂ ਹੀ ਪਿਛਲੇ ਦੋ ਦਿਨਾਂ ਦੌਰਾਨ ਲੁਧਿਆਣੇ ਜਿਲ੍ਹੇ ਵਿੱਚ ਲੱਗੇ ਹੋਏ ਹੋਰਡਿੰਗਜ਼ ਹਟਾ ਦਿੱਤੇ ਗਏ ਹਨ। ਜਿਨ੍ਹਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਅਤੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਉੱਥੇ ਹੀ ਹੁਣ ਇਸ਼ਤਿਹਾਰਬਾਜ਼ੀ ਕੰਪਨੀ ਨੂੰ ਕੈਪਟਨ ਦੀਆਂ ਪ੍ਰਾਪਤੀਆਂ ਸਬੰਧੀ ਹਰ ਜਗਾ ਤੇ ਲਗਾਏ ਗਏ ਹੋਰਡਿੰਗਜ਼ ਜਾਰੀ ਕੀਤੇ ਗਏ ਹਨ। ਕੰਪਨੀ ਵੱਲੋਂ ਹੁਣ ਕੁਝ ਦਿਨਾਂ ਦੇ ਵਿਚ ਹੀ ਇਹ ਸਾਰਾ ਕੰਮ ਕਰ ਦਿੱਤਾ ਜਾਵੇਗਾ। ਕਿਉਂ ਕਿ ਕੰਪਨੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਦੀ ਸੂਚੀ ਨੂੰ ਕਾਫ਼ੀ ਹੱਦ ਤਕ ਘਟਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਉੱਥੇ ਹੀ ਬੱਸਾਂ ਉਪਰ ਲੱਗੇ ਹੋਏ ਉਨ੍ਹਾਂ ਦੇ ਹੋਰਡਿੰਗਜ਼ ਅਤੇ ਤਸਵੀਰਾਂ ਨੂੰ ਵੀ ਉਤਾਰਿਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਸਰਕਾਰੀ ਸਕੂਲਾਂ ਵਿੱਚ ਅੰਗਰੇਜੀ ਮਾਧਿਅਮ, ਕਿਸਾਨਾਂ ਦੀ ਕਰਜ਼ਾ ਮੁਆਫੀ, ਸੂਬੇ ਅੰਦਰ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨਾ, ਦੇਸ਼ ਵਿੱਚ ਪੰਜਾਬ ਦਾ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਆਦਿ ਪ੍ਰਾਪਤੀਆਂ ਦਾ ਵੇਰਵਾ ਜਾਰੀ ਕੀਤਾ ਗਿਆ ਸੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਸੋਨਾ ਖ੍ਰੀਦਣ ਵਾਲਿਆਂ ਲਈ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਸੋਨੇ ਬਾਰੇ ਜਾਣਕਾਰੀ ਅਨੁਸਾਰ ਫਿਊਚਰਜ਼ ਬਾਜ਼ਾਰਾਂ ਵਿੱਚ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਮਲਟੀ ਕਮੋਡਿਟੀ ਐਕਸਚੇਂਜ ਵਿੱਚ ਅਕਤੂਬਰ 2021 ਵਿੱਚ ਸਵੇਰੇ 11.03 ਵਜੇ ਦਿੱਤਾ ਗਿਆ ਸੋਨਾ 69 ਰੁਪਏ ਯਾਨੀ 0.15 ਫੀਸਦੀ ਦੀ ਗਿਰਾਵਟ ਨਾਲ 45,917 ਰੁਪਏ ਪ੍ਰਤੀ 10 ਗ੍ਰਾਮ ‘ਤੇ ਟ੍ਰੈਂਡ ਕਰ ਰਿਹਾ ਸੀ।

ਦੱਸ ਦਈਏ ਕਿ ਪਿਛਲੇ ਸੈਸ਼ਨ ਵਿੱਚ ਅਕਤੂਬਰ, 2021 ਵਿੱਚ ਦਿੱਤਾ ਗਿਆ ਸੋਨਾ 45,986 ਰੁਪਏ ਪ੍ਰਤੀ 10 ਗ੍ਰਾਮ ਸੀ। ਇਸੇ ਤਰ੍ਹਾਂ ਦਸੰਬਰ ਦੀ ਡਿਲੀਵਰੀ ਦਾ ਸੋਨਾ 101 ਰੁਪਏ ਜਾਂ 0.22 ਫੀਸਦੀ ਡਿੱਗ ਕੇ 46,052 ਰੁਪਏ ਪ੍ਰਤੀ 10 ਗ੍ਰਾਮ ਤੇ ਆ ਗਿਆ। ਪਿਛਲੇ ਸੈਸ਼ਨ ਚ ਦਸੰਬਰ ਚ ਡਿਲੀਵਰ ਕੀਤਾ ਗਿਆ ਸੋਨਾ 46,153 ਰੁਪਏ ਪ੍ਰਤੀ 10 ਗ੍ਰਾਮ ਤੇ ਕਾਰੋਬਾਰ ਕਰ ਰਿਹਾ ਸੀ।

ਦੱਸ ਦਈਏ ਕਿ ਦਸੰਬਰ, 2021 ਮਲਟੀ ਕਮੋਡਿਟੀ ਐਕਸਚੇਂਜ ਵਿੱਚ ਚਾਂਦੀ 0.51 ਫੀਸਦੀ ਦੀ ਗਿਰਾਵਟ ਨਾਲ 59,684 ਰੁਪਏ ਪ੍ਰਤੀ ਕਿਲੋਗ੍ਰਾਮ ਤੇ 308 ਰੁਪਏ ਤੇ ਟ੍ਰੈਂਡ ਕਰ ਰਹੀ ਸੀ। ਪਿਛਲੇ ਸੈਸ਼ਨ ਵਿੱਚ ਦਸੰਬਰ ਦੀ ਡਿਲੀਵਰੀ ਲਈ ਚਾਂਦੀ 59,992 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸੇ ਤਰ੍ਹਾਂ ਮਾਰਚ 2022 ਚ ਡਿਲੀਵਰੀ ਲਈ ਚਾਂਦੀ 263 ਰੁਪਏ ਜਾਂ 0.43 ਫੀਸਦੀ ਦੀ ਗਿਰਾਵਟ ਨਾਲ 60,550 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਕਾਰੋਬਾਰ ਕਰ ਰਹੀ ਸੀ। ਪਿਛਲੇ ਸੈਸ਼ਨ ਵਿੱਚ ਮਾਰਚ 2021 ਵਿੱਚ ਡਿਲੀਵਰੀ ਲਈ ਚਾਂਦੀ 60,813 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਦੱਸ ਦਈਏ ਕਿ ਬਲੂਮਬਰਗ ਅਨੁਸਾਰ ਦਸੰਬਰ 2021 ਵਿਚ ਡਿਲੀਵਰੀ ਵਾਲੇ ਸੋਨੇ ਦਾ ਭਾਅ 1.80 ਡਾਲਰ ਭਾਵ 0.10 ਫੀਸਦੀ ਦੀ ਗਿਰਾਵਟ ਨਾਲ 1,749,60 ਡਾਲਰ ਪ੍ਰਤੀ ਔਂਸ ’ਤੇ ਟ੍ਰੈਂਡ ਕਰ ਰਿਹਾ ਸੀ। ਇਸੇ ਤਰ੍ਹਾਂ ਸਪਾਟ ਬਾਜ਼ਾਰ ਚ ਸੋਨਾ 3.67 ਡਾਲਰ ਭਾਵ 0.21 ਡਾਲਰ ਪ੍ਰਤੀ ਔਂਸ ’ਤੇ ਚੱਲ ਰਿਹਾ ਸੀ।

ਦੱਸ ਦਈਏ ਕਿ ਕਾਮੈਕਸ ‘ਤੇ ਚਾਂਦੀ ਦੀ ਕੀਮਤ 0.01 ਡਾਲਰ ਭਾਵ 0.06 ਫ਼ੀਸਦ ਦੀ ਦੀ ਤੇਜ਼ੀ ਦੇ ਨਾਲ 22.35 ਡਾਲਰ ਪ੍ਰਤੀ ਔਂਸ ’ਤੇ ਚੱਲ ਰਹੀ ਸੀ। ਸਪਾਟ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 0.04 ਡਾਲਰ ਭਾਵ 0.18 ਪ੍ਰਤੀਸ਼ਤ ਦੇ ਵਾਧੇ ਨਾਲ 22.43 ਡਾਲਰ ਪ੍ਰਤੀ ਔਂਸ ‘ਤੇ ਟ੍ਰੈਂਡ ਕਰ ਰਹੀ ਸੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਚਰਨਜੀਤ ਚੰਨੀ ਨੇ ਆਖੀ ਇਹ ਵੱਡੀ ਗੱਲ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਚਰਨਜੀਤ ਸਿੰਘ ਚੰਨੀ ਨਵੇ ਮੁੱਖ ਮੰਤਰੀ ਬਣ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਅਹੁਦਾ ਸੰਭਾਲਿਆਂ ਅਜੇ 2-3 ਦਿਨ ਹੀ ਹੋਏ ਹਨ। ਉਹ ਬੜੇ ਸਰਗਰਮ ਨਜ਼ਰ ਆ ਰਹੇ ਹਨ। ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਨੇ ਕਈ ਅਹਿਮ ਫੈਸਲੇ ਲਏ ਹਨ। ਪੰਜਾਬੀ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਸਾਰੀਆਂ ਉਮੀਦਾਂ ਹਨ, ਕਿਉਂਕਿ ਉਹ ਜ਼ਮੀਨ ਤੋਂ ਉੱਠੇ ਹੋਏ ਨੇਤਾ ਹਨ। ਜੋ ਆਮ ਜਨਤਾ ਦੀਆਂ ਲੋੜਾਂ ਬਾਰੇ ਭਲੀ ਭਾਂਤ ਜਾਣਦੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਗ਼ਰੀਬ ਜਨਤਾ ਕਿਸ ਤਰ੍ਹਾਂ ਦੇ ਹਾਲਾਤਾਂ ਵਿੱਚੋਂ ਲੰਘ ਰਹੀ ਹੈ?

ਦੱਸ ਦਈਏ ਕਿ ਇਹ ਗ਼ਰੀਬ ਲੋਕ ਕੀ ਚਾਹੁੰਦੇ ਹਨ? ਜਦੋਂ ਤੋਂ ਭਾਰਤ ਆਜ਼ਾਦ ਹੋਇਆ ਹੈ, ਇਨ੍ਹਾਂ ਲੋਕਾਂ ਨੂੰ ਲਾਰੇ ਹੀ ਮਿਲੇ ਹਨ। ਇਨ੍ਹਾਂ ਦੇ ਹਾਲਾਤਾਂ ਵਿੱਚ ਕੋਈ ਬਹੁਤਾ ਸੁਧਾਰ ਨਹੀਂ ਹੋਇਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨ੍ਹਾਂ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਗੱਲ ਕਰਦੇ ਹਨ। ਉਹ ਆਪਣੇ ਸੰਬੋਧਨ ਵਿਚ ਆਖਦੇ ਹਨ ਕਿ ਉਹ ਪੰਜਾਬ ਵਿਚ ਪੜ੍ਹਾਈ ਲੈ ਕੇ ਆਉਣਗੇ। ਕਿਉਂਕਿ ਪੜ੍ਹਾਈ ਤੋਂ ਬਿਨਾਂ ਗ਼ਰੀਬੀ ਦੂਰ ਨਹੀਂ ਕੀਤੀ ਜਾ ਸਕਦੀ।

ਦੱਸ ਦਈਏ ਕਿ ਉਹ ਕਹਿੰਦੇ ਹਨ ਕਿ ਆਟਾ ਦਾਲ ਉਨ੍ਹਾਂ ਦੀ ਮੰਗ ਨਹੀਂ ਹੈ। ਉਹ ਆਟਾ ਦਾਲ ਜੋਗੇ ਹੀ ਨਹੀਂ ਹਨ। ਉਹ ਗ਼ਰੀਬ ਬੱਚਿਆਂ ਨੂੰ ਪੜ੍ਹਾ ਕੇ ਕਾਬਲ ਬਣਾਉਣ ਦੀ ਗੱਲ ਕਰਦੇ ਹਨ। ਚਰਨਜੀਤ ਸਿੰਘ ਚੰਨੀ ਤਰਕ ਦਿੰਦੇ ਹਨ ਕਿ ਜੇਕਰ ਅੱਜ ਗ਼ਰੀਬ ਦਾ ਬੱਚਾ ਮੁੱਖ ਮੰਤਰੀ ਬਣਿਆ ਹੈ ਤਾਂ ਹਰ ਗਰੀਬ ਦਾ ਬੱਚਾ ਹਰ ਅਹੁਦੇ ਤੇ ਪਹੁੰਚਣ ਦੇ ਯੋਗ ਹੋਵੇਗਾ। ਉਨ੍ਹਾਂ ਦੇ ਕਹਿਣ ਮੁਤਾਬਕ ਸਾਰੇ ਭਾਈਚਾਰੇ ਅਤੇ ਧਰਮ ਮਿਲ ਕੇ ਪੰਜਾਬ ਦੀ ਤਰੱਕੀ ਕਰਨਗੇ।

ਦੱਸ ਦਈਏ ਕਿ ਮੁੱਖ ਮੰਤਰੀ ਦੱਸਦੇ ਹਨ ਕਿ ਉਹ ਕ੍ਰਿਸ਼ਨ ਜੀ ਦੇ ਮੰਦਿਰ ਵਿੱਚ ਗਏ ਸਨ। ਉਹ ਆਪਣੀ ਤੁਲਨਾ ਗ਼ਰੀਬ ਸੁਦਾਮੇ ਨਾਲ ਕਰਦੇ ਹਨ। ਮੁੱਖ ਮੰਤਰੀ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਕ੍ਰਿਸ਼ਨ ਜੀ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਭੇਜੋ, ਜਿਨ੍ਹਾਂ ਨੇ ਤੁਹਾਡੀ ਦੁਆਰਕਾ ਬਣਾਈ ਸੀ। ਉਹ ਪੰਜਾਬ ਨੂੰ ਵੀ ਉਸ ਤਰ੍ਹਾਂ ਦਾ ਹੀ ਬਣਾਉਣਾ ਚਾਹੁੰਦੇ ਹਨ। ਇਕ ਤਰ੍ਹਾਂ ਨਾਲ ਮੁੱਖ ਮੰਤਰੀ ਨੇ ਜਨਤਾ ਨੂੰ ਭਰੋਸਾ ਦਿੱਤਾ ਹੈ ਕਿ ਉਹ ਆਮ ਜਨਤਾ ਦੀ ਆਵਾਜ਼ ਬਣਨਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਪੰਜਾਬ ਚ ਇਸ ਸਮੇ ਦੋ ਤਿੰਨ ਦਿਨਾਂ ਦੀ ਪੱਕੀ ਝੜੀ ਲੱਗ ਗਈ ਹੈ ਜਿਸ ਦੀ ਸ਼ੁਰੂਆਤ ਹੋ ਗਈ ਹੈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪਟਿਆਲਾ ਸੰਗਰੂਰ ਮਾਨਸਾ ਫਤਿਹਗੜ੍ਹ ਸਾਹਿਬ ਆਦਿ ਇਲਾਕਿਆਂ ਚ ਕੱਲ ਦੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਸੁਨਾਮ ਚ ਵੀ ਜਿਆਦਾ ਮੀਂਹ ਨੇ ਕਿਸਾਨਾਂ ਭਰਾਵਾਂ ਦੀ ਟੈਸ਼ਨ ਹੋਰ ਵਧਾ ਦਿੱਤੀ ਹੈ ਕਿਉਂਕਿ ਹੁਣ ਮੀਂਹ ਦੀ ਬਿਲਕੁਲ ਵੀ ਲੋੜ ਨਹੀ ਸੀ ਖਾਸ ਕਰਕੇ ਨਰਮੇ ਵਾਲੇ ਖੇਤਰ ਚ ਮੀਂਹ ਦੀ ਬਿਲਕੁਲ ਵੀ ਲੋੜ ਨਹੀ ਸੀ।।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਬੁਧਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਔਖ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਤੋਂ ਇਲਾਵਾ ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਵਾਰਨਿੰਗ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।

ਦੱਸ ਦਈਏ ਕਿ ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤੇ ਕੈਮੇਟ ਕਰਕੇ ਦੱਸੋ ਪੰਜਾਬ ਚ ਇਸ ਸਮੇਂ ਕਿੱਥੇ ਕਿੱਥੇ ਮੀਹ ਪੈ ਰਿਹਾ ਹੈ।।

ਹੁਣ ਬਾਦਲਾਂ ਨੂੰ ਨਹੀ ਮਿਲੇਗਾ ਅੰਦਰ ਸਿਰੋਪਾ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਸਮੇਂ ਪ੍ਰਮਾਤਮਾ ਦਾ ਸ਼ੁਕਰਾਨਾ ਕਰ ਰਹੇ ਹਨ ਉਹ ਵੱਖ ਵੱਖ ਧਾਰਮਿਕ ਸਥਾਨਾਂ ਤੇ ਜਾ ਰਹੇ ਹਨ। ਉਹ ਸਭ ਤੋਂ ਪਹਿਲਾਂ ਸੱਚ ਸ਼੍ਰੀ ਦਰਬਾਰ ਸਾਹਿਬ ਗਏ ਜਿੱਥੇ ਉਨ੍ਹਾਂ ਦੇ ਨਾਲ ਕਾਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਦੋਨੇ ਉੱਪ ਮੁੱਖ ਮੰਤਰੀ ਸਨ।। ਦੱਸ ਦਈਏ ਕਿ ਦਰਬਾਰ ਸਾਹਿਬ ਚ ਉਨ੍ਹਾਂ ਨੂੰ ਸਰੋਪਾ ਨਹੀ ਪਾਇਆ ਗਿਆ ਜਿਸ ਤੋਂ ਬਾਅਦ ਖਬਰਾਂ ਚ ਚਰਚਾ ਚੱਲ ਰਹੀ ਹੈ ਕਿ ਚੰਨੀ ਜੀ ਨਾਲ ਵਿਤਕਰਾ ਹੋਇਆ ਹੈ।

ਪਰ ਜਦੋਂ ਦੂਜੇ ਪਾਸੇ ਪੱਤਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਨਾਲ ਕੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਹੁਣ ਕਿਸ ਵੀ ਸ਼ਖਸ਼ੀਅਤ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਸਰੋਪਾ ਨਹੀ ਪਾਇਆ ਜਾਂਦਾ।। ਹੁਣ ਨਵੇ ਨਿਯਮਾਂ ਅਨੁਸਾਰ ਸਰੋਪਾ ਕੇਵਲ ਸ਼੍ਰੋਮਣੀ ਕਮੇਟੀ ਦੇ ਦਫਤਰ ਚ ਪਾਇਆ ਜਾਂਦਾ ਹੈ ਜਿੱਥੇ ਦਰਬਾਰ ਸਾਹਿਬ ਆਉਣ ਵਾਲੀ ਵੱਡੀ ਸ਼ਖਸ਼ੀਅਤ ਦਾ ਸਨਮਾਨ ਵੀ ਕੀਤਾ ਜਾਦਾ ਹੈ।।

ਦੱਸ ਦਈਏ ਕਿ ਦੱਸ ਦੇਈਏ ਕਿ ਚੰਨੀ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਗਏ ਸੀ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੇ ਕਾਂਗਰਸ ਦੀ ਪੰਜਾਬ ਇਕਾਈ ਦੇ ਮੁਖੀ ਨਵਜੋਤ ਸਿੱਧੂ ਵੀ ਸੀ। ਉਨ੍ਹਾਂ ਦੁਰਗਿਆਣਾ ਮੰਦਰ ਦਾ ਦੌਰਾ ਵੀ ਕੀਤਾ।
ਇਸ ਤੋਂ ਬਾਅਦ ਚੰਨੀ, ਰੰਧਾਵਾ, ਸੋਨੀ ਤੇ ਸਿੱਧੂ ਮਸ਼ਹੂਰ ਗਿਆਨੀ ਟੀ ਸਟਾਲ ‘ਤੇ ਗਏ ਜਿੱਥੇ ਉਨ੍ਹਾਂ ਨੇ ਚਾਹ ਦਾ ਅਨੰਦ ਮਾਣਿਆ। ਇਸ ਦੇ ਨਾਲ ਹੀ ਉਹ ਬੀਤੇ ਦਿਨੀਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਸੂਬੇ ਦੇ ਨਵੇਂ ਕੈਬਨਿਟ ਵਿਸਥਾਰ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਦਿੱਲੀ ਗਏ ਸੀ।

ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ 2015 ਦੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਕੀਤਾ ਜਾਵੇਗਾ। ਉਹ ਫਰੀਦਕੋਟ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਖਬਰਾਂ ਦਾ ਜ਼ਿਕਰ ਕਰ ਰਹੇ ਸੀ।।।

ਸਕੂਲਾਂ ਲਈ ਆਈ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਵਿਦਿਆਰਥੀਆਂ ਬਾਰੇ ਜਾਣਕਾਰੀ ਅਨੁਸਾਰ ਪਰ ਇਸੇ ਵਿਚਕਾਰ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਹੁਣ ਸਕੂਲੀ ਬੱਚਿਆਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਇਕਹਿਰੇ ਮਾਪਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਉਨ੍ਹਾਂ ਬੱਚਿਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਸਕੂਲਾਂ ਦੇ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਕਈ ਸਕੂਲਾਂ ਦੇ ਵਿੱਚ ਇਕਹਿਰੇ ਮਾਪਿਆਂ ਦੇ ਹੋਣ ਦੇ ਚੱਲਦੇ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਕਈ ਵਾਰ ਇਹ ਸਕੂਲ ਉਨ੍ਹਾਂ ਬੱਚਿਆਂ ਨੂੰ ਆਪਣੇ ਸਕੂਲ ਵਿੱਚ ਦਾਖਲਾ ਵੀ ਨਹੀਂ ਦਿੰਦੇ ਸਨ ।

ਦੱਸ ਦਈਏ ਕਿ ਹੁਣ ਜੋ ਕਿ ਸਰਕਾਰ ਦੇ ਵੱਲੋਂ ਨਵਾਂ ਰੂਲ ਲਾਗੂ ਕਰ ਦਿੱਤਾ ਗਿਆ ਹੈ । ਸਿੱਖਿਆ ਵਿਭਾਗ ਦੇ ਵੱਲੋਂ ਹੁਣ ਬੱਚਿਆਂ ਨੂੰ ਇਕਹਿਰੇ ਮਾਪਿਆਂ ਦੀਆਂ ਦਿੱਕਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਬੱਚਿਆਂ ਨੂੰ ਬਿਨਾਂ ਕਿਸੇ ਅੜਚਣ ਤੋਂ ਸਕੂਲਾਂ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕੀ ਇਸ ਵੇਲੇ ਦਾਖਲਾ ਫਾਰਮ ਤੇ ਬੱਚੇ ਦੇ ਮਾਂ ਪਿਓ ਦੋਵਾਂ ਦਾ ਨਾਮ ਦਰਜ ਕਰਨ ਦੀ ਵਿਵਸਥਾ ਹੈ । ਇਸ ਕਰਕੇ ਇਕਹਿਰੇ ਰਹੇ ਮਾਪਿਆਂ ਨੂੰ ਆਪਣੇ ਬੱਚੇ ਸਕੂਲ ਵਿੱਚ ਦਾਖ਼ਲ ਕਰਵਾਉਣ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਆ ਰਹੀਆਂ ਹਨ । ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਿੱਖਿਆ ਅਫ਼ਸਰ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ ।

ਦੱਸ ਦਈਏ ਕਿ ਇਨ੍ਹਾਂ ਨਿਰਦੇਸ਼ਾਂ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਅਤੇ ਅਣ ਏਡਿਡ ਸਕੂਲਾਂ ਨੂੰ ਕਿਸੇ ਵੀ ਕਾਰਨ ਕਰ ਕੇ ਇਕੱਲੇ ਰਹਿ ਰਹੇ ਮਾਂ ਪਿਓ ਦੇ ਬੱਚੇ ਨੂੰ ਸਕੂਲ ਚ ਦਾਖਲਾ ਦੇਣ ਤੋਂ ਇਨਕਾਰ ਨਾ ਕਰਨ ਦੇ ਲਈ ਕਿਹਾ ਗਿਆ ਹੈ । ਸੋ ਉਨ੍ਹਾਂ ਮਾਪਿਆਂ ਦੇ ਲਈ ਖੁਸ਼ੀ ਵਾਲੀ ਖ਼ਬਰ ਹੈ ਜੋ ਮਾਪੇ ਇਕੱਲੇ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਆਪਣੇ ਬੱਚੇ ਦੇ ਸਕੂਲ ਦੇ ਵਿਚ ਐਡਮਿਸ਼ਨ ਕਰਾਉਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

error: Content is protected !!