ਬਾਦਲ ਬਾਰੇ ਆਈ ਇਹ ਵੱਡੀ ਖਬਰ

ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਵਿੱਚ ਵੀ ਖਿੱ-ਚੋ-ਤਾ-ਣ ਵਾਲੀ ਬਣੀ ਸਥਿਤੀ ਵਿਚ ਹੋਰ ਸੁਧਾਰ ਹੋ ਗਿਆ ਹੈ। ਕਿਉਂਕਿ ਬਾਗੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਦਲੇ ਜਾਣ ਦੀ ਮੰਗ ਕੀਤੀ ਗਈ ਸੀ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਉਥੇ ਹੀ ਆਮ ਆਦਮੀ ਪਾਰਟੀ ਵਿਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਥਿਤੀ ਸ਼ਸੋਪੰਜ ਵਾਲੀ ਬਣੀ ਹੋਈ ਹੈ। ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸੋਸ਼ਲ ਮੀਡੀਆ ਦੇ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100ਦਿਨਾਂ ਵਿੱਚ 100 ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾਵੇਗਾ।

ਦੱਸ ਦਈਏ ਕਿ ਉਥੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਵਿਧਾਨ ਸਭਾ ਚੋਣਾਂ ਲਈ 64 ਚੋਣ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਹਲਕਾ ਲੰਬੀ ਤੋਂ ਵੀ ਚੋਣ ਲੜੇ ਜਾਣ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਚਰਚਿਤ ਹੈ। ਸਾਰੇ ਲੋਕਾਂ ਵੱਲੋਂ ਇਸ ਵਿਧਾਨ ਸਭਾ ਹਲਕੇ ਉੱਪਰ ਇਹ ਆਸ ਲਾਈ ਜਾ ਰਹੀ ਹੈ ਕਿ ਇਥੋਂ ਕਿਹੜਾ ਆਗੂ ਚੋਣ ਲੜੇਗਾ। ਕਿਉਂ ਕਿ ਸੁਖਬੀਰ ਸਿੰਘ ਬਾਦਲ ਦੇ ਪਹਿਲਾਂ ਹੀ ਜਲਾਲਾਬਾਦ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਹਲਕਾ ਲੰਬੀ ਤੋਂ ਉਮੀਦਵਾਰ ਦੀ ਚੋਣ ਕੀਤੇ ਜਾਣ ਨੂੰ ਲੈ ਕੇ ਜਿੱਥੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁਕੀਆਂ ਹਨ ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਆਪਣੀ ਰਿਹਾਇਸ਼ ਪਿੰਡ ਬਾਦਲ ਵਿਖੇ ਲੰਬੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ।

ਸਿੱਧੂ ਬਾਰੇ ਕੈਪਟਨ ਨੇ ਆਖੀ ਵੱਡੀ ਗੱਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਸ਼ਬਦੀ ਵਾਰ ਕੀਤਾ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਸਿੱਧੂ ‘ਤੇ ਵਾਰ ਕੀਤਾ ਹੈ। ਕੈਪਟਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੁਪਰ ਸੀ.ਐਮ. ਵਰਗਾ ਵਿਵਹਾਰ ਕਰ ਰਹੇ ਹਨ, ਜਦੋਂ ਕਿ ਇਸ ਨਾਲ ਪੰਜਾਬ ਦੀ ਕਾਂਗਰਸ ਪਾਰਟੀ ਕਮਜ਼ੋਰ ਹੋ ਰਹੀ ਹੈ। ਸਿੱਧੂ ਨੂੰ ਡਰਾਮਾ ਮਾਸਟਰ ਦੱਸਦਿਆਂ ਕੈਪਟਨ ਨੇ ਕਿਹਾ ਕਿ ਇਸ ਡਰਾਮਾ ਮਾਸਟਰ ਦੀ ਅਗਵਾਈ ਵਿੱਚ ਕਾਂਗਰਸ ਲਈ ਪੰਜਾਬ ਚੋਣਾਂ ਵਿੱਚ ਦੋਹਰੇ ਅੰਕੜੇ ਨੂੰ ਛੂਹਣਾ ਵੱਡੀ ਗੱਲ ਹੋਵੇਗੀ।ਕੈਪਟਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਚ ਕਾਗਰਸ ਦਾ ਹਾਲ ਸ੍ਰੋਮਣੀ ਅਕਾਲੀ ਦਲ ਤੋਂ ਭੈੜਾ ਹੋਣਾ ਹੈ ਮੇਰੀ ਗੱਲ ਯਾਦ ਰੱਖਣਾ।।

ਦੱਸ ਦਈਏ ਕਿ ਉਨ੍ਹਾਂ ਲਿਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੁਰ ਬਾਨੀ ਲਈ ਤਿਆਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਦੇ ਉਲਟ ਇੱਕ ਮਜ਼ਬੂਤ​ ਵਿਅਕਤੀ ਨੂੰ ਮੈਦਾਨ ਵਿੱਚ ਉਤਾਰਨਗੇ। ਕੈਪਟਨ ਦੇ ਇਸ ਬਿਆਨ ਤੋਂ ਬਾਅਦ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ। ਸ਼ੱਕ ਹੈ ਕਿ ਉਨ੍ਹਾਂ ਨੇ ਸਿੱਧੂ ਦੇ ਉਲਟ ਮਜ਼ਬੂਤ​ ਉਮੀਦਵਾਰ ਖੜ੍ਹੇ ਕਰਨ ਦੀ ਗੱਲ ਕਹੀ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਉਨ੍ਹਾਂ ਨੂੰ ਮੇਰੇ ਨਾਲ ਅਜਿਹਾ ਸਲੂਕ ਨਹੀਂ ਕਰਨਾ ਚਾਹੀਦਾ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਇਸ ਹਰਕਤ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਬੱਚਿਆਂ ਨੂੰ ਜ਼ਿਆਦਾ ਤਜ਼ਰਬਾ ਨਹੀਂ ਹੈ ਅਤੇ ਉਨ੍ਹਾਂ ਦੇ ਸਲਾਹਕਾਰ ਉਨ੍ਹਾਂ ਨੂੰ ਗੁੰਮ ਰਾਹ ਕਰ ਰਹੇ ਹਨ।

ਦੱਸ ਦਈਏ ਕਿ ਕੈਪਟਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਰੀਬ ਤਿੰਨ ਹਫਤੇ ਪਹਿਲਾਂ ਸੋਨੀਆ ਗਾਂਧੀ ਨਾਲ ਗੱਲ ਕੀਤੀ ਸੀ ਅਤੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਸੀ। ਕੈਪਟਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਮੈਨੂੰ ਬੁਲਾ ਕੇ ਅਸਤੀਫਾ ਦੇਣ ਲਈ ਕਿਹਾ ਹੁੰਦਾ ਤਾਂ ਉਹ ਅਸਤੀਫਾ ਦੇ ਦਿੰਦੇ। ਉਨ੍ਹਾਂ ਕਿਹਾ ਕਿ ਉਹ ਇਹ ਕਦਮ ਇੱਕ ਸਿਪਾਹੀ ਵਾਂਗ ਚੁੱਕਦੇ।।। ਕੈਪਟਨ ਨੇ ਕਿਹਾ ਕਿ ਮੇਰੇ ਨਾਲ ਜਾਂ ਮੇਰੇ ਸਾਥੀਆਂ ਨਾਲ ਜੋ ਜੋ ਹੋਇਆ ਜਾ ਹੋ ਰਿਹਾ ਹੈ ਇਸ ਪਿੱਛੇ ਸਭ ਸਿੱਧੂ ਦਾ ਹੱਥ ਹੈ।।।

ਇਹ ਕਥਾ ਜਰੂਰ ਸੁਣੋ ਜੀ

ਜਦੋਂ ਐਤਵਾਰ ਨੂੰ ਪੰਜਾਬ ਵਿੱਚ ‘ਪਹਿਲੇ ਸਿੱਖ ਦਲਿਤ ਮੁੱਖ ਮੰਤਰੀ’ ਦੀਆਂ ਸੁਰਖੀਆਂ ਛਪੀਆਂ, ਬਹੁਤ ਸਾਰੇ ਲੋਕ ਪੰਜਾਬ ਵਿੱਚ ਜਾਤ ਦੀ ਮੌਜੂਦਗੀ, ਖਾਸ ਕਰਕੇ ਸਿੱਖ ਧਰਮ ਤੋਂ ਹੈਰਾਨ ਹੋਏ। ਹੈਰਾਨੀ ਪੂਰੀ ਤਰ੍ਹਾਂ ਬੇਬੁਨਿਆਦ ਨਹੀਂ ਸੀ ਕਿਉਂਕਿ ਧਰਮ ਅੰਤਰਾਂ ਨੂੰ ਨਿੰਦਣ ਦੇ ਅਧਾਰ ਤੇ ਬਣਾਇਆ ਗਿਆ ਸੀ। ਹਾਲਾਂਕਿ, ਸਮਾਜ ਨੂੰ ਨੇੜਿਓਂ ਵੇਖਣ ਨਾਲ ਕਿਸੇ ਹੋਰ ਦੀ ਤਰ੍ਹਾਂ ਨੁਕਸ ਰੇਖਾਵਾਂ ਦਾ ਖੁਲਾਸਾ ਹੁੰਦਾ ਹੈ। ਦੱਸ ਦਈਏ ਕਿ ਪੰਜਾਬ ਦੇ ਪ੍ਰਮੁੱਖ ਅਹੁਦੇ ਲਈ ਇੱਕ ਦਲਿਤ ਚਿਹਰਾ, ਪਹਿਲੀ ਵਾਰ, ਰਾਜ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦਬਾਅ ਦਾ ਸੰਕੇਤ ਦਿੰਦਾ ਹੈ ਅਤੇ ਰਾਜ ਵਿੱਚ ਜਾਤੀ ਦੀ ਪ੍ਰਮੁੱਖਤਾ ਨੂੰ ਹੋਰ ਸਥਾਪਤ ਕਰਦਾ ਹੈ।ਸਿੱਖ ਧਰਮ ਦੀ ਪਵਿੱਤਰ ਕਿਤਾਬ ਆਦਿ ਗ੍ਰੰਥ ਵਿੱਚ ਜਾਤ-ਪਾਤ ਦੀ ਸਖਤ ਨਿੰਦਾ ਕੀਤੀ ਗਈ ਹੈ। ਇਸ ਲਈ, ਲੰਗਰ ਵਿੱਚ ਹਰ ਕਿਸੇ ਨੂੰ ਸਿੱਧੀ ਲਾਈਨ ਵਿੱਚ ਬੈਠਣਾ ਚਾਹੀਦਾ ਹੈ, ਨਾ ਤਾਂ ਉੱਚੇ ਰੁਤਬੇ ਦਾ ਦਾਅਵਾ ਕਰਨ ਲਈ ਅੱਗੇ ਅਤੇ ਨਾ ਹੀ ਨਿਮਰਤਾ ਨੂੰ ਦਰਸਾਉਣ ਲਈ। ਦਰਅਸਲ, ਵਿਲੱਖਣ ਸਿੱਖ ਲੰਗਰ ਜਾਤੀ ਪ੍ਰਥਾ ਦੇ ਰੋਹ ਇੱਕ ਰੋਸ ਵਜੋਂ ਉਤਪੰਨ ਹੋਏ ਹਨ। ਸਿੱਖਾਂ ਦੀ ਜਾਤ ਨੂੰ ਰੱਦ ਕਰਨ ਦਾ ਇੱਕ ਹੋਰ ਸੰਕੇਤ ਕੜਾਹ ਪ੍ਰਸ਼ਾਦ ਦੀ ਵੰਡ ਹੈ, ਜੋ ਕਿ ਸਾਰੀਆਂ ਜਾਤਾਂ ਦੇ ਲੋਕਾਂ ਦੁਆਰਾ ਤਿਆਰ ਜਾਂ ਦਾਨ ਕੀਤਾ ਜਾਂਦਾ ਹੈ। ਦੱਸ ਦਈਏ ਕਿ ਸਿੱਖ ਸਮਾਜ ਦੇ ਦੋ ਖੇਤਰਾਂ ਵਿੱਚ, ਹਾਲਾਂਕਿ, ਜਾਤ ਅਜੇ ਵੀ ਵੇਖੀ ਜਾਂਦੀ ਹੈ। ਸਿੱਖਾਂ ਤੋਂ ਆਮ ਤੌਰ ‘ਤੇ ਉਨ੍ਹਾਂ ਦੀ ਜਾਤੀ ਦੇ ਅੰਦਰ ਵਿਆਹ ਦੀ ਉਮੀਦ ਕੀਤੀ ਜਾਂਦੀ ਹੈ : ਜੱਟ, ਜੱਟ ਨਾਲ ਵਿਆਹ ਕਰਦੇ ਹਨ, ਖੱਤਰੀ ਖੱਤਰੀ ਨਾਲ ਵਿਆਹ ਕਰਦੇ ਹਨ, ਅਤੇ ਦਲਿਤ ਦਲਿਤ ਨਾਲ ਵਿਆਹ ਕਰਦੇ ਹਨ। ਇਸ ਤੋਂ ਇਲਾਵਾ, ਕੁਝ ਜਾਤਾਂ ਦੇ ਸਿੱਖ ਸਿਰਫ ਆਪਣੀ ਜਾਤੀ ਲਈ ਬਣਾਏ ਗੁਰਦੁਆਰਿਆਂ ਨੂੰ ਤਰਜੀਹ ਦਿੰਦੇ ਹਨ। ਉਦਾਹਰਣ ਵਜੋਂ, ਰਾਮਗੜ੍ਹੀਆ ਜਾਤੀ ਦੇ ਮੈਂਬਰ, ਆਪਣੇ ਗੁਰਦੁਆਰਿਆਂ ਨੂੰ ਇਸ ਤਰੀਕੇ ਨਾਲ (ਖਾਸ ਕਰਕੇ ਯੂਨਾਈਟਿਡ ਕਿੰਗਡਮ ਵਿੱਚ ਸਥਾਪਤ), ਦਲਿਤ ਜਾਤੀ ਦੇ ਮੈਂਬਰਾਂ ਦੀ ਤਰ੍ਹਾਂ ਪਛਾਣਦੇ ਹਨ।

ਸਰਾਧਾਂ ਚ ਇਹ ਕੰਮ ਨਾ ਕਰੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਪੰਜਾਬ ਚ ਇਥੇ ਛੁੱਟੀ ਦਾ ਹੋ ਗਿਆ ਐਲਾਨ

ਪੰਜਾਬ ਦੀ ਧਰਤੀ ਗੁਰੂਆਂ ,ਪੀਰਾਂ ,ਪੈਗੰਬਰਾਂ ਦੀ ਧਰਤੀ ਹੈ । ਇਸ ਧਰਤੀ ਤੇ ਕਈ ਸੰਤਾਂ ਨੇ, ਮਹੰਤਾਂ ਨੇ,ਗੁਰੂਆਂ ਅਤੇ ਪੈਗੰਬਰਾਂ ਨੇ ਜਨਮ ਲਿਆ ਹੈ । ਜਿਨ੍ਹਾਂ ਦੇ ਜਨਮ ਦਿਹਾੜਿਆਂ ਨੂੰ ਅਤੇ ਸ਼ਹੀਦੀ ਦਿਹਾੜਿਆਂ ਨੂੰ ਅਸੀਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹਾਂ । ਕੁਝ ਅਜਿਹੀਆਂ ਵੀ ਮਹਾਨ ਹਸਤੀਆਂ ਹਨ ਜਿਨ੍ਹਾਂ ਦੇ ਜਨਮ ਦਿਹਾੜੇ ਜਾਂ ਸ਼ ਹੀ ਦੀ ਦਿਹਾੜੇ ਦੇ ਦਿਨ ਪੂਰੇ ਦੇਸ਼ ਭਰ ਦੇ ਵਿੱਚ ਛੁੱਟੀ ਹੁੰਦੀ ਹੈ ।ਇਸ ਵਿਚਕਾਰ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਇਹ ਇਕ ਹੋਰ ਮਹਾਨ ਹਸਤੀ ਦੇ ਆਗਮਨ ਪੁਰਬ ਦਿਵਸ ਤੇ ਹੁਣ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ ।

ਦੱਸ ਦਈਏ ਕਿ ਪੰਜਾਬ ਦੇ ਇਸ ਜਿਲ੍ਹੇ ਵਿੱਚ ਹੁਣ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਤੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਪ੍ਰਸ਼ਾਸਨ ਦੇ ਵੱਲੋਂ ।ਦਰਅਸਲ ਪੰਜਾਬ ਦੀ ਜ਼ਿਲ੍ਹਾ ਫ਼ਰੀਦਕੋਟ ਤੇ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਵੱਲੋਂ ਪੰਜਾਬ ਸਰਕਾਰ ਪ੍ਰਸੋਨਲ ਦੇ ਪ੍ਰਬੰਧਕੀ ਸੁਧਾਰ ਵਿਭਾਗ ਚੰਡੀਗਡ਼੍ਹ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰਸਿੱਧ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਨੂੰ ਮਨਾਉਣ ਦੇ ਲਈ ਤੇਈ ਸਤੰਬਰ ਦੋ ਹਜਾਰ ਇੱਕੀ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ।

ਦੱਸ ਦਈਏ ਕਿ 23 ਸਿਤੰਬਰ ਨੂੰ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਵਿੱਚ ਸਾਰੇ ਹੀ ਸਰਕਾਰੀ ਦਫਤਰਾਂ ਦੇ ਵਿਚ, ਸਿੱਖਿਆ ਵਿਭਾਗਾਂ ਦੇ ਵਿੱਚ ਅਤੇ ਸਿੱਖਿਆ ਦੇ ਨਾਲ ਜੁੜੇ ਸਾਰੇ ਅਦਾਰਿਆਂ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਾਰੇ ਹੀ ਸਰਕਾਰੀ ਅਦਾਰੇ ਬੰਦ ਰਹਿਣਗੇ । ਉਥੇ ਹੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਨੂੰ ਮੁੱਖ ਰੱਖਦੇ ਹੋਏ ਪੂਰੇ ਫ਼ਰੀਦਕੋਟ ਜ਼ਿਲ੍ਹੇ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।

ਦੱਸ ਦਈਏ ਕਿ ਪੂਰੇ ਫ਼ਰੀਦਕੋਟ ਦੇ ਵਿੱਚ 23 ਸਤੰਬਰ ਨੂੰ ਸਾਰੇ ਹੀ ਸਰਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਵਿੱਚ ਛੁੱਟੀ ਹੋਵੇਗੀ । ਸੋ ਫਰੀਦਕੋਟ ਵਾਸੀਆਂ ਲਈ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ 23 ਸਤੰਬਰ ਨੂੰ ਫ਼ਰੀਦਕੋਟ ਤੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ । 23 ਸਤੰਬਰ ਨੂੰ ਜਿਨ੍ਹਾਂ ਲੋਕਾਂ ਦੇ ਵੱਲੋਂ ਆਪਣਾ ਸਰਕਾਰੀ ਕੰਮ ਕਰਵਾਉਣਾ ਸੀ ਉਨ੍ਹਾਂ ਦਿਨੀਂ ਥੋੜ੍ਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਤਾ ਇਹ ਵੱਡਾ ਐਲਾਨ

ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਅਤੇ ਨਵੇਂ ਬਣਾਏ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਏ ਦਿਨ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਇਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਹਿਸਾਬ ਨਾਲ ਦਾਅ ਪੇਚ ਖੇਡੇ ਜਾ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਜਿਥੇ ਆਪਣੀ ਮਜ਼ਬੂਤੀ ਲਈ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਸਕੇ।

ਹੁਣ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਪੰਜਾਬ ਵਿੱਚ ਵੱਖ ਵੱਖ ਧਾਰਮਿਕ ਅਸਥਾਨਾਂ ਉਪਰ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਵੀ ਕੀਤੇ ਗਏ ਹਨ। ਬੁੱਧਵਾਰ ਦੀ ਸਵੇਰ ਨੂੰ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ।

ਉੱਥੇ ਹੀ ਇਸ ਤੋਂ ਬਾਅਦ ਉਹ ਭਗਵਾਨ ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ। ਜਿਸ ਨੂੰ ਵਾਲਮੀਕ ਤੀਰਥ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ। ਜਿੱਥੇ ਪਹੁੰਚ ਕੇ ਉਨ੍ਹਾਂ ਵੱਲੋਂ ਇਸ ਧਾਰਮਿਕ ਅਸਥਾਨ ਨੂੰ ਹੋਰ ਬਿਹਤਰ ਬਣਾਉਣ ਵਾਸਤੇ 100 ਕਰੋੜ ਰੁਪਏ ਹੋਰ ਖਰਚ ਦਾ ਐਲਾਨ ਕੀਤਾ ਹੈ। ਜਿਸ ਸਦਕਾ ਭਗਵਾਨ ਵਾਲਮੀਕ ਜੀ ਦੇ ਪੂਰੇ ਜੀਵਨ ਨੂੰ ਦਰਸਾਉਂਦਾ ਫਲਸਫਾ ਦਰਸਾਇਆ ਜਾਵੇਗਾ। ਜਿਸ ਵਿੱਚ ਭਗਵਾਨ ਵਾਲਮੀਕ ਜੀ ਦੇ ਪੂਰੇ ਜੀਵਨ ਸਿੱਖਿਆਵਾਂ ਦਾ ਇਕ ਪਨੋਰਮਾ ਤਿਆਰ ਕੀਤਾ ਜਾਵੇਗਾ।

ਜਿੱਥੇ ਚਰਨਜੀਤ ਸਿੰਘ ਚੰਨੀ ਵੱਲੋਂ ਦੋਹਾਂ ਜਗਾ ਤੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਗਿਆ, ਉਥੇ ਹੀ ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ ਪੀ ਸੋਨੀ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਮੌਜੂਦ ਸਨ।

ਹਰਚਰਨ ਸੰਬੰਧੀ ਯੂਪੀ ਤੋਂ ਵੱਡੀ ਖਬਰ

ਇਸ ਖਬਰ ਦੇ ਵਿੱਚ ਹਰਚਰਨ ਸਿੰਘ ਦੀ ਗੱਲ ਕਰਾਂਗੇ ਕਿ ਆਖ਼ਰ ਹਰਚਰਨ ਦਾ ਮਾਮਲਾ ਕਿੱਥੇ ਤਕ ਪਹੁੰਚਾ ਹੈ ਨਾਲ ਉਸ ਕੁੜੀ ਦੀ ਗੱਲ ਕਰਾਂਗੇ ਜਿਹੜੀ ਕੁੜੀ ਪਿੱਛੇ ਹਰਚਰਨ ਸਿੰਘ ਦੇ ਨਾਲ ਇਹ ਸਭ ਹੋਇਆ ਹਰਚਰਨ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਦੱਸਾਂਗੇ ਕਿ ਆਖ਼ਰ ਕੁੜੀ ਕਿੱਥੇ ਅਤੇ ਕਿਸ ਹਾਲ ਵਿੱਚ ਇਸ ਤੋਂ ਇਲਾਵਾ ਉਸ ਦੇ ਚਾਚਿਆਂ ਦੀ ਗੱਲ ਕਰਾਂਗੇ ਕਿ ਪਰਚੇ ਦੇ ਵਿੱਚ ਨਾਮ ਪੈਣ ਦੇ ਬਾਵਜੂਦ ਉਨ੍ਹਾਂ ਨੂੰ ਪੁਲਸ ਕੁੱਝ ਕਰ ਕਿਉ ਨਹੀਂ ਕਰ ਰਹੀ।।। ਦੱਸ ਦਈਏ ਕਿ ਉਸ ਭੈਣ ਦੀ ਗੱਲਬਾਤ ਵੀ ਸੁਣਾਇਆ ਕਿ ਆਖਰ ਹਰਚਰਨ ਬਾਰੇ ਉਸ ਨੇ ਕੁਝ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਆਖੀਆਂ ਨੇ ਜਿਨ੍ਹਾਂ ਨੂੰ ਸੁਣ ਕੇ ਤੁਹਾਡੀਆਂ ਅੱਖਾਂ ਵਿੱਚੋਂ ਵੀ ਪਾਣੀ ਆਉਣੇ ਲਾਜ਼ਮੀ ਨੇ ਸਭ ਤੋਂ ਪਹਿਲਾਂ ਉਸ ਕੁੜੀ ਦੀ ਗੱਲ ਕਰ ਲੈਨੇ ਆਂ ਅੱਜ ਜਿਹੜੀ ਕੁੜੀ ਪਿੱਛੇ ਹਰਚਰਨ ਇਸ ਦੁਨੀਆਂ ਤੋਂ ਚਲਾ ਗਿਆ ਅਤੇ ਹਰ ਚਾਰ ਨੂੰ ਇਨਸਾਫ਼ ਦਿਵਾਉਣ ਵਾਸਤੇ ਉਨ੍ਹਾਂ ਲੋਕਾ ਤੋਂ ਇਹ ਆਵਾਜ਼ ਉੱਠਣ ਲੱਗੀ ਹੈ ਕਿ ਕੁੜੀ ਦੇ ਚਾਚੇ ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤਾ ਜਾਵੇ।। ਦੱਸ ਦਈਏ ਕਿ ਇਸ ਦੀ ਗੱਲ ਆਪਾਂ ਅੱਗੇ ਕਰਾਂਗੇ ਪਹਿਲਾਂ ਕੁੜੀ ਦੀ ਗੱਲ ਕਰ ਲਈਏ ਕਿ ਆਖ਼ਰ ਕੁੜੀ ਕਿੱਥੇ ਹੈ ਅਤੇ ਕੁੜੀ ਕਿਸ ਹਾਲ ਵਿੱਚ ਦੋਸਤੋ ਆਪਣੇ ਯੂਪੀ ਵਾਲੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਜਿਸ ਦਿਨ ਇਹ ਹੋਇਆ ਹੈ ਹਰਚਰਨ ਦੇ ਨਾਲ ਉਸ ਦਿਨ ਤੋਂ ਬਾਅਦ ਜੋ ਕੁੜੀ ਦੀ ਹਾਲ ਵੀ ਕੋਈ ਜ਼ਿਆਦਾ ਠੀਕ ਨਹੀਂ ਹੈ ਕੁੜੀ ਵੀ ਓਸ ਦਿਨ ਤੋਂ ਰੋਟੀ ਟੁੱਕ ਘੱਟ ਖਾ ਰਹੀ ਹੈ ਅਤੇ ਕੁੜੀ ਵੀ ਓਸ ਦਿਨ ਤੋਂ ਟੈਂਸ਼ਨ ਦੇ ਵਿੱਚ ਕਿ ਆਖ਼ਰ ਇਹ ਹੋ ਕੀ ਗਿਆ ਏ।। ਜਿਸ ਤੋਂ ਬਾਅਦ ਕੁੜੀ ਤੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਉੱਡ ਰਹੀਆਂ ਹਨ।।।। ।ਇਸ ਜਾਣਕਾਰੀ ਬਾਰੇ ਤੁਸੀ ਵੀ ਆਪਣੀ ਰਾਇ ਜਰੂਰ ਦਿਉ ਜੀ। ।।

ਪੰਜਾਬ ਦੀ ਇਸ ਮਹਾਨ ਹਸਤੀ ਬਾਰੇ ਵੱਡੀ ਖਬਰ

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਕਾਰਨਾਂ ਕਰਕੇ ਇਸ ਦੁਨੀਆਂ ਨੂੰ ਅਲਵਿਦਾ ਆਖ ਗਈਆਂ ਹਨ । ਵੱਖ ਵੱਖ ਖੇਤਰਾਂ ਦੀਆਂ ਇਹ ਪ੍ਰਭਾਵਤ ਹੋਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਇਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਾਰਨ ਪੂਰੀਆਂ ਹੋ ਚੁੱਕੀਆਂ ਹਨ।

ਦੱਸ ਦਈਏ ਕਿ ਹੁਣੇ ਪੰਜਾਬ ਦੀ ਇਸ ਮਹਾਨ ਹਸਤੀ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਲੋਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਨੰਦਪੁਰ ਸਾਹਿਬ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਮੇਤ ਜਲੰਧਰ ਦੇ ਇਕ ਨਿੱਜੀ ਹੌਸਪੀਟਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਾਖਲ ਕਰਾਇਆ ਗਿਆ ਹੈ ਅਤੇ ਉਹ ਜ਼ੇਰੇ ਅਲਾਜ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪਹਿਲਾ ਅਤੇ ਹਲਕਾ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਦੇ ਹੌਸਪੀਟਲ ਤੋਂ ਜਲੰਧਰ ਦੇ ਇਕ ਨਿੱਜੀ ਹੌਸਪੀਟਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਉਥੇ ਹੀ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਸੰਗਤ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ ਸਵੇਰ ਤੋਂ ਹੀ ਅਚਾਨਕ ਪੇਨ ਮਹਿਸੂਸ ਹੋਈ ਸੀ ਅਤੇ ਆਨੰਦਪੁਰ ਸਾਹਿਬ ਹੌਸਪੀਟਲ ਵਿਖੇ ਦਾਖਲ ਕਰਾਇਆ ਗਿਆ ਸੀ। ਉਥੇ ਹੀ ਉਹਨਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਨੰਦਪੁਰ ਸਾਹਿਬ ਤੋਂ ਜਲੰਧਰ ਸ਼ਿਫਟ ਕਰ ਦਿੱਤਾ ਗਿਆ ਸੀ।। ਅਸੀ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਸਿੰਘ ਸਾਹਿਬ ਜਲਦੀ ਠੀਕ ਹੋ ਜਾਣ।।।

ਮੌਸਮ ਵਿਭਾਗ ਵੱਲੋ ਆਈ ਵੱਡੀ ਖ਼ਬਰ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਦੋ ਮੌਸਮੀ ਚੱਕਰਵਾਤੀ ਹਾਲਾਤ ਬਣ ਰਹੇ ਹਨ। ਇਸ ਕਾਰਨ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਪੂਰਬੀ ਰਾਜਸਥਾਨ ਅਤੇ ਗੁਜਰਾਤ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।

ਇਸ ਦੌਰਾਨ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਦੂਜੇ ਪਾਸੇ ਪੱਛਮੀ ਰਾਜਸਥਾਨ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਪੂਰਬੀ ਯੂਪੀ, ਮੱਧ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਦਿੱਲੀ ਵਿੱਚ ਦੋ ਦਿਨਾਂ ਦਾ ਬ੍ਰੇਕ ਲੈਣ ਤੋਂ ਬਾਅਦ ਅਗਲੇ ਹਫਤੇ ਮਾਨਸੂਨ ਫਿਰ ਤੋਂ ਸਰਗਰਮ ਹੋ ਜਾਵੇਗੀ। ਇਸ ਕਾਰਨ 22-23 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ ਪੰਜ ਦਿਨਾਂ ਤੱਕ ਇਨ੍ਹਾਂ ਸੂਬਿਆਂ ਵਿੱਚ ਹੋ ਸਕਦੀ ਭਾਰੀ ਬਾਰਸ਼ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਦੱਸ ਦਈਏ ਕਿ ਵਿਭਾਗ ਅਨੁਸਾਰ, 22-23 ਸਤੰਬਰ ਦੌਰਾਨ ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਉੱਤਰ -ਪੱਛਮੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਤੇ ਯੂਪੀ ਦੇ ਕੁਝ ਸਥਾਨਾਂ ਤੇ ਭਾਰੀ ਬਾਰਿਸ਼ ਦੇ ਸੰਕੇਤ ਹਨ। ਰਾਜਧਾਨੀ ਦਿੱਲੀ ਵਿੱਚ 22 ਤੋਂ ਦੁਬਾਰਾ ਮੀਂਹ ਪੈ ਸਕਦਾ, ‘ਯੈਲੋ ਅਲਰਟ’ ਜਾਰੀ ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਰਾਜਧਾਨੀ ਵਿੱਚ ਚੋਖੀ ਵਰਖਾ ਹੋ ਸਕਦੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ 22 ਤੋਂ 25 ਸਤੰਬਰ ਤੱਕ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਵਿਭਾਗ ਅਨੁਸਾਰ, ਐਤਵਾਰ ਨੂੰ ਵੀ ਬੱਦਲਵਾਈ ਰਹੇਗੀ, ਪਰ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਸੋਮਵਾਰ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ ਘੱਟ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਚੰਨੀ ਦੇ ਮੁੱਖ ਮੰਤਰੀ ਬਣਦੇ ਹੋ ਗਿਆ ਇਹ ਕੰਮ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਬਦਲ ਦਿੱਤਾ ਜਾਵੇਗਾ। ਜਿਥੇ ਕੁਝ ਵਿਧਾਇਕਾਂ ਵੱਲੋਂ ਬਾਗ਼ੀ ਸੁਰ ਛਿੜ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉੱਥੇ ਹੀ ਹਾ-ਈ-ਕ-ਮਾ-ਨ ਵੱਲੋਂ ਬਾਕੀ ਵਿਧਾਇਕਾਂ ਦੀ ਸਹਿਮਤੀ ਨਾਲ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁਦੇ ਤੇ ਸੋਹ ਚੁੱਕ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਆਰੰਭ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਉਨ੍ਹਾਂ ਵੱਲੋਂ ਕਈ ਲੋਕਾਂ ਲਈ ਐਲਾਨ ਵੀ ਕੀਤੇ ਗਏ ਹਨ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦੇ ਹੀ ਇਹ ਕੰਮ ਸ਼ੁਰੂ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਤਾਂ ਜੋ ਪੰਜਾਬ ਵਿੱਚ ਸਾਰੇ ਸਿਸਟਮ ਨੂੰ ਸਹੀ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਪਠਾਨਕੋਟ ਵਿੱਚ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਹੈ। ਜਿੱਥੇ ਵੱਖ ਵੱਖ ਦਫ਼ਤਰਾਂ ਵਿੱਚ ਕਈ ਅਧਿਕਾਰੀ ਗੈਰ-ਹਾਜ਼ਰ ਪਾਏ ਗਏ ਹਨ।

ਦੱਸ ਦਈਏ ਕਿ ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਉਥੇ ਹੀ ਟਾਈਮ ਸਿਰ ਦਫ਼ਤਰ ਪਹੁੰਚਣ ਵਾਲੇ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ। ਉਥੇ ਹੀ ਇਹ ਵੀ ਆਖਿਆ ਗਿਆ ਹੈ ਕੇ ਗੈਰਹਾਜ਼ਰ ਹੋਣ ਵਾਲੇ ਕਰਮਚਾਰੀਆਂ ਦਾ ਉਸ ਸਮੇਂ ਤੱਕ ਕੋਈ ਵੀ ਗੈਰਹਾਜ਼ਰ ਹੋਣ ਦਾ ਕਾਰਨ ਮੰਨਿਆ ਨਹੀਂ ਜਾਵੇਗਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਰਜਿਸਟਰ ਤੇ ਦੇਰੀ ਨਾਲ ਆਉਣ ਦਾ ਕਾਰਨ ਨਹੀਂ ਦੱਸਿਆ ਜਾਵੇਗਾ। ਉਥੇ ਹੀ ਐਸਡੀਐਮ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਅਧਿਕਾਰੀਆਂ ਨੂੰ ਪਹਿਲਾ ਦਸਤਾਰ ਪੈ ਰਹੀ ਹੈ ਉਸਤੋਂ ਬਾਅਦ ਕੰਮ ਦੀ ਸ਼ੁਰੂਆਤ ਕਰਨ।

ਦੱਸ ਦਈਏ ਕਿ ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਕਿਸੇ ਵੀ ਸਮੇਂ ਦੌਰਾਨ ਵੀ ਕੀਤੀ ਜਾ ਸਕਦੀ ਹੈ ਅਤੇ ਗੈਰ ਹਾਜ਼ਰ ਹੋਣ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੀਤੀ ਗਈ ਚੈਕਿੰਗ ਦੀ ਸਾਰੀ ਜਾਣਕਾਰੀ ਐਸ ਡੀ ਐਮ ਪਠਾਨਕੋਟ ਵੱਲੋਂ ਮੁੱਖ ਮੰਤਰੀ ਦੇ ਦਫਤਰ ਨੂੰ ਭੇਜ ਦਿੱਤੀ ਗਈ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਲੇਟ ਆਉਣ ਵਾਲੇ ਅਧਿਕਾਰੀਆਂ ਵੱਲੋ ਵਟਸਪ ਗਰੁੱਪ ਵਿੱਚ ਲੇਟ ਆਉਣ ਦਾ ਕਾਰਨ ਹੀ ਛੱਡ ਦਿੱਤਾ ਜਾਂਦਾ ਹੈ ਜਿਸ ਨੂੰ ਸਵੀਕਾਰ ਨਹੀ ਕੀਤਾ ਜਾਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ

error: Content is protected !!