USA ਜਾਣ ਵਾਲਿਆਂ ਲਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਅਮਰੀਕਾ ਜਾਣ ਵਾਲਿਆਂ ਲਈ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅਮਰੀਕਾ ਵੱਲੋਂ ਅਚਾਨਕ ਵੱਡਾ ਐਲਾਨ ਕੀਤਾ ਗਿਆ ਹੈ। ਅਮਰੀਕਾ ਵੱਲੋਂ ਜਿੱਥੇ ਗੁਆਂਢੀ ਮੁਲਕ ਕੈਨੇਡਾ ਤੇ ਮੈਕਸੀਕੋ ਤੋਂ ਆਉਣ ਵਾਲੇ ਯਾਤਰੀਆਂ ਲਈ ਸਰਹੱਦਾਂ ਦੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਸੀ। ਉਥੇ ਹੀ ਹੁਣ ਵਿਦੇਸ਼ੀ ਨਾਗਰਿਕਾਂ ਨੂੰ ਅਮਰੀਕਾ ਆਉਣ ਦੀ ਮਨਜ਼ੂਰੀ 8 ਨਵੰਬਰ ਤੋਂ ਬਾਅਦ ਦਿੱਤੀ ਜਾ ਰਹੀ ਹੈ। ਹੁਣ ਅਮਰੀਕਾ ਉਹ ਸਾਰੇ ਨਾਗਰਿਕ ਆ ਸਕਦੇ ਹਨ ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋ ਚੁੱਕਾ ਹੈ ਅਤੇ ਮਾਨਤਾ ਪ੍ਰਾਪਤ ਵੈਕਸੀਨ ਦੀਆਂ ਦੋ ਡੋਜ਼ ਲੱਗੀਆਂ ਹੋਣਗੀਆਂ।

ਦੱਸ ਦਈਏ ਕਿ ਇਸ ਦੀ ਜਾਣਕਾਰੀ ਇਕ ਬਿਆਨ ਵਿਚ ਸ਼ੁੱਕਰਵਾਰ ਨੂੰ ਵਾਈਟ ਹਾਊਸ ਵੱਲੋਂ ਜਾਰੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਵਿਚ ਰਾਹਤ ਵੇਖੀ ਜਾ ਰਹੀ ਹੈ। ਹੁਣ ਅਮਰੀਕਾ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਯਾਤਰੀਆਂ ਉਪਰ ਪਾਬੰਦੀਆਂ 21 ਮਹੀਨਿਆਂ ਤੋਂ ਜਾਰੀ ਰਹੀਆਂ ਹਨ। ਹੁਣ ਇਨ੍ਹਾਂ ਪਾਬੰਦੀਆਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਅਮਰੀਕਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਚੀਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਜਨਵਰੀ 2020 ਵਿੱਚ ਬੰਦ ਕਰ ਦਿੱਤਾ ਗਿਆ ਸੀ।

ਦੱਸ ਦਈਏ ਕਿ ਹੁਣ ਅਮਰੀਕਾ ਦੀ ਉਡਾਣ ਭਰਨ ਤੋਂ ਪਹਿਲਾਂ ਉਹਨਾਂ ਯਾਤਰੀਆਂ ਨੂੰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਕੈਨੇਡਾ ਜਾਣ ਵਾਲੇ ਯਾਤਰੀਆਂ ਨੂੰ ਜਹਾਜ਼ ਵਿੱਚ ਬੈਠਣ ਤੋਂ ਪਹਿਲਾਂ ਕਰੋਨਾ ਟੈਸਟ ਦੀ ਨੇਗਟਿਵ ਰਿਪੋਰਟ 48 ਘੰਟੇ ਪੁਰਾਣੀ ਹੋਣੀ ਚਾਹੀਦੀ ਹੈ। ਇਸ ਲਈ ਉਹਨਾਂ ਦੀ RT-PCR ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਡਬਲਿਊ ਐਚ ਓ ਵੱਲੋਂ ਮਨਜ਼ੂਰ ਸ਼ੁਦਾ ਟੀਕਾਕਰਨ ਵਾਲੇ ਯਾਤਰੀਆਂ ਨੂੰ ਹੀ ਅਮਰੀਕਾ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਵੱਲੋਂ ਕੈਨੇਡਾ ਅਤੇ ਮੈਕਸੀਕੋ ਤੋਂ ਉਹਨਾਂ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।। ।

Leave a Reply

Your email address will not be published. Required fields are marked *

error: Content is protected !!